
ਮੋਗਾ (20 ਅਗਸਤ, 2015): ਗਫਲਤ ਦੀ ਨੀਦ ਵਿੱਚ ਸੁੱਤੀ ਸਿੱਖ ਕੌਮ ਨੂੰ ਜਗਾ ਕੇ ਉਨ੍ਹਾਂ ਨੂੰ ਹਰ ਪੱਖੋ ਗੁਲਾਮ ਹੋਣ ਦਾ ਅਹਿਸਾਸ ਕਰਵਾਕੇ ਅਜ਼ਾਦੀ ਦੀ ਚਿਣਗ ਜਗਾਉਣ ਵਾਲੇ ਵੀਹਵੀ ਸਦੀ ਦੇ ਮਹਾਨ ਸ਼ਹੀਦ, ਸ਼ਹੀਦ ਸੰਤ ਜਰਨੈਲ਼ ਸਿੰਘ ਭਿੰਡਰਾਂਵਾਲਿਆਂ ਵੱਲੋਂ ਅਰੰਭੇ ਸਿੱਖ ਕੌਮ ਦੇ ਅਜ਼ਾਦੀ ਸੰਘਰਸ਼ ਦੌਰਾਨ ਜ਼ਾਮ-ਏ ਸ਼ਹਾਦਤ ਪੀਣ ਵਾਲੇ ਸ਼ਹੀਦ ਭਾਈ ਜੁਗਰਾਜ ਸਿੰਘ ਸਮਾਲਸਰ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸਾਮਲਸਰ ਵਿਖੇ ਧਰਮ ਪ੍ਰਦਚਾਰ ਕਮੇਟੀ ਵੱਲੋਂ 23 ਅਗਸਤ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ।
ਧਰਮ ਪ੍ਰਚਾਰ ਕਮੇਟੀ ਸਮਾਲਸਰ ਵੱਲੋਂ ਇਸ ਸ਼ਹੀਦੀ ਸਮਾਗਮ ਵਿੱਚ ਵੱਧ ਚੜ੍ਹ ਕੇ ਪਹੁੰਚਣ ਦੀ ਕੌਮ ਨੂੰ ਅਪੀਲ ਕੀਤੀ ਗਈ ਹੈ।
ਇਸ ਸ਼ਹੀਦੀ ਸਮਾਗਮ ਵਿੱਚ ਪੰਥਕ ਢਾਡੀ, ਕਵੀਸ਼ਰਾਂ ਅਤੇ ਰਾਗੀਆਂ ਤੋਂ ਇਲਾਵਾ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ, ਜੱਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ, ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ।
ਇਸ ਸਮੇਂ ਗੱਲ ਕਰਦਿਆਂ ਸ਼ਹੀਦ ਭਾਈ ਜੁਗਰਾਜ ਸਿੰਘ ਦੇ ਸਤਿਕਾਰਯੋਗ ਮਾਤਾ ਰਣਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਇਕਲੌਤੇ ਪੁੱਤਰ ਨੇ ਸਿੱਖ ਕੌਮ ਲਈ ਆਪਣੀ ਸ਼ਹਾਦਤ ਦਿੱਤੀ, ਜਿਸਤੇ ਉਨ੍ਹਾਂ ਨੂੰ ਬੜਾ ਮਾਣ ਹੈ।