Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਦਲ ਨੂੰ ਜਿਤਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੋ ਸੀਟਾਂ ਤੋਂ ਚੋਣ ਲੜਨ ਜਾ ਰਹੇ ਹਨ: ਆਪ

ਬਾਦਲ ਨੂੰ ਜਿਤਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੋ ਸੀਟਾਂ ਤੋਂ ਚੋਣ ਲੜਨ ਜਾ ਰਹੇ ਹਨ: ਆਪ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਆਗੂ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਤੋਂ ਇਲਾਵਾ ਲੰਬੀ ਤੋਂ ਚੋਣ ਲੜਨ ਵਾਲੇ ਬਿਆਨ ਉਤੇ ਆਪਣਾ ਪ੍ਰਤੀਕਰਮ ਦਿੱਤਾ ਹੈ।

ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫੂਲਕਾ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਵਿੱਚ ਆਤਮ-ਵਿਸ਼ਵਾਸ ਹੈ ਤਾਂ ਉਹ ਦੁਚਿੱਤੀ ਵਿੱਚ ਕਿਉਂ ਹਨ, ਸਿਰਫ ਲੰਬੀ ਤੋਂ ਹੀ ਚੋਣ ਕਿਉਂ ਨਹੀਂ ਲੜਦੇ। ਫੂਲਕਾ ਨੇ ਕਿਹਾ ਕਿ ਕੈਪਟਨ ਨੂੰ ਆਪਣੀ ਹਾਰ ਸਪੱਸ਼ਟ ਨਜ਼ਰ ਆ ਰਹੀ ਹੈ, ਜਿਸ ਕਾਰਨ ਉਹ 2 ਸੀਟਾਂ ਤੋਂ ਚੋਣ ਲੜ ਰਹੇ ਹਨ।

ਅੰਮ੍ਰਿਤਸਰ ਵਿਖੇ ਮੀਡੀਆ ਨਾਲ ਗੱਲ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਆਗੂ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ.ਐਸ. ਫੂਲਕਾ
ਅੰਮ੍ਰਿਤਸਰ ਵਿਖੇ ਮੀਡੀਆ ਨਾਲ ਗੱਲ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਆਗੂ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ.ਐਸ. ਫੂਲਕਾ

ਫੂਲਕਾ ਨੇ ਕਿਹਾ ਕਿ ਬਾਦਲ ਅਤੇ ਕੈਪਟਨ ਆਪਸ ਵਿਚ ਮਿਲੇ ਹੋਏ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਲੰਬੀ ਤੋਂ ਬਾਦਲ ਨੂੰ ਜਿਤਾਉਣਾ ਚਾਹੁੰਦੇ ਹਨ। ਉਨ੍ਹਾਂ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਹੈ ਕਿ ਪੰਜਾਬ ਦੇ ਲੋਕ ਉਨ੍ਹਾਂ ਨੂੰ ਪਿਆਰ ਕਰਦੇ ਹਨ ਤਾਂ ਉਹ ਲੰਬੀ ਤੋਂ ਹੀ ਚੋਣ ਲੜਨ।

ਫੂਲਕਾ ਨੇ ਅੱਗੇ ਕਿਹਾ ਕਿ ਨਵਜੋਤ ਸਿੱਧੂ ਨੂੰ ਕਾਂਗਰਸ ਦੋ ਸੀਟਾਂ ਤੋਂ ਚੋਣ ਲੜਾਉਣ ਦੀ ਗੱਲ ਕਹਿ ਰਹੀ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਨੂੰ ਅੰਮ੍ਰਿਤਸਰ ਅਤੇ ਜਲਾਲਾਬਾਦ ਤੋਂ ਚੋਣ ਲੜਾਉਣ ਦੀ ਗੱਲ ਹੋ ਰਹੀ ਹੈ, ਜੋ ਕਿ ਕਾਂਗਰਸ ਦੀ ਅਕਾਲੀਆਂ ਨਾਲ ਮਿਲੀਭੁਗਤ ਦਾ ਨਿਸ਼ਾਨਾ ਹੈ, ਕਿਉਂਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਜਲਾਲਾਬਾਦ ਵਿੱਚ ਐਨੇ ਹਰਮਿਨ ਪਿਆਰੇ ਹੋ ਚੁੱਕੇ ਹਨ ਕਿ ਜਲਾਲਾਬਾਦ ਵਿਚ ਸੁਖਬੀਰ ਬਾਦਲ ਦਾ ਬੁਰਾ ਹਾਲ ਹੈ ਅਤੇ ਕਾਂਗਰਸ ਜਲਾਲਾਬਦ ਤੋਂ ਸੁਖਬੀਰ ਬਾਦਲ ਨੂੰ ਜਿਤਾਉਣ ਲਈ ਨਵਜੋਤ ਸਿੱਧੂ ਨੂੰ ਉਥੋਂ ਚੋਣ ਲੜਾਉਣਾ ਚਾਹੁੰਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਸਿਆਣੇ ਹਨ ਅਤੇ ਹੁਣ ਅਕਾਲੀਆਂ ਅਤੇ ਕਾਂਗਰਸੀਆਂ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ। ਫੂਲਕਾ ਨੇ ਕਿਹਾ ਕਿ ਪੰਜਾਬ ਦੇ ਰਵਾਇਤੀ ਪਾਰਟੀਆਂ ਦੀ ਗੰਧਲੀ ਸਿਆਸਤ ਤੋਂ ਤੰਗ ਆ ਚੁੱਕੇ ਹਨ ਅਤੇ ਕਾਂਗਰਸ ਅਤੇ ਅਕਾਲੀ ਦਲ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ ਤੇ ਉਨਾਂ ਕੋਲ ਆਮ ਆਦਮੀ ਪਾਰਟੀ ਇੱਕ ਵਧੀਆ ਵਿਕਲਪ ਹੈ, ਜਿਸ ਨੂੰ ਕਿ ਪੂਰੇ ਪੰਜਾਬ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੀ ਬਣੇਗੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਮਗਰੋਂ ਹੀ ਪੰਜਾਬ ਦੇ ਲੋਕ ਮਾਫੀਆ ਅਤੇ ਭ੍ਰਿਸ਼ਟਾਚਾਰੀਆਂ ਦੇ ਚੁੰਗਲ ਵਿੱਚੋਂ ਅਜ਼ਾਦ ਹੋ ਸਕਣਗੇ।

ਸਬੰਧਤ ਖ਼ਬਰ: 

ਕਾਂਗਰਸ ਵਲੋਂ ਸੁਖਬੀਰ ਬਾਦਲ ਦੇ ਖਿਲਾਫ ਰਵਨੀਤ ਬਿੱਟੂ ਨੂੰ ਚੋਣ ਲੜਾਉਣ ਦਾ ਐਲਾਨ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।
ਕੇਜਰੀਵਾਲ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਆਪ ਆਗੂ ਕੁੜਿੱਕੀ ਵਿੱਚ ਫਸਾਏ। ਇੱਕ ਪਾਸੇ ਲੱਖਾਂ ਕਿਸਾਨ ਕੇਂਦਰ ਦੇ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਹੱਦਾਂ ਉੱਤੇ ਮੋਰਚਾ ਲਾ ਕੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: