Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ ਸਿੰਘ ਖਾਲਸਾ ਨੂੰ ਪੰਜਾਬ ਪੁਲਿਸ ਵੱਲੋ ਅਗਵਾ ਕਰਨ ਦੀ ਕੋਸ਼ਿਸ਼ ਨਾਕਾਮ: ਬੰਦੀ ਸਿੰਘ ਰਿਹਾਈ ਮੋਰਚਾ

ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ ਸਿੰਘ ਖਾਲਸਾ ਨੂੰ ਪੰਜਾਬ ਪੁਲਿਸ ਵੱਲੋ ਅਗਵਾ ਕਰਨ ਦੀ ਕੋਸ਼ਿਸ਼ ਨਾਕਾਮ: ਬੰਦੀ ਸਿੰਘ ਰਿਹਾਈ ਮੋਰਚਾ

ਕੁਰੂਕਸ਼ੇਤਰ(19 ਨਵੰਬਰ, 2014): ਭਾਰਤੀ ਅਦਾਲਤਾਂ ਵੱਲੋਂ ਦਿੱਤੀਆ ਸਜ਼ਾਵਾਂ ਪੂਰੀਆਂ ਕਰਨ ਉਪਰੰਤ ਵੀ ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਬੰਦ ਸਿੱਖ ਰਾਜਸੀ ਨਜ਼ਰਬੰਦਾਂ ਦੀ ਰਿਹਾਈ ਲਈ ਅੰਬਾਲਾ ਵਿੱਚ ਦੁਬਾਰਾ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ ਸਿੰਘ ਖਾਲਸਾ ਨੂੰ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸਨੂੰ ਮੋਰਚੇ ‘ਤੇ ਬੈਠੇ ਭਾਈ ਖਾਲਸਾ ਦੇ ਸਮਰਥਕਾਂ ਨੇ ਅਸਫਲ ਕਰਨ ਦਾ ਦਾਅਵਾ ਕੀਤਾ ਹੈ।

ਭਾਈ ਗੁਰਬਖਸ ਸਿੰਘ ਖਾਲਸਾ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ੀ ਪੰਜਾਬ ਪੁਲਿਸ ਦੇ ਕਰਮਚਾਰੀ
ਭਾਈ ਗੁਰਬਖਸ ਸਿੰਘ ਖਾਲਸਾ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ੀ ਪੰਜਾਬ ਪੁਲਿਸ ਦੇ ਕਰਮਚਾਰੀ

ਭਾਈ ਖਾਲਸਾ ਅਤੇ ਬੰਦੀ ਸਿੰਘ ਰਿਹਾਈ ਮੋਰਚੇ ਦੇ ਇੱਕ ਪ੍ਰਤੀਨਿਧ ਨੇ ਫੋਨ ਤੇ ਸਿੱਖ ਸਿਆਸਤ ਨੂੰ ਦੱਸਿਆ ਕਿ ਮੰਗਲਵਾਰ ਰਾਤ ਕਰੀਬ 11 ਵਜੇ ਨਸ਼ੇ ‘ਚ ਟੱਲੀ ਪੰਜਾਬ ਪੁਲਿਸ ਦੇ 5 ਜਵਾਨਾਂ ਨੇ ਗੁਰਦੁਆਰਾ ਲਖਨੌਰ ਸਾਹਿਬ ਪਾਤਸ਼ਾਹੀ 10ਵੀ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਖ਼ਾਲਸਾ ਦੀ ਖਿੱਚ-ਧੂਹ ਕਰਕੇ ਉਨ੍ਹਾਂ ਅਗਵਾ ਕਰਨ ਦੀ ਕੋਸ਼ਿਸ਼ ਕੀਤੀ।ਮੌਕੇ ‘ਤੇ ਮੌਜੂਦ ਕੁਝ ਸਿੱਖਾਂ ਵਲੋਂ ਜਦੋਂ ਵਿਰੋਧ ਜਤਾਇਆ ਗਿਆ ਤਾਂ ਉਨ੍ਹਾਂ ਦੇ 3 ਸਾਥੀ ਭੱਜਣ ‘ਚ ਸਫ਼ਲ ਹੋ ਗਏ ਜਦਕਿ 2 ਨੂੰ ਉੱਥੇ ਕਾਬੂ ਕਰ ਲਿਆ ਗਿਆ।

ਭਾਈ ਖਾਲਸਾ ਦੇ ਸਮਰਥਕਾਂ ਨੇ ਜਦ ਫੜਕੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਤਾਂ ਪਹਿਲਾਂ ਉਨ੍ਹਾਂ ਨੇ ਖੁਦ ਨੂੰ ਪਹਿਲਾਂ ਤਾਂ ਅੰਬਾਲਾ ਪੁਲਿਸ ਸੀ.ਆਈ.ਡੀ. ਵਿਭਾਗ ਤੋਂ ਦੱਸਿਆ ਪਰ ਬਾਅਦ ‘ਚ ਦੱਸਿਆ ਕਿ ਉਹ ਪੁਲਿਸ ਸਟੇਸ਼ਨ ਘਨੌਰ (ਪਟਿਆਲਾ) ਤੋਂ ਆਏ ਹਨ।  ਇਸ ਹੱਥੋਪਾਈ ‘ਚ ਇਕ ਪੁਲਿਸ ਮੁਲਾਜ਼ਮ ਦਾ ਮੋਬਾਈਲ ਵੀ ਉਥੇ ਹੀ ਡਿੱਗ ਗਿਆ ਜੋ ਭਾਈ ਗੁਰਬਖਸ਼ ਸਿੰਘ ਖ਼ਾਲਸਾ ਦੇ ਸਮਰਥਕਾਂ ਦੇ ਹੱਥ ਲੱਗਾ।

ਬੁੱਧਵਾਰ ਸਵੇਰੇ ਕਰੀਬ 7 ਵਜੇ ਗੁਰਦੁਆਰਾ ਸਾਹਿਬ ‘ਚ ਸੰਗਤ ‘ਚ ਖੜ੍ਹੇ ਹੋ ਕੇ ਦੋਹਾਂ ਪੁਲਿਸ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰ ਨੇ ਮੁਆਫ਼ੀ ਮੰਗੀ ਤੇ ਭਵਿੱਖ ‘ਚ ਅਜਿਹੀ ਹਰਕਤ ਨਾ ਕਰਨ ਦਾ ਲਿਖਤੀ ਭਰੋਸਾ ਦਿੱਤਾ।  ਇਸ ਬਾਰੇ ਪੁੱਛਣ ‘ਤੇ ਭਾਈ ਗੁਰਬਖਸ਼ ਸਿੰਘ ਖ਼ਾਲਸਾ ਨੇ ਕਿਹਾ ਕਿ ਉਹ ਅਜਿਹੀਆਂ ਘਟਨਾਵਾਂ ਤੋਂ ਡਰਨ ਵਾਲੇ ਨਹੀਂ ਹਨ।

ਜ਼ਿਕਰਯੋਗ ਹੈ ਕਿ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦੀ ਭੁੱਖ ਹੜਤਾਲ ਬੁੱਧਵਾਰ ਨੂੰ 6ਵੇਂ ਦਿਨ ‘ਚ ਦਾਖਲ ਹੋ ਗਈ ਪਰ ਪੰਜਾਬ ਸਰਕਾਰ ਜਾਂ ਸ਼੍ਰੋਮਣੀ ਕਮੇਟੀ ਵਲੋਂ ਉਨ੍ਹਾਂ ਨੂੰ ਮਿਲਣ ਕੋਈ ਨਹੀਂ ਪੁੱਜਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸਖ਼ਤ ਲਫਜ਼ਾਂ 'ਚ ਕਿਹਾ ਕਿ ਕੇਂਦਰ ਸਰਕਾਰ ਸਿੱਖ ਕੌਮ ਨੂੰ ਮਾਨਸਿਕ ਪੀੜਾ ਦੇਣ ਦੀ ਥਾਂ ਬਿਨਾ
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰਦਿਆਂ ਪਾਣੀ ਦੀ ਟੈਂਕੀ ਤੋਂ ਛਾਲ ਮਾਰਨ ਨਾਲ ਗੁਰਬਖਸ਼ ਸਿੰਘ ਖਾਲਸਾ ਦੀ ਹੋਈ ਮੌਤ ਲਈ ਹਰਿਆਣਾ ਪੁਲਿਸ ਦੇ ਐਸ.ਪੀ ਅਭਿਸ਼ੇਕ ਗਰਗ ਨੂੰ ਜਿੰਮੇਵਾਰ ਦਸਦਿਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: