Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੋਹਾਲੀ ਪੁਲਿਸ ਵੱਲੋਂ ਬੀਬੀਆਂ ਸਮੇਤ ਲਗਭਗ 250 ਦੇ ਕਰੀਬ ਸਿੱਖ ਗ੍ਰਿਫਤਾਰ

ਮੋਹਾਲੀ ਪੁਲਿਸ ਵੱਲੋਂ ਬੀਬੀਆਂ ਸਮੇਤ ਲਗਭਗ 250 ਦੇ ਕਰੀਬ ਸਿੱਖ ਗ੍ਰਿਫਤਾਰ

 ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਮੋਹਾਲੀ( 20 ਮਈ, 2015): ਅੱਜ ਮੋਹਾਲੀ ਪੁਲਿਸ ਨੇ 250 ਤੋਂ ਵੱਧ ਸਿੱਖਾਂ ਨੂੰ ਗ੍ਰਿਫਤਾਰ ਕਰ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਗ੍ਰਿਫਤਾਰ ਸਿੱਖਾਂ ਵਿੱਚ ਕਈ ਬੀਬੀਆਂ ਵੀ ਸਨ।ਵਰਨਣਯੋਗ ਹੈਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਬੈਠੇ ਬਾਪੂ ਸੂਰਤ ਸਿੰਘ ਦੀ ਹਮਾਇਤ ਲਈ ਸੰਘਰਸ਼ ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੋਇਆ ਸੀ।

ਚੰਡੀਗੜ੍ਹ ਵੱਲ ਵੱਧਦੇ ਹੋਏ ਸਿੱਖ
ਚੰਡੀਗੜ੍ਹ ਵੱਲ ਵੱਧਦੇ ਹੋਏ ਸਿੱਖ
ਨਾਕੇ 'ਤੇ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਰੋਕਦੀ ਪੁਲਿਸ
ਨਾਕੇ ‘ਤੇ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਰੋਕਦੀ ਪੁਲਿਸ

ਅੱਜ ਦੇ ਇਸ ਰੋਸ ਮੁਜ਼ਹਾਰੇ ਕਰਕੇ ਗੁਰਦੂਆਰਾ ਅੰਬ ਸਾਹਿਬ ਮੋਹਾਲੀ ਅਤੇ ਗੁਰਦੁਆਰਾ ਸਾਹਿਬ ਤੋਂ ਚੰਡੀਗੜ੍ਹ ਨੂੰ ਜਾਂਦੀ ਸੜਕ’ਤੇ ਪੁਲਿਸ ਦਾ ਤਕੜਾ ਪਹਿਰਾ ਲੱਗਿਆ ਹੋਇਆ ਸੀ।

ਪੁਲਿਸ ਨੇ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ ਵਿੱਚ ਵੜਨ ਤੋਂ ਰੋਕਣ ਲਈ ਚੰਡੀਗੜ੍ਹ-ਮੋਹਾਲੀ ਸਰਹੱਦ ‘ਤੇ ਨਾਕਾ ਲਾਇਆ ਹੋਇਆ ਸੀ।

ਇੱਕ ਬੀਬੀ ਨੂੰ ਗ੍ਰਿਫਤਾਰ ਕਰਦੀ ਪੁਲਿਸ
ਬੀਬੀਆਂ ਨੂੰ ਗ੍ਰਿਫਤਾਰ ਕਰਦੀ ਪੁਲਿਸ
ਗ੍ਰਿਫਤਾਰ ਸਿੱਖਾਂ ਨੂੰ ਬੱਸ ਵਿੱਚ ਚੜਾਉਂਦੀ ਪੁਲਿਸ
ਗ੍ਰਿਫਤਾਰ ਸਿੱਖਾਂ ਨੂੰ ਬੱਸ ਵਿੱਚ ਚੜਾਉਂਦੀ ਪੁਲਿਸ

ਸਿੱਖ  ਪ੍ਰਦਰਸ਼ਨਕਾਰੀਆਂਨੇ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਇੱਕ ਰੈਲੀ ਕੀਤੀ ਅਤੇ ਅਰਦਾਸ ਕਰਨ ਤੋਂ ਬਾਅਦ ਸੈਕੜੈ ਸਿੱਖਾਂ ਨੇ ਚੰਡੀਗੜ੍ਹ ਵੱਲ ਨੂੰ ਵਹੀਰਾਂ ਘੱਤ ਦਿੱਤੀਆਂ।ਪ੍ਰਦਰਸ਼ਨਕਾਰੀ ਸਿੱਖ ਜਦੋਂ ਚੰਡੀਗੜ੍ਹ-ਮੋਹਾਲੀ ਹੱਦ ਲੰਘਣ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।

ਸੂਤਰਾਂ ਨੇ ਸਿੱਖ ਸਿਆਸਤ ਨੂੰ ਦੱਸਿਆ ਕਿ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਗਿਣਤੀ ਦੋ ਤੋਂ ਤਿੰਨ ਸੌ ਦੇ ਵਿਚਕਾਰ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਕਈ ਸਿੱਖ ਜੋ ਰੋਸ ਮੁਜ਼ਹਾਰੇ ਵਿੱਚ ਹਿੱਸਾ ਨਹੀਂ ਲੈ ਰਹੇ ਸਨ, ਵੀ ਗ੍ਰਿਫਤਾਰ ਕਰ ਲਏ ਗਏ।

ਖ਼ਬਰ ਲਿਖੇ ਜਾਣ ਤੱਕ ਹੋਰ ਵਿਸਥਾਰ ਦੀ ਉਡੀਕ ਕੀਤੀ ਜਾ ਰਹੀ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ
ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ
ਅੰਮ੍ਰਿਤਸਰ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਫੌਜੀ ਹਮਲੇ, ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਫਾਈਲਾਂ ਜਨਤਕ ਕਰਨ ਸਮੇਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: