ਪਟਿਆਲਾ: ਖਡੂਰ ਸਾਹਿਰ ਤੋਂ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਆਪਣੇ ਹਲਕੇ ਵਿੱਚ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢ ਦਿੱਤੀ ਹੈ। ਮੀਡੀਆ ਦੀਆਂ ਖ਼ਬਰਾਂ ਮੁਤਾਬਕ ਸਿੱਕੀ ਨੇ ਆਪਣੇ ਹਲਕੇ ਵਿੱਚ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਜਾਂ ਇਸ ਮਾਮਲੇ ’ਚ ਕਿਸੇ ਵੀ ਤਰ੍ਹਾਂ ਜੁੜੇ ਬੰਦਿਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਅਜਿਹੇ ਧੰਦੇ ਬੰਦ ਕਰਕੇ ਕੋਈ ਸਾਫ਼ ਸੁਥਰਾ ਕਾਰੋਬਾਰ ਸ਼ੁਰੂ ਕਰ ਲੈਣ ਨਹੀਂ ਤਾਂ ਫੜੇ ਜਾਣ ’ਤੇ ਉਨ੍ਹਾਂ ਦੀ ਮਦਦ ਲਈ ਕੋਈ ਵੀ ਅੱਗੇ ਨਹੀਂ ਆਵੇਗਾ। ਇਸ ਸਬੰਧੀ ਉਨ੍ਹਾਂ ਆਪਣੇ ਹਲਕੇ ਦੇ ਗੁਰਦੁਆਰਿਆਂ ਤੋਂ ਮੁਨਾਦੀ ਵੀ ਕਰਾਈ ਹੈ। ਮੁਨਾਦੀ ‘ਚ ਕਿਹਾ ਗਿਆ ਹੈ ਕਿ ਨਸ਼ਿਆਂ ਦੇ ਧੰਦੇ ਵਿੱਚ ਗ੍ਰਿਫਤਾਰ ਹੋਣ ਵਾਲੇ ਦੀ ਹਲਕੇ ਦਾ ਕੋਈ ਵੀ ਵਿਅਕਤੀ ਮਦਦ ਨਾ ਕਰੇ।

ਮੀਡੀਆ ਰਿਪੋਰਟ ਮੁਤਾਬਕ ਸਿੱਕੀ ਨੇ ਸਪੱਸ਼ਟ ਕੀਤਾ ਕਿ ਅਜਿਹੇ ਮਾਮਲੇ ਵਿੱਚ ਗ੍ਰਿਫਤਾਰ ਕੋਈ ਵੀ ਵਿਅਕਤੀ ਚਾਹੇ ਉਹ ਉਨ੍ਹਾਂ ਦਾ ਆਪਣਾ ਹੀ ਵਰਕਰ ਕਿਉਂ ਨਾ ਹੋਵੇ, ਮਦਦ ਨਹੀਂ ਕੀਤੀ ਜਾਵੇਗੀ। ਮੀਡੀਆ ਰਿਪੋਰਟ ਮੁਤਾਬਕ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ਕੇਸ ਦੀ ਜਾਂਚ ‘ਚ ਅਮਰਜੀਤ ਸਿੰਘ ਕੂਨਰ, ਪ੍ਰਦੀਪ ਸਿੰਘ ਧਾਲੀਵਾਲ, ਰਣਜੀਤ ਔਜਲਾ, ਸਰਬਜੀਤ ਸੰਦਰ ਦੇ ਨਾਵਾਂ ਦੀ ਸੂਚੀ ਜਾਰੀ ਕਰਦਿਆਂ ਗ੍ਰਹਿ ਵਿਭਾਗ ਨਾਲ ਤਾਲਮੇਲ ਵਧਾ ਦਿੱਤਾ ਹੈ। ਇਸ ਸਬੰਧੀ ਪਟਿਆਲਾ ਦੇ ਐਸਪੀ (ਡੀ) ਹਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਅਸੀਂ ਆਪਣਾ ਕੰਮ ਕੀਤਾ ਹੈ। ਇਨ੍ਹਾਂ ‘ਦੋਸ਼ੀਆਂ’ ਨੂੰ ਭਾਰਤ ਹਵਾਲੇ ਕਰਨ ਦੀ ਕਾਰਵਾਈ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਪੰਜਾਬ ਦੇ ਗ੍ਰਹਿ ਵਿਭਾਗ ਨਾਲ਼ ਚਿੱਠੀ ਪੱਤਰ ਸ਼ੁਰੂ ਕਰ ਕੀਤਾ ਗਿਆ ਹੈਙ ਐਸ.ਪੀ. (ਡੀ) ਨੇ ਕਿਹਾ ਕਿ ਪੰਜਾਬ ਪੱਧਰ ’ਤੇ ਅਜਿਹੀ ਸਾਰੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਹੀ ਪੰਜਾਬ ਦੇ ਗ੍ਰਹਿ ਵਿਭਾਗ ਵੱਲੋਂ ਅੱਗੇ ਕੇਂਦਰੀ ਗ੍ਰਹਿ ਵਿਭਾਗ ਕੋਲ਼ ਪਹੁੰਚ ਕੀਤੀ ਜਾਵੇਗੀ, ਤਾਂ ਜੋ ਸਬੰਧਤ ‘ਮੁਲਜ਼ਮਾਂ’ ਨੂੰ ਵਿਦੇਸ਼ ਤੋਂ ਭਾਰਤ ਲਿਆ ਕੇ ਉਨ੍ਹਾਂ ਦੇ ਖ਼ਿਲਾਫ਼ ਪੁੱਛਗਿੱਛ ਤੇ ਹੋਰ ਅਗਲੇਰੀ ਕਾਰਵਾਈ ਕੀਤੀ ਜਾ ਸਕੇ। ਸੂਤਰਾਂ ਅਨੁਸਾਰ ਜਿਨ੍ਹਾਂ ਮੁਲਜ਼ਮਾਂ ਖ਼ਿਲਾਫ਼ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਇਨ੍ਹਾਂ ਦੇ ਨਾਮ ਥਾਣਾ ਫਤਿਹਗੜ੍ਹ ਸਾਹਿਬ ਵਿਖੇ 16 ਅਪਰੈਲ 2013 ਨੂੰ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੇਸਾਂ ਵਿਚ ਸ਼ਾਮਲ ਹਨ।