Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੀਬੀ ਬਾਦਲ ਵੱਲੋਂ ਤਿੰਨ ਵਾਰ ਅਪੀਲਾਂ ਕਰਨ ਦੇ ਬਾਵਜੂਦ ਕੇਂਦਰ ਨਹੀਂ ਦੇ ਰਿਹਾ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਐਲਾਨੀ ਰਾਸ਼ੀ, ਫਿਰ ਦੁਬਾਰਾ ਕੀਤੀ ਤੁਰੰਤ ਰਾਸ਼ੀ ਜਾਰੀ ਕਰਨ ਦੀ ਅਪੀਲ

ਬੀਬੀ ਬਾਦਲ ਵੱਲੋਂ ਤਿੰਨ ਵਾਰ ਅਪੀਲਾਂ ਕਰਨ ਦੇ ਬਾਵਜੂਦ ਕੇਂਦਰ ਨਹੀਂ ਦੇ ਰਿਹਾ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਐਲਾਨੀ ਰਾਸ਼ੀ, ਫਿਰ ਦੁਬਾਰਾ ਕੀਤੀ ਤੁਰੰਤ ਰਾਸ਼ੀ ਜਾਰੀ ਕਰਨ ਦੀ ਅਪੀਲ

harsimrat
ਬੀਬੀ ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ (9 ਦਸੰਬਰ, 2014): ਬਠਿੰਡਾ ਤੋਂ ਬਾਦਲ ਦਲ ਦੀ ਮੈਂਬਰ ਪਾਰਲੀਮੈਂਟ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਅਪੀਲ ਕੀਤੀ ਕਿ ਉਹ ਇੱਕ ਮਹੀਨਾ ਪਹਿਲਾਂ ਲਏ ਫ਼ੈਸਲੇ ਅਨੁਸਾਰ 1984 ਦੇ ਸਿੱਖ ਕਤਲੇਆਮ ਦੇ ਹਰੇਕ ਪੀੜਤ ਨੂੰ 5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਤੁਰੰਤ ਜਾਰੀ ਕਰੇ ।

ਇੱਥੌਂ ਜਾਰੀ ਬਿਆਨ ‘ਚ ਬੀਬੀ ਬਾਦਲ ਨੇ ਕਿਹਾ ਕਿ ਉਨ੍ਹਾਂ ਬੀਤੇ 2 ਮਹੀਨਿਆਂ ਦੌਰਾਨ ਤਿੰਨ ਵਾਰ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲ ਕੇ ਮੁਆਵਜ਼ੇ ਨੂੰ ਤੁਰੰਤ ਜਾਰੀ ਕਰਨ ਅਪੀਲ ਕੀਤੀ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਹੁਣ ਜਦੋਂ ਜੰਮੂ-ਕਸ਼ਮੀਰ ਅਤੇ ਝਾਰਖੰਡ ‘ਚ ਵੋਟਾਂ ਪੈਣ ਦੀ ਪ੍ਰਕਿ੍ਆ ਮੁਕੰਮਲ ਹੋ ਗਈ ਹੈ ਤਾਂ ਕੇਂਦਰ ਵੱਲੋਂ ਐਲਾਨੇ ਇਸ ਮੁਆਵਜ਼ੇ ਨੂੰ ਤੁਰੰਤ ਸਿੱਖ ਵਿਰੋਧੀ ਦੰਗਾ ਪੀੜਤਾਂ ਨੂੰ ਮੁਹੱਈਆ ਕਰਨਾ ਚਾਹੀਦਾ ਹੈ ਤਾਂ ਕਿ ਬਾਅਦ ਵਿੱਚ ਦਿੱਲੀ ਚੋਣਾਂ ਦੇ ਐਲਾਨ ਨਾਲ ਇਹ ਮਾਮਲਾ ਹੋਰ ਲੰਬੇ ਸਮੇਂ ਤੱਕ ਨਾ ਲਟਕ ਜਾਵੇ ।

ਬੀਬੀ ਬਾਦਲ ਨੇ ਇਸ ਤੋਂ ਇਲਾਵਾ ਇਹ ਵੀ ਮੰਗ ਉਠਾਈ ਕਿ ਸਿੱਖ ਕਤਲੇਆਮ ਨਾਲ ਸਬੰਧਿਤ ਮਾਮਲਿਆਂ ਦੀ ਰੋਜ਼ਾਨਾ ਸੁਣਵਾਈ ਕਰਵਾਕੇ ਪੀੜਤਾਂ ਨੂੰ ਜਲਦ ਤੋਂ ਜਲਦ ਇਨਸਾਫ਼ ਦਿੱਤਾ ਜਾਵੇ । ਬੀਬੀ ਬਾਦਲ ਨੇ ਇਨ੍ਹਾਂ ਮਾਮਲਿਆਂ ਦੀ ਰੋਜ਼ਾਨਾ ਸੁਣਵਾਈ ਤੋਂ ਇਲਾਵਾ ਨਾਂਗੋਲੀ ਮਾਮਲੇ ‘ਚ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਸ਼ਮੂਲੀਅਤ ਵਿਰੁੱਧ ਵੀ ਕਾਰਵਾਈ ਕਰਨ ਦੀ ਮੰਗ ਕੀਤੀ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
ਖਾਲਸਾ ਪੰਥ ਦੇ ਤਖਤ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਦੇ ਕੇਂਦਰ ਹਨ। ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਅਗਵਾਈ ਵਾਲੀ ਭਾਰਤ ਸਰਕਾਰ ਸਿੱਖ ਤਖਤਾਂ ਨੂੰ ਸਿੱਧੇ ਸਰਕਾਰੀ ਕੰਟਰੋਲ ਹੇਠ ਲਿਆਉਣ
ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: