Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਦਲ ਦਲ, ਭਾਜਪਾ, ਕਾਂਗਰਸ ਡੇਰਾ ਸਿਰਸਾ ਦੇ ਮੁਖੀ ਨਾਲ ਖੜ੍ਹੇ ਦਿਖਾਈ ਦਿੰਦੇ ਹਨ: ਸੁਖਪਾਲ ਖਹਿਰਾ

ਬਾਦਲ ਦਲ, ਭਾਜਪਾ, ਕਾਂਗਰਸ ਡੇਰਾ ਸਿਰਸਾ ਦੇ ਮੁਖੀ ਨਾਲ ਖੜ੍ਹੇ ਦਿਖਾਈ ਦਿੰਦੇ ਹਨ: ਸੁਖਪਾਲ ਖਹਿਰਾ

ਜਲੰਧਰ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਪੰਚਕੁਲਾ ਸਣੇ ਹੋਰ ਥਾਵਾਂ ’ਤੇ ਵਾਪਰੀਆਂ ਘਟਨਾਵਾਂ ਲਈ ਸਿੱਧੇ ਤੌਰ ’ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਜ਼ਿੰਮੇਵਾਰ ਦੱਸਦਿਆਂ ਉਨ੍ਹਾਂ ਕੋਲੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਖਹਿਰਾ ਨੇ ਕਿਹਾ ਕਿ ਜੇਕਰ ਹਰਿਆਣਾ ਸਰਕਾਰ ਨੂੰ ਥੋੜ੍ਹੀ ਬਹੁਤ ਵੀ ਸ਼ਰਮ ਹੈ ਤਾਂ ਮੁੱਖ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇ ਕੇ ਲਾਂਭੇ ਹੋ ਜਾਣਾ ਚਾਹੀਦਾ ਹੈ।

ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ
ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ

ਸ਼ਨੀਵਾਰ (26 ਅਗਸਤ) ਨੂੰ ਜਲੰਧਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਨੂੰ ਦੇਖ ਕੇ ਇਹ ਗੱਲ ਜੱਗ ਜ਼ਾਹਰ ਹੋ ਗਈ ਹੈ ਕਿ ਹਰਿਆਣਾ ਸਰਕਾਰ ਪਹਿਲਾਂ ਹੀ ਹਿੰਸਾ ਕਰਾਉਣ ਦੀ ਸਾਜ਼ਿਸ਼ ਘੜੀ ਬੈਠੀ ਸੀ। ਉਨ੍ਹਾਂ ਕਿਹਾ ਕਿ ਖੱਟੜ ਸਰਕਾਰ ਨੇ ਪੂਰੀ ਤਰ੍ਹਾਂ ਨਾਲ ਵੋਟ ਬੈਂਕ ਦੀ ਰਾਜਨੀਤੀ ਕੀਤੀ ਹੈ। ਇਸੇ ਕਾਰਨ ਸੂਬੇ ਵਿੱਚ ਵਾਰ-ਵਾਰ ਹਿੰਸਾ ਤੇ ਸਾੜ ਫੂਕ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।

ਸਬੰਧਤ ਖ਼ਬਰ:

ਹਰਿਆਣਾ ਦੇ ਮੁਖ ਮੰਤਰੀ ਨੇ ਕਿਹਾ; ਪੰਚਕੁਲਾ ਹਿੰਸਾ ਲਈ ਡੇਰਾ ਸਿਰਸਾ ਦਾ ਕੋਈ ਕਸੂਰ ਨਹੀਂ …

ਸੁਖਪਾਲ ਸਿੰਘ ਖਹਿਰਾ ਨੇ ਦੋਸ਼ ਲਾਇਆ ਕਿ ਏਨੇ ਵੱਡੇ ਦੁਖਾਂਤ ਵਿੱਚ ਵੀ ਬਾਦਲ ਦਲ, ਭਾਜਪਾ ਅਤੇ ਕਾਂਗਰਸ ਪਾਰਟੀਆਂ ਚੁੱਪ ਬੈਠੀਆਂ ਹਨ। ਇੱਕ ਤਰ੍ਹਾਂ ਨਾਲ ਉਹ ਡੇਰਾ ਮੁਖੀ ਨਾਲ ਖੜ੍ਹੀਆਂ ਦਿਖਾਈ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕੇਸ ਨੂੰ ਚੱਲਦਿਆਂ ਤਾਂ ਪਹਿਲਾਂ ਹੀ 15 ਸਾਲ ਬੀਤ ਗਏ ਸਨ। ਏਨਾ ਲੰਮਾ ਸਮਾਂ ਬੀਤਣ ਬਾਅਦ ਪੀੜਤਾਂ ਨੂੰ ਇਨਸਾਫ ਮਿਲਿਆ ਹੈ। ਖਹਿਰਾ ਨੇ ਉਨ੍ਹਾਂ ਪੀੜਤ ਲੜਕੀਆਂ ਵੱਲੋਂ ਕੀਤੀ ਗਈ ਹਿੰਮਤ ਦੀ ਦਾਦ ਦਿੱਤੀ ਅਤੇ ਇਸ ਮਾਮਲੇ ਨੂੰ ਚੁੱਕਣ ਵਾਲੇ ਪੱਤਰਕਾਰ ਛਤਰਪਤੀ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੀ ਗਈ ਕੁਰਬਾਨੀ ਅਜਾਈਂ ਨਹੀਂ ਗਈ। ਖਹਿਰਾ ਨੇ ਕਿਹਾ ਕਿ ਤਾਕਤਵਰ ਲੋਕਾਂ ਵਿਰੁੱਧ ਡਟੇ ਰਹਿਣਾ ਆਪਣੇ ਆਪ ਵਿੱਚ ਵੱਡੀ ਕਾਮਯਾਬੀ ਹੁੰਦੀ ਹੈ।

ਸਬੰਧਤ ਖ਼ਬਰ:

ਹਲਕਾ ਰਾਮਪੁਰਾ ਫੂਲ ਦੀ ਬਾਦਲ ਦਲ ਦੀ ਇਕਾਈ ਵਲੋਂ ਡੇਰਾ ਸਿਰਸਾ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ …

ਉਨ੍ਹਾਂ ਇਸ ਗੱਲ ’ਤੇ ਵੀ ਹੈਰਾਨੀ ਪ੍ਰਗਟਾਈ ਕਿ ਏਨੀ ਸਾੜ-ਫੂਕ ਹੋਣ ਦੇ ਬਾਵਜੂਦ ਵੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਪੂਰੀ ਤਰ੍ਹਾਂ ਨਾਲ ਡੇਰਾ ਸਿਰਸਾ ਦੇ ਮੁਖੀ ਦੀ ਪਿੱਠ ’ਤੇ ਖੜ੍ਹੇ ਹਨ ਅਤੇ ਵਾਰ-ਵਾਰ ਇਹ ਗੱਲ ਕਹਿ ਰਹੇ ਹਨ ਕਿ ਉਨ੍ਹਾਂ ਨੇ ‘ਸਵੱਛ ਭਾਰਤ’ ਮੁਹਿੰਮ ਅਤੇ ‘ਬੇਟੀ ਬਚਾਓ’ ਮੁਹਿੰਮ ਵਿਚ ਵੱਡਾ ਯੋਗਦਾਨ ਪਾਇਆ ਸੀ। ਖਹਿਰਾ ਨੇ ਕਿਹਾ ਕਿ ਡੇਰਾ ਪ੍ਰੇਮੀਆਂ ਨੇ ਸਭ ਤੋਂ ਵੱਧ ਨੁਕਸਾਨ ਵੀ ਹਰਿਆਣੇ ਦਾ ਹੀ ਕੀਤਾ ਹੈ।

ਸਬੰਧਤ ਖ਼ਬਰ:

ਬਾਦਲ-ਡੇਰਾ ਸਿਰਸਾ ਭਾਈਵਾਲੀ: ਛੋਟੇ ਪੱਧਰ ਦੇ ਆਗੂ ਆਪਣੇ ਆਕਾਵਾਂ ਖਿਲਾਫ ਕਿਵੇਂ ਕਰਨਗੇ ਜਾਂਚ?: ਦਲ ਖ਼ਾਲਸਾ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: