Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਦਲਾਂ ਦੇ ਆਪਣੇ ਹੀ ਸਰਵੇ ਨੇ ਵਿਕਾਸ ਦੇ ਦਾਅਵਿਆਂ ਦੀ ਫੂਕ ਕੱਢੀ

ਬਾਦਲਾਂ ਦੇ ਆਪਣੇ ਹੀ ਸਰਵੇ ਨੇ ਵਿਕਾਸ ਦੇ ਦਾਅਵਿਆਂ ਦੀ ਫੂਕ ਕੱਢੀ

ਚੰਡੀਗੜ੍ਹ: ਪੰਜਾਬ ਦੀ ਸੱਤਾਧਾਰੀ ਧਿਰ ਬਾਦਲ ਦਲ ਵੱਲੋਂ ਕਰਵਾਏ ਸਰਵੇ ਨੇ ਬਾਦਲਾਂ ਨੂੰ ਬੇਚੈਨ ਕਰ ਦਿੱਤਾ ਹੈ। ਮਾਰਚ ਮਹੀਨੇ ਵਿੱਚ ਹੋਏ ਇਸ ਸਰਵੇ ਵਿੱਚ ਜਿੱਥੇ ਲੋਕਾਂ ਵੱਲੋਂ ਭ੍ਰਿਸ਼ਟਾਚਾਰ ਤੋਂ ਔਖੇ ਹੋਣ ਦੀ ਗੱਲ ਸਾਹਮਣੇ ਆਈ ਹੈ, ਉਸਦੇ ਨਾਲ ਹੀ ਬਾਦਲ ਸਰਕਾਰ ਵੱਲੋਂ ਵਿਕਾਸ ਦੇ ਕੀਤੇ ਜਾਂਦੇ ਦਆਵਿਆਂ ਦੀ ਵੀ ਫੂਕ ਨਿਕਲੀ ਗਈ ਹੈ।

ਸਰਵੇਖਣ ਦੌਰਾਨ ਆਮ ਆਦਮੀ ਪਾਰਟੀ (ਆਪ) ਤੋਂ ਮਿਲ ਰਹੀਆਂ ਸਿਆਸੀ ਚੁਣੌਤੀਆਂ ਬਾਰੇ ਵੀ ਸੁਚੇਤ ਕੀਤਾ ਗਿਆ ਹੈ ਤੇ ਇਹ ਵੀ ਦੱਸਿਆ ਗਿਆ ਹੈ ਕਿ ਦੋਹਾਂ ਹਾਕਮ ਪਾਰਟੀਆਂ ਦਾ ਕਾਡਰ ਚੋਣਾਂ ਤੋਂ ਪਹਿਲਾਂ ‘ਆਪ’ ਵੱਲ ਖਿਸਕ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਏ ਸਰਵੇ ਦੌਰਾਨ ਸਰਕਾਰੀ ਦਾਅਵੇ ਅਤੇ ਹਕੀਕਤਾਂ ਵਿੱਚ ਜ਼ਮੀਨ ਅਸਮਾਨ ਦਾ ਫ਼ਰਕ ਹੈ।

ਸੁਖਬੀਰ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ
ਸੁਖਬੀਰ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ

ਸਾਲ-2017 ਦੇ ਆਰੰਭ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਕੇ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੀ ਨਿਗਰਾਨੀ ਹੇਠ ਇਹ ਸਰਵੇਖਣ ਕਰਵਾਇਆ ਗਿਆ ਤੇ ਦੋ ਦਿਨਾਂ ਤੋਂ ਇਸ ਨੂੰ ਅਧਾਰ ਬਣਾ ਕੇ ਅਕਾਲੀ-ਭਾਜਪਾ ਵਿਧਾਇਕਾਂ ਨਾਲ ਮੀਟਿੰਗਾਂ ਵੀ ਕੀਤੀਆਂ। ਉਨ੍ਹਾਂ ਦੋ ਦਿਨ ਤਾਂ ਅਕਾਲੀ ਦਲ ਦੇ ਵਿਧਾਇਕਾਂ ਨਾਲ ਮੀਟਿੰਗਾਂ ਕੀਤੀਆਂ ਤੇ ਅੱਜ ਭਾਰਤੀ ਜਨਤਾ ਪਾਰਟੀ ਦੇ ਵਿਧਾਇਕਾਂ ਨਾਲ ਮੀਟਿੰਗ ਕਰਕੇ ਚੁਣੌਤੀਆਂ ਦੇ ਟਾਕਰੇ ਲਈ ਵਿਉਂਤਬੰਦੀ ਕਰਨ ਦੀ ਸਲਾਹ ਵੀ ਦਿੱਤੀ। ਭਾਜਪਾ ਵਿਧਾਇਕਾਂ ਨਾਲ ਮੀਟਿੰਗ ਸਮੇਂ ਭਾਜਪਾ ਦੇ ਸੂਬਾ ਪ੍ਰਧਾਨ ਵਿਜੈ ਸਾਂਪਲਾ ਅਤੇ ਵਿਨੀਤ ਜੋਸ਼ੀ ਵੀ ਮੌਜੂਦ ਸਨ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਸਰਵੇਖਣ 10 ਤੋਂ 30 ਮਾਰਚ ਤੱਕ ਕਰਵਾਇਆ ਗਿਆ ਤੇ ਇਸ ਦੌਰਾਨ ਹਰੇਕ ਹਲਕੇ ਦੇ 25 ਘਰਾਂ ਤੱਕ ਵੱਖ-ਵੱਖ ਟੀਮਾਂ ਵੱਲੋਂ ਪਹੁੰਚ ਕੀਤੀ ਗਈ। ਟੀਮਾਂ ਵੱਲੋਂ ਸਬੰਧਤ ਹਲਕੇ ਦੇ ਵਿਧਾਇਕ ਅਤੇ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਸਵਾਲ ਪੁੱਛੇ ਗਏ।

ਹਾਕਮ ਪਾਰਟੀ ਅਤੇ ਸਰਕਾਰ ਵੱਲੋਂ 25 ਘਰਾਂ ਤੱਕ ਸਰਵੇਖਣ ਟੀਮਾਂ ਵੱਲੋਂ ਪਹੁੰਚ ਕਰਨ ਦੀ ਪੁਸ਼ਟੀ ਆਪਣੇ ਤੌਰ ’ਤੇ ਵੀ ਕੀਤੀ ਗਈ ਤਾਂ ਜੋ ਸਰਵੇਖਣ ਦੀ ਪ੍ਰਮਾਣਿਕਤਾ ਸ਼ੱਕੀ ਨਾ ਰਹੇ। ਸਰਵੇਖਣ ਕਰਨ ਵਾਲੀ ਏਜੰਸੀ ਵੱਲੋਂ ਹਰੇਕ ਵਿਧਾਨ ਸਭਾ ਹਲਕੇ ਦੀ ਰਿਪੋਰਟ ਤਿਆਰ ਕੀਤੀ ਗਈ ਹੈ। ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਇੱਕ ਮੁੱਖ ਸੰਸਦੀ ਸਕੱਤਰ ਨੇ ਉਪ ਮੁੱਖ ਮੰਤਰੀ ਨਾਲ ਮੀਟਿੰਗ ਕਰਨ ਤੋਂ ਬਾਅਦ ਦੱਸਿਆ ਕਿ ਇਨ੍ਹਾਂ ਰਿਪੋਰਟਾਂ ਦੌਰਾਨ ਹਲਕਿਆਂ ਦੀਆਂ ਸਮੱਸਿਆਵਾਂ ਬਾਰੇ ਤਾਂ ਭਾਵੇਂ ਲੋਕਾਂ ਨੇ ਵੱਖੋ ਵੱਖਰੇ ਤੱਥ ਦਿੱਤੇ ਪਰ ਸਰਕਾਰੀ ਦਫ਼ਤਰਾਂ ਦੇ ਭ੍ਰਿਸ਼ਟਾਚਾਰ ’ਚ ਡੁੱਬੇ ਹੋਣ ਦੀ ਸ਼ਿਕਾਇਤ ਸਮੁੱਚੇ ਪੰਜਾਬ ਦੇ ਲੋਕਾਂ ਨੇ ਹੀ ਕੀਤੀ।

ਸੂਬੇ ਦੇ ਲੋਕਾਂ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਦੇ ਵਿਕਾਸ ਦੇ ਦਾਅਵਿਆਂ ’ਤੇ ਵੀ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸੜਕਾਂ ਦੀ ਮਾੜੀ ਹਾਲਤ, ਸ਼ਹਿਰਾਂ ’ਚ ਟਰਾਂਸਪੋਰਟ ਦਾ ਢੁਕਵਾਂ ਪ੍ਰਬੰਧ ਨਾ ਹੋਣ, ਪੀਣ ਵਾਲਾ ਸਾਫ਼ ਪਾਣੀ ਨਾ ਮਿਲਣ, ਰੇਤ ਬਜਰੀ ਦੀ ਕਿੱਲਤ ਜਾਂ ਮਹਿੰਗੇ ਭਾਅ ’ਤੇ ਮਿਲਣ ਅਤੇ ਨਸ਼ਿਆਂ ਦਾ ਬੋਲਬਾਲਾ ਹੋਣ ਦੀ ਗੱਲ ਵੀ ਕਈ।

ਸ਼੍ਰੋਮਣੀ ਅਕਾਲੀ ਦਲ ਦੇ ਇਕ ਵਿਧਾਇਕ ਨੇ ਇਸ ਸਰਵੇਖਣ ਰਿਪੋਰਟ ਬਾਰੇ ਦੱਸਿਆ ਕਿ ਸਰਵੇਖਣ ਟੀਮਾਂ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਪੰਜਾਬ ਦੀ ਜਨਤਾ ਦਾ ਰੁਖ਼ ‘ਆਪ’ ਵੱਲ ਹੋ ਰਿਹਾ ਹੈ। ਕਈ ਵਿਧਾਨ ਸਭਾ ਹਲਕਿਆਂ ਵਿੱਚ ‘ਆਪ’ ਦਾ ਪ੍ਰਭਾਵ 90 ਫੀਸਦੀ ਤੱਕ ਹੈ, ਜਦੋਂ ਕਿ ਕੁੱਝ ਹਲਕਿਆਂ ਵਿੱਚ 10 ਤੋਂ 15 ਫੀਸਦੀ। ਅਕਾਲੀ ਦਲ ਅਤੇ ਭਾਜਪਾ ਵੱਲੋਂ ਇਨ੍ਹਾਂ ਰਿਪੋਰਟਾਂ ਦੇ ਅਧਾਰ ’ਤੇ ਹੀ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਬਣਾਈ ਜਾ ਰਹੀ ਹੈ।

ਸ੍ਰੀ ਸੁਖਬੀਰ ਸਿੰਘ ਬਾਦਲ ਨੇ ਦੋਹਾਂ ਪਾਰਟੀਆਂ ਦੇ ਵਿਧਾਇਕਾਂ ਨੂੰ ਕਿਹਾ ਹੈ ਕਿ ਲੋਕਾਂ ਦੀਆਂ ਸ਼ਿਕਾਇਤਾਂ ਦੂਰ ਕੀਤੀਆਂ ਜਾਣ। ਵਿਧਾਇਕਾਂ ਨੂੰ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ 5 ਅਜਿਹੀਆਂ ਵੱਡੀਆਂ ਮੰਗਾਂ/ਮੁੱਦੇ ਜਾਂ ਪ੍ਰਾਜੈਕਟ ਦੀ ਸੂਚੀ ਤਿਆਰ ਕਰਨ ਲਈ ਵੀ ਕਿਹਾ ਹੈ, ਜਿਨ੍ਹਾਂ ਦੇ ਅਧਾਰ ’ਤੇ ਹਾਕਮ ਪਾਰਟੀਆਂ ਚੋਣਾਂ ਵਿੱਚ ਜਾ ਸਕਣ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: