Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੌਜੂਦਾ ਦੌਰ ਦਾ ਵੱਡਾ ਝੂਠ : ਬਾਦਲ ਨੇ ‘ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖਤ ਸਾਹਿਬ ਦੇ ਮਾਮਲਿਆਂ ਵਿੱਚ ਕਦੇ ਦਖਲਅੰਦਾਜੀ ਨਹੀਂ ਕੀਤੀ’

ਮੌਜੂਦਾ ਦੌਰ ਦਾ ਵੱਡਾ ਝੂਠ : ਬਾਦਲ ਨੇ ‘ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖਤ ਸਾਹਿਬ ਦੇ ਮਾਮਲਿਆਂ ਵਿੱਚ ਕਦੇ ਦਖਲਅੰਦਾਜੀ ਨਹੀਂ ਕੀਤੀ’

ਅੰਮ੍ਰਿਤਸਰ (10 ਜਨਵਰੀ, 2016):  ਦਲ ਖਾਲਸਾ ਅਨੁਸਾਰ ਮੌਜੂਦਾ ਦੌਰ ਦਾ ਵੱਡਾ ਝੂਠ ਇਹ ਹੈ ਕਿ ਪ੍ਰਕਾਸ਼ ਸਿੰਘ ਬਾਦਲ ਅਤੇ ਉਸ ਦੀ ਅਕਾਲੀ ਸਰਕਾਰ ਨੇ ਕਦੇ ਵੀ ‘ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖਤ ਸਾਹਿਬ ਦੇ ਮਾਮਲਿਆਂ ਵਿੱਚ ਦਖਲਅੰਦਾਜੀ ਨਹੀਂ ਕੀਤੀ’।

ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਅਤੇ ਰਣਬੀਰ ਸਿੰਘ ਨੇ ਕਿਹਾ ਕਿ ਉਹਨਾਂ ਨੇ ਆਪਣੇ ੧੮ ਸਾਲਾਂ ਦੇ ਰਾਜਨੀਤਿਕ ਸਫਰ ਵਿੱਚ ਪ੍ਰਕਾਸ਼ ਸਿੰਘ ਬਾਦਲ ਨਾਲੋਂ ਵੱਡਾ ਝੂਠਾ ਵਿਅਕਤੀ ਨਹੀ ਵੇਖਿਆ।

ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਅਤੇ ਰਣਬੀਰ ਸਿੰਘ
ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਅਤੇ ਰਣਬੀਰ ਸਿੰਘ

ਚੇਤੇ ਰਹੇ ਕਿ ਮੁੱਖ ਮੰਤਰੀ ਬਾਦਲ ਨੇ ਐਤਵਾਰ ਨੂੰ ਚੀਫ ਖਾਲਸਾ ਦੀਵਾਨ ਦੇ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕਿਹਾ ਸੀ ਕਿ ਉਹ ਅਤੇ ਉਹਨਾਂ ਦੀ ਸਰਕਾਰ ਨੇ ਸ਼੍ਰੋਮਣੀ ਕਮੇਟੀ ਅਤੇ ਸਿੱਖ ਧਾਰਮਿਕ ਮਾਮਲਿਆਂ ਵਿੱਚ ਕਦੇ ਦਖਲਅੰਦਾਜੀ ਨਹੀਂ ਕੀਤੀ ਹੈ।

ਉਹਨਾਂ ਕਿਹਾ ਕਿ ਬਾਦਲ ਸਾਹਿਬ ਨੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕਲਾ ਦੀ ਮਾਸਟਰੀ ਕਰ ਲਈ ਹੈ। ਉਹਨਾਂ ਟਿਪਣੀ ਕਰਦਿਆਂ ਕਿਹਾ ਕਿ ਪਿੰਡ ਤੋਂ ਸ਼ਹਿਰ ਤੱਕ, ਬੁੱਢੇ ਤੋਂ ਨੌਜਵਾਨ ਤੱਕ, ਪੜ੍ਹੇ-ਲਿਖੇ ਤੋਂ ਅਨਪੜ ਤੱਕ ਅਤੇ ਸਿਆਣੇ ਤੋਂ ਅਣਜਾਣ ਤੱਕ, ਪੰਜਾਬ ਦਾ ਹਰ ਵਿਅਕਤੀ ਜਾਣਦਾ ਹੈ ਕਿ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਅੰਦਰ ਬਾਦਲਕਿਆਂ ਦੀ ਮਰਜੀ ਤੋਂ ਬਿਨਾਂ ਕੁਝ ਨਹੀਂ ਹੁੰਦਾ ਅਤੇ ਨਾ ਹੀ ਹੋ ਸਕਦਾ ਹੈ।

ਪੰਥ ਅੰਦਰ ਚੱਲ ਰਹੇ ਮੌਜੂਦਾ ਸੰਕਟ ਦੀ ਗੱਲ ਕਰਦਿਆਂ , ਦਲ ਖਾਲਸਾ ਆਗੂ ਨੇ ਕਿਹਾ ਕਿ ਸਿਰਸੇ ਡੇਰੇ ਦੇ ਮੁੱਖੀ ਨੂੰ ਮੁਆਫ ਕਰਨ ਤੋਂ ਲੈ ਕੇ ਪੰਜ ਪਿਆਰਿਆਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਬਰਖਾਸਤ ਕਰਨ ਤੱਕ, ਹਰ ਫੈਸਲਾ ਬਾਦਲ ਪਰਿਵਾਰ ਦੇ ਦਿਸ਼ਾ-ਨਿਰਦੇਸ਼ਾਂ ਉਤੇ ਹੋਇਆ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅੰਦਰ ਇੱਕ ਹੀ ਹੁਕਮ ਚਲਦਾ ਹੈ ਅਤੇ ਉਹ ਹੈ ਬਾਦਲ ਪਰਿਵਾਰ ਦਾ।

ਉਹਨਾਂ ਵਿਅੰਗ ਕਸਦਿਆਂ ਕਿਹਾ ਕਿ ਵੱਡੀ ਸਿਤਮ ਦੀ ਗੱਲ ਇਹ ਹੈ ਕਿ ਸ਼੍ਰੋਮਣੀ ਕਮੇਟੀ ਦੀ ਖੁਦਮੁਖਤਿਆਰੀ ਨੂੰ ਤਹਿਸ-ਨਹਿਸ ਕਰਨ ਅਤੇ ਅਕਾਲ ਤਖਤ ਸਾਹਿਬ ਦੀ ਸਰਵਉਚਤਾ ਨੂੰ ਢਾਹ ਲਾਉਣ ਤੋਂ ਬਾਅਦ ਵੀ ਬਾਦਲ ਦੁੱਧ-ਧੋਤਾ ਹੈ।

ਏਸੇ ਦੌਰਾਨ, ਦਲ ਖਾਲਸਾ ਆਗੂ ਨੇ ਭਾਈ ਮੋਹਕਮ ਸਿੰਘ ਨੂੰ ਨਵੇਂ ਕੇਸ ਵਿੱਚ ਮੁੜ ਗ੍ਰਿਫਤਾਰ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਦਾ ਇਹ ਕਾਰਾ ਬਦਲੇ ਦੀ ਭਾਵਨਾ ਨਾਲ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਭਾਈ ਮੋਹਕਮ ਸਿੰਘ ਦੇ ਰਾਜਨੀਤਿਕ ਏਜੰਡੇ ਨਾਲ ਸਹਿਮਤ ਹੋਣਾ ਜਾਂ ਨਾ ਹੋਣਾ ਇੱਕ ਵੱਖਰੀ ਗੱਲ ਹੈ ਪਰ ਉਸ ਦੇ ਹੱਕਾਂ ਅਤੇ ਆਵਾਜ਼ ਨੂੰ ਜਿਸ ਢੰਗ ਨਾਲ ਸਰਕਾਰ ਦਬਾਅ ਰਹੀ ਹੈ, ਉਹ ਗਲਤ ਹੀ ਨਹੀਂ ਸਗੋਂ ਗੈਰ-ਕਾਨੂੰਨੀ ਵੀ ਹੈ।

ਉਹਨਾਂ ਪੰਜਾਬ ਦੇ ਡੀ.ਜੀ.ਪੀ ਸ਼੍ਰੀ ਸੁਰੇਸ਼ ਅਰੋੜਾ ਨੂੰ ਕਿਹਾ ਕਿ ਉਹ ਸਰਕਾਰ ਦੇ ਉਹਨਾਂ ਹੁਕਮਾਂ ਦੀ ਪਾਲਣਾ ਨਾ ਕਰਨ ਜੋ ਕਾਨੂੰਨ ਅਤੇ ਸੰਵਿਧਾਨ ਦੀ ਅਸਲ ਭਾਵਨਾ ਦੇ ਉਲਟ ਹੁੰਦੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ
ਅਕਾਲ ਤਖ਼ਤ ਸਕੱਤਰੇਤ ਦਾ ਇਹ ਨੁਕਤਾ ਬਿਲਕੁਲ ਸਹੀ ਹੈ ਕਿ ਸਰਕਾਰ ਵੱਲੋਂ ਬਣਾਇਆ ਗਿਆ ਅਜਿਹਾ ਕਾਨੂੰਨ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਰਾਹ ਖੋਲ੍ਹਦਾ ਹੈ। ਪਰ ਦੂਜੇ ਪਾਸੇ ਅਕਾਲ ਤਖ਼ਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: