Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਰਤ ਸਰਕਾਰ ਜਰਮਨ ਵਿਚਲੇ ਸਿੱਖਾਂ ਤੇ ਗੁਰਦੁਆਰਿਆਂ ਦੀ ਰਖਿਆਂ ਦਾ ਮਾਮਲਾ ਜਰਮਨ ਸਰਕਾਰ ਕੋਲ ਚੁੱਕੇ: ਸੁਖਬੀਰ ਬਾਦਲ

ਭਾਰਤ ਸਰਕਾਰ ਜਰਮਨ ਵਿਚਲੇ ਸਿੱਖਾਂ ਤੇ ਗੁਰਦੁਆਰਿਆਂ ਦੀ ਰਖਿਆਂ ਦਾ ਮਾਮਲਾ ਜਰਮਨ ਸਰਕਾਰ ਕੋਲ ਚੁੱਕੇ: ਸੁਖਬੀਰ ਬਾਦਲ

ਚੰਡੀਗੜ੍ਹ: ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਜਰਮਨੀ ਦੇ ਐਸਨ ਸ਼ਹਿਰ ਸਥਿਤ ਗੁਰੂਦੁਆਰਾ ਸਾਹਿਬ ਉਤੇ ਬੀਤੇ ਦਿਨ ਕੀਤੇ ਗਏ ਬੰਬ ਹਮਲੇ ਦੀ ਸਖਤ ਨਿੰਦਾ ਕੀਤੀ ਹੈ। ਇਸ ਧਮਾਕੇ ਵਿਚ ਤਿੰਨ ਵਿਅਕਤੀ ਜ਼ਖਮੀ ਹੋ ਗਏ ਹਨ ਅਤੇ ਗੁਰੂਦੁਆਰਾ ਸਾਹਿਬ ਦੀ ਇਮਾਤਰ ਨੂੰ ਨੁਕਸਾਨ ਪੁੱਜਾ ਸੀ।

ਅੱਜ ਜਾਰੀ ਕੀਤੇ ਗਏ ਇਕ ਬਿਆਨ ਵਿਚ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਇਹ ਹਮਲਾ ਬੇਹੱਦ ਦੁੱਖਦਾਈ ਹੈ। ਸੁਖਬੀਰ ਨੇ ਭਾਰਤ ਦੇ ਕੇਂਦਰੀ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਤੋਂ ਮੰਗ ਕੀਤੀ ਕਿ ਉਹ ਸਿੱਖਾਂ ਦੀ ਸੁਰੱਖਿਆ ਦੇ ਮੁੱਦੇ ਉੱਤੇ ਅਤੇ ਧਾਰਮਿਕ ਥਾਂਵਾਂ ਦੀ ਹਿਫਾਜ਼ਤ ਸਬੰਧੀ ਜਰਮਨ ਸਰਕਾਰ ਕੋਲ ਮਾਮਲਾ ਚੱਕੇ।

Gurdwara Nanaksar Essen blast
ਜਰਮਨੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਧਮਾਕੇ ਤੋਂ ਬਾਅਦ ਦੀ ਤਸਵੀਰ

ਛੋਟੇ ਬਾਦਲ, ਜੋ ਕਿ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਵੀ ਹੈ, ਨੇ ਕਿਹਾ ਕਿ ਗੁਰੂਦੁਆਰਾ ਸਾਹਿਬ ’ਤੇ ਹੋਇਆ ਬੰਬ ਹਮਲਾ ਵਿਸ਼ਵ ਭਰ ਵਿਚ ਵੱਸਦੇ ਸਿੱਖਾਂ ਲਈ ਬੇਹੱਦ ਸੰਵੇਦਨਸ਼ੀਲ ਮੁੱਦਾ ਹੈ ਕਿਉਂ ਕਿ ਇਸ ਰਾਹੀਂ ਜਿੱਥੇ ਸਿੱਖਾਂ ਦੀ ਪਛਾਣ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਉੱਥੇ ਹੀ ਇਹ ਸਿੱਖ ਪੰਥ ਦੇ ਸ਼ਾਂਤੀ ਅਤੇ ਵਿਸ਼ਵ ਭਾਈਚਾਰਕ ਸਾਂਝ ਦੇ ਅਨੋਖੇ ਸੰਕਲਪ ਨੂੰ ਵੀ ਢਾਹ ਲਾਉਣ ਦਾ ਯਤਨ ਹੈ। ਉਨ੍ਹਾਂ ਸਾਰੇ ਸਿੱਖਾਂ, ਵਿਸ਼ਵ ਭਰ ਦੀਆਂ ਗੁਰੂਦੁਆਰਾ ਪ੍ਰਬੰਧਕ ਕਮੇਟੀਆਂ ਖਾਸ ਤੌਰ ’ਤੇ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖਾਂ ਬਾਰੇ, ਸਿੱਖ ਪਹਿਚਾਣ ਅਤੇ ਸਿੱਖ ਚਿੰਨ੍ਹਾਂ ਬਾਰੇ ਖਾਸ ਤੌਰ ’ਤੇ ਪੱਛਮੀ ਸਮਾਜ ਵਿਚ ਖਾਸ ਜਾਗਰੂਕਤਾ ਮੁਹਿੰਮਾਂ ਸ਼ੁਰੂ ਕਰੇ ਤਾਂ ਜੋ ਇਸ ਸਬੰਧੀ ਭੁਲੇਖੇ ਦੂਰ ਕੀਤੇ ਜਾ ਸਕਣ।

ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਉਹ ਜਰਮਨ ਵਿਚ ਭਾਰਤੀ ਦੂਤਘਰ ਨੂੰ ਤੁਰੰਤ ਹਦਾਇਤ ਕਰੇ ਕਿ ਉਹ ਜ਼ਖਮੀ ਸਿੱਖਾਂ ਦੀ ਤੁਰੰਤ ਮਦਦ ਕਰੇ ਅਤੇ ਨਾਲ ਹੀ ਸਥਾਨਕ ਸਿੱਖ ਭਾਈਚਾਰੇ ਨਾਲ ਮਿਲ ਕੇ ਗੁਰੂਦੁਆਰਾ ਸਾਹਿਬ ਦੀ ਨੁਕਸਾਨੀ ਗਈ ਇਮਾਰਤ ਦੀ ਮੁਰੰਮਤ ਕਰਵਾਏ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਫਰੈਂਕਫਰਟ ਦੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ, ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ।
ਜਰਮਨੀ ਦੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਯਾਦ ਵਿੱਚ ਕਰਵਾਏ ਗਏ ਸ਼ਹੀਦੀ ਸਮਾਗਮ ਦੌਰਾਨ ਸਿੱਖ ਸੰਘਰਸ਼ ਵਿੱਚ ਸ਼ਹਾਦਤਾਂ ਪ੍ਰਾਪਤ ਕਰਨ ਵਾਲੀਆਂ ਧਰਮੀ ਬੀਬੀਆਂ ਦੀ
11 ਅਗਸਤ 2025 ਨੂੰ ਬਾਦਲ ਪਰਿਵਾਰ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (SAD) ਤੋਂ ਵੱਖ ਹੋਏ ਹਿੱਸੇ ਨੇ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ ਕੀਤੀ ਗਿਆ ਹੈ। ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ
ਜਰਮਨੀ ਦੀਆਂ ਸਿੱਖ ਜਥੇਬੰਦੀਆਂ ਵੱਲੋਂ 15 ਅਗਸਤ ਨੂੰ ਫਰੈਂਕਫੋਰਟ ਸਥਿਤ ਇੰਡੀਅਨ ਸਫਾਰਤਖਾਨੇ ਦੇ ਬਾਹਰ ਇਕ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: