Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਪੂ ਸੂਰਤ ਸਿੰਘ ਵੱਲੋਂ ਆਰੰਭੇ ਸੰਘਰਸ਼ ਨੂੰ ਅਮਰੀਕੀ ਸੰਸਦ ਮੈਬਰਾਂ ਦੀ ਮਿਲੀ ਹਮਾਇਤ

ਬਾਪੂ ਸੂਰਤ ਸਿੰਘ ਵੱਲੋਂ ਆਰੰਭੇ ਸੰਘਰਸ਼ ਨੂੰ ਅਮਰੀਕੀ ਸੰਸਦ ਮੈਬਰਾਂ ਦੀ ਮਿਲੀ ਹਮਾਇਤ

ਵਾਸ਼ਿੰਗਟਨ (31 ਮਈ, 2015): ਬੰਦੀ ਸਿੰਘਾਂ ਦੀ ਰਿਹਾਈ ਲਈ ਬਾਪੂ ਸੂਰਤ ਸਿੰਘ ਵੱਲੋਂ ਆਰੰਭੇ ਸੰਘਰਸ਼ ਦੀ ਆਵਾਜ਼ ਹੁਣ ਅੰਤਰਰਾਸ਼ਟਰੀ ਪੱਧਰ ‘ਤੇ ਪਹੁਮਚ ਚੁੱਕੀ ਹੈ ਅਤੇ ਇਹ ਮਾਮਲਾ ਅਮਰੀਕੀ ਸੰਸਦ ਮੈਬਰਾਂ ਵੱਲੋਂ ਗੰਭੀਰਤਾ ਨਾਲ ਉਠਾਇਆ ਜਾ ਰਿਹਾ ਹੈ।

ਅਮਰੀਕੀ ਸੰਸਦ ਮੈਂਬਰ
ਅਮਰੀਕੀ ਸੰਸਦ ਮੈਂਬਰ

ਅਮਰੀਕਾ ਦੇ ਸੰਸਦ ਮੈਂਬਰਾਂ ਨੇ ਪਿੱਛਲੇ ਤਕਰੀਬਨ 134 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਬਾਪੂ ਸੂਰਤ ਸਿੰਘ ਦੇ ਮਾਮਲੇ ਵਿਚ ਭਾਰਤ ਨੂੰ ਚਿਤਾਵਨੀ ਦਿੱਤੀ ਹੈ। ਅਮਰੀਕੀ ਕਾਂਗਰਸ ਦੇ ਛੇ ਸੰਸਦ ਮੈਂਬਰਾਂ ਨੇ ਕਿਹਾ ਕਿ ਬਾਪੂ ਸੂਰਤ ਸਿੰਘ ਦੀ ਆਵਾਜ਼ ਨੂੰ ਦਬਾਉਣਾ ਇਕ ਗੰਭੀਰਤਾ ਦਾ ਵਿਸ਼ਾ ਹੈ।

ਕੈਲੀਫੋਰਨੀਆ ਸੰਸਦ ਦੇ ਛੇ ਸੰਸਦ ਮੈਂਬਰਾਂ ਨੇ ਅਮਰੀਕਾ ਦੇ ਸਟੇਟ ਸਕੱਤਰ ਜੌਨ ਕੈਰੀ ਨੂੰ ਇਕ ਮੰਗ ਪੱਤਰ ਸੌਂਪਿਆ, ਜਿਸ ਵਿਚ ਉਨਾਂ ਨੇ 16 ਜਨਵਰੀ ਨੂੰ ਭਾਰਤ ਵਿਚ ਭੁੱਖ ਹੜਤਾਲ ‘ਤੇ ਬੈਠੇ ਬਾਪੂ ਸੂਰਤ ਸਿੰਘ ਦੇ ਮਾਮਲੇ ਵਿਚ ਕੋਈ ਕਾਰਵਾਈ ਕਰਨ ਦੀ ਮੰਗ ਕੀਤੀ।

ਇਨਾਂ ਸੰਸਦ ਮੈਂਬਰਾਂ ਵਿਚ ਐਨਾ ਏਸ਼ੋ, ਮਾਈਕ ਹੋਂਡਾ, ਟੋਮ ਸੈਕਕਿਲਿੰਨਟੋਕ, ਜੈਰੀ ਮੈਕਨੈਰੀ ਅਤੇ ਏਰਿਕ ਸਵਾਵੈਲ ਸ਼ਾਮਲ ਹਨ। ਬਾਪੂ ਸੂਰਤ ਸਿੰਘ ਪੰਜਾਬ ਦੇ ਪਿੰਡ ਹਸਨਪੁਰ ਵਿਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਬੈਠੇ ਹਨ। ਬਾਪੂ ਜੀ ਅਮਰੀਕਾ ਦੇ ਪੱਕੇ ਨਾਗਰਿਕ ਹਨ, ਇਸ ਲਈ ਪੰਜਾਬ ਵਿਚ ਉਨਾਂ ਦੀ ਸਿਹਤ ਨੂੰ ਲੈ ਕੇ ਅਮਰੀਕੀ ਸੰਸਦ ਮੈਂਬਰਾਂ ਨੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਹਾਲ ਹੀ ਵਿੱਚ ਮਿਲੀ ਜਾਣਾਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਸਿੱਖ ਸਿਆਸੀ ਕੈਦੀ ਭਾਈ ਦਿਲਬਾਗ ਸਿੰਘ ਬਾਘਾ ਦੀ ਜੇਲ੍ਹ ਰਿਹਾਈ ਦਾ ਫੈਸਲਾ ਲੈ ਲਿਆ ਹੈ। ਭਾਈ ਦਿਲਬਾਗ ਸਿੰਘ ਜੀ ਨਾਭਾ ਜੇਲ੍ਹ
ਭਾਈ ਮਨਜਿੰਦਰ ਸਿੰਘ ਪਿੰਡ ਹੁਸੈਨਪੁਰ, ਜ਼ਿਲ੍ਹਾ ਪਟਿਆਲਾ ਨੂੰ ਅੱਜ ਜੱਜ ਬਲਵਿੰਦਰ ਕੁਮਾਰ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ। ਜ਼ਿਕਰਯੋਗ ਹੈ ਕਿ ਲੁਧਿਆਣਾ ਜ਼ਿਲ੍ਹੇ ਦੀ ਪੁਲਿਸ ਨੇ 22 ਅਪ੍ਰੈਲ, 2017 ਨੂੰ
ਸਿੱਖ ਸੰਘਰਸ਼ ਨਾਲ ਸਬੰਧਿਤ ਸਿਆਸੀ ਕੈਦੀ ਭਾਈ ਹਰਦੀਪ ਸਿੰਘ ਨੂੰ ਅੱਜ ਇੱਥੋਂ ਦੀ ਗੁਮਟਾਲਾ ਜੇਲ ਵਿੱਚੋਂ ਰਿਹਾਅ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਬਰੇਲੀ ਯੂਪੀ ਦੀ ਜੇਲ ਵਿੱਚੋਂ ਭਾਈ ਵਰਿਆਮ
10 ਨਵੰਬਰ ਨੂੰ ਅੰਮ੍ਰਿਤਸਰ ਨੇੜਲੇ ਪਿੰਡ ਚੱਬਾ ਵਿਖੇ ਹੋਏ ਸਰਬੱਤ ਖਾਲਸਾ(2015) ਸਬੰਧੀ ਸਿੱਖ ਸਿਆਸਤ ਦੇ ਸੰਪਾਦਕ ਸ੍ਰ. ਪਰਮਜੀਤ ਸਿੰਘ ਵੱਲੋਂ ਸਿੱਖ ਵਿਦਵਾਨ ਸ੍ਰ. ਗੁਰਤੇਜ ਸਿੰਘ ਨਾਲ ਗੱਲਬਾਤ ਕੀਤੀ ਗਈ ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: