Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਰਤ ਦੇ ਗ੍ਰਹਿ ਮੰਤਰੀ ਦਾ ਐਲਾਨ; ਪਾਕਿਸਤਾਨ ਨਾਲ ਲਗਦੀ ਸਾਰੀ ਸਰਹੱਦ 2018 ਸੀਲ ਤੱਕ ਕਰ ਦਿੱਤੀ ਜਾਏਗੀ

ਭਾਰਤ ਦੇ ਗ੍ਰਹਿ ਮੰਤਰੀ ਦਾ ਐਲਾਨ; ਪਾਕਿਸਤਾਨ ਨਾਲ ਲਗਦੀ ਸਾਰੀ ਸਰਹੱਦ 2018 ਸੀਲ ਤੱਕ ਕਰ ਦਿੱਤੀ ਜਾਏਗੀ

ਜੈਸਲਮੇਰ: ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਸਾਲ-2018 ਤੱਕ ਭਾਰਤ-ਪਾਕਿਸਤਾਨ ਸਰਹੱਦ ਸੀਲ ਕਰ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਭਾਰਤ ਵਲੋਂ ‘ਸਰਜੀਕਲ ਸਟ੍ਰਾਇਕ’ ਦੇ ਦਾਅਵੇ ਤੋਂ ਬਾਅਦ ਪਾਕਿਸਤਾਨ ਅਤੇ ਭਾਰਤ ਵਿਚ ‘ਤਣਾਅ’ ਵਧ ਗਿਆ ਸੀ।

ਜੈਸਲਮੇਰ ’ਚ ਸ਼ੁੱਕਰਵਾਰ ਨੂੰ ਰਾਜਨਾਥ ਸਿੰਘ ਅਤੇ ਰਾਜਸਥਾਨ ਦੀ ਮੁੱਖ ਮੰਤਰੀ ਵਸੁੰਧਰਾ ਰਾਜੇ
ਜੈਸਲਮੇਰ ’ਚ ਸ਼ੁੱਕਰਵਾਰ ਨੂੰ ਰਾਜਨਾਥ ਸਿੰਘ ਅਤੇ ਰਾਜਸਥਾਨ ਦੀ ਮੁੱਖ ਮੰਤਰੀ ਵਸੁੰਧਰਾ ਰਾਜੇ

ਰਾਜਨਾਥ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਸਾਲ 2018 ਤੱਕ ਭਾਰਤ ਪਾਕਿਸਤਾਨ ਦੀ ਸਰਹੱਦ ਪੂਰੀ ਤਰ੍ਹਾਂ ਸੀਲ ਕਰ ਦਿੱਤੀ ਜਾਵੇਗੀ। ਮੰਤਰੀ ਨੇ ਕਿਹਾ ਕਿ ਬਾਰਡਰ ਸਕਿਓਰਿਟੀ ਗਰਿੱਡ ਬਣਾਈ ਜਾਵੇਗੀ ਅਤੇ ਲਗਾਤਰ ਇਸ ਦੀ ਨਿਗਰਾਨੀ ਕੀਤੀ ਜਾਵੇਗੀ। ਪੱਤਕਾਰਾਂ ਨਾਲ ਗੱਲ ਕਰਦਿਆਂ ਰਾਜਨਾਥ ਸਿੰਘ ਨੇ ਮੰਨਿਆ ਕਿ ਪਾਕਿਸਤਾਨ ਨਾਲ ਤਣਾਅ ਵਧਿਆ ਹੈ।

ਮੰਤਰੀ ਨੇ ਦੱਸਿਆ ਕਿ ਸਰਹੱਦ ਸੀਲ ਕਰਨ ਵਿੱਚ ਉੱਚ ਪੱਧਰ ਦੀ ਤਕਨੀਕ ਦੀ ਵਰਤੋਂ ਵੀ ਕੀਤੀ ਜਾਵੇਗੀ। ਰਾਜਾਂ ਦੀ ਮੀਟਿੰਗ ਦੌਰਾਨ ਰਾਜਸਥਾਨ ਦੀ ਮੁੱਖ ਮੰਤਰੀ ਵਸੁੰਧਰਾ ਰਾਜੇ, ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ, ਗੁਜਰਾਤ ਦੇ ਰਾਜਸਥਾਨ ਦੇ ਗ੍ਰਹਿ ਮੰਤਰੀ ਅਤੇ ਜੰਮੂ ਕਸ਼ਮੀਰ ਦੇ ਮੁੱਖ ਸਕੱਤਰ ਬ੍ਰਿਜ ਰਾਜ ਸ਼ਰਮਾ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੱਦਾਖ ਖੇਤਰ ਵਿੱਚ ਭਾਰਤ ਅਤੇ ਚੀਨ ਦਰਮਿਆਨ ਸਰਹੱਦ ਦਾ ਮਾਮਲਾ ਕਰੀਬ ਇੱਕ ਮਹੀਨੇ ਤੋਂ ਗਰਮਾਇਆ ਹੋਇਆ ਹੈ। ਇਸ ਦੌਰਾਨ ਦੋ ਵਾਰ (5 ਅਤੇ 9 ਮਈ ਨੂੰ) ਦੋਵਾਂ ਮੁਲਕਾਂ ਦੇ ਫੌਜੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: