Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੇਅੰਤ ਕਤਲ ਕਾਂਡ ਵਿੱਚ ਆਪਣੇ ਬਚਾਅ ਲਈ ਕਾਨੂੰਨੀ ਲੜਾਈ ਨਹੀਂ ਲੜਾਂਗਾ: ਭਾਈ ਤਾਰਾ

ਬੇਅੰਤ ਕਤਲ ਕਾਂਡ ਵਿੱਚ ਆਪਣੇ ਬਚਾਅ ਲਈ ਕਾਨੂੰਨੀ ਲੜਾਈ ਨਹੀਂ ਲੜਾਂਗਾ: ਭਾਈ ਤਾਰਾ

ਭਾਈ ਜਗਤਾਰ ਸਿੰਘ ਤਾਰਾ
ਭਾਈ ਜਗਤਾਰ ਸਿੰਘ ਤਾਰਾ

ਚੰਡੀਗੜ੍ਹ : ਬੁੜੈਲ ਜੇਲ੍ਹ ਕੇਸ ਦੀ ਸੁਣਵਾਈ ਦੌਰਾਨ ਭਾਈ ਜਗਤਾਰ ਸਿੰਘ ਤਾਰਾ ਨੇ ਕੇਸ ਲੜਨ ਤੋਂ ਮੁੜ ਨਾਂਹ ਕਰ ਦਿੱਤੀ ਹੈ। ਉਨ੍ਹਾਂ ਨੇ ਕੇਸ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਚੱਲ ਰਹੀ ਸੁਣਵਾਈ ਦੌਰਾਨ ਅਦਾਲਤ ਨੂੰ ਇਹ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ ਉਹ ਆਪਣੇ ਵਕੀਲ ਸਿਮਰਜੀਤ ਸਿੰਘ ਕੋਲ ਵੀ ਅਜਿਹੀ ਇੱਛਾ ਪ੍ਰਗਟ ਕਰਦੇ ਰਹੇ ਹਨ।

ਦੱਸਣਯੋਗ ਹੈ ਕਿ ਭਾਈ ਜਗਤਾਰ ਸਿੰਘ ਤਾਰਾ ਦਾ ਨਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਵੀ ਸ਼ਾਮਲ ਹੈ ਅਤੇ ਉਸ ਕੇਸ ਦੀ ਸੁਣਵਾਈ ਵੱਖਰੇ ਤੌਰ ‘ਤੇ ਸ਼ੁਰੂ ਹੋਣੀ ਹੈ। ਉਹ ਜਨਵਰੀ 2004 ਵਿੱਚ ਬੇਅੰਤ ਸਿੰਘ ਕਤਲ ਕੇਸ ਦੇ ਤਿੰਨ  ਸਾਥੀਆਂ ਸਮੇਤ ਜੇਲ੍ਹ ਵਿਚੋਂ ਫਰਾਰ ਹੋ ਗਏ ਸੀ, ਜਿਸ ਕਰਕੇ ਉਨ੍ਹਾਂ ਵਿਰੁੱਧ ਦੋਹਾਂ ਕੇਸਾਂ ਵਿੱਚ ਵੱਖਰੀ ਸੁਣਵਾਈ  ਸ਼ੁਰੂ ਹੋ ਰਹੀ ਹੈ।

ਜੇਲ੍ਹ ਬਰੇਕ ਕੇਸ ਵਿੱਚ ਦੋ ਹੋਰ ਮੁਲਜ਼ਮ ਭਾਈ ਜਗਤਾਰ ਸਿੰਘ ਹਵਾਰਾ ਅਤੇ ਭਾਈ ਪਰਮਜੀਤ ਸਿੰਘ ਭਿਉਰਾ ਨੂੰ ਸਜ਼ਾ ਹੋ ਚੁੱਕੀ ਹੈ। ਇਹ ਦੋਵੇਂ ਮੁਲਜ਼ਮ ਵੀ ਜੇਲ੍ਹ ਵਿਚੋਂ ਨਾਲ ਹੀ ਫਰਾਰ ਹੋਏ ਸਨ ਪਰ ਉਹ ਪੁਲੀਸ ਦੀ ਗ੍ਰਿਫ਼ਤ ਵਿੱਚ ਪਹਿਲਾਂ ਆ ਗਏ ਸਨ ਜਦੋਂਕਿ ਭਾਈ ਜਗਤਾਰ ਸਿੰਘ ਤਾਰਾ ਨੂੰ ਪੁਲੀਸ ਨੇ ਥਾਈਲੈਂਡ ਤੋਂ ਜਨਵਰੀ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅਦਾਲਤ ਨੇ ਕੇਸ ਦੀ ਅਗਲੀ ਸੁਣਵਾਈ 14 ਅਕਤੂਬਰ ਮੁਕੱਰਰ ਕਰ ਦਿੱਤੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖ਼ਾਲਸਾ ਨੇ ਭਾਈ ਜਗਤਾਰ ਸਿੰਘ ਤਾਰਾ ਭਾਈ ਪਰਮਜੀਤ ਸਿੰਘ ਭਿਉਰਾ ਤੋਂ ਬਾਅਦ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਭਾਰਤ ਦੇ ਗ੍ਰਹਿ ਮੰਤਰੀ ਨੂੰ ਢੁਕਵਾਂ ਤੇ ਕਰਾਰਾ ਜਵਾਬ ਦੇਣ ਦੀ ਭਰਪੂਰ
ਦਲ ਖ਼ਾਲਸਾ ਨੇ ਭਾਈ ਜਗਤਾਰ ਸਿੰਘ ਤਾਰਾ ਭਾਈ ਪਰਮਜੀਤ ਸਿੰਘ ਭਿਉਰਾ ਤੋਂ ਬਾਅਦ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਭਾਰਤ ਦੇ ਗ੍ਰਹਿ ਮੰਤਰੀ ਨੂੰ ਢੁਕਵਾਂ ਤੇ ਕਰਾਰਾ ਜਵਾਬ ਦੇਣ ਦੀ ਭਰਪੂਰ
ਇੰਡੀਅਨ ਵਿਧਾਨ ਦੀ ਸੱਤਵੀ ਜੁਜ (schedule) ਦੀ ਸੂਬਾ ਸੂਚੀ ਅਨੁਸਾਰ ਜੇਲ੍ਹ ਮਹਿਕਮਾ ਸੂਬਿਆ ਦਾ ਵਿਸ਼ਾ ਹੈ। ਭਾਵ ਕੈਦੀ ਦੀ ਰਿਹਾਈ ਵਿਚ ਯੂਨੀਅਨ ਸਰਕਾਰ ਦਾ ਕੋਈ ਦਖਲ ਨਹੀ ਹੋਣਾ ਚਾਹੀਦਾ। ਜੇਲ੍ਹਾਂ
ਇੰਡੀਅਨ ਵਿਧਾਨ ਦੀ ਸੱਤਵੀ ਜੁਜ (schedule) ਦੀ ਸੂਬਾ ਸੂਚੀ ਅਨੁਸਾਰ ਜੇਲ੍ਹ ਮਹਿਕਮਾ ਸੂਬਿਆ ਦਾ ਵਿਸ਼ਾ ਹੈ। ਭਾਵ ਕੈਦੀ ਦੀ ਰਿਹਾਈ ਵਿਚ ਯੂਨੀਅਨ ਸਰਕਾਰ ਦਾ ਕੋਈ ਦਖਲ ਨਹੀ ਹੋਣਾ ਚਾਹੀਦਾ। ਜੇਲ੍ਹਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: