Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੱਕੜ ਨਾਲ ਫੋਨ ‘ਤੇ ਤਕਰਾਰਬਾਜ਼ੀ ਕਰਨ ਕਾਰਨ ਬਾਬਾ ਸੁਖਦੇਵ ਸਿੰਘ ਜੋਗਾਨੰਦ ਗ੍ਰਿਫਤਾਰ

ਮੱਕੜ ਨਾਲ ਫੋਨ ‘ਤੇ ਤਕਰਾਰਬਾਜ਼ੀ ਕਰਨ ਕਾਰਨ ਬਾਬਾ ਸੁਖਦੇਵ ਸਿੰਘ ਜੋਗਾਨੰਦ ਗ੍ਰਿਫਤਾਰ

baba-sukdevਬਠਿੰਡਾ (1 ਅਕਤੂਬਰ, 2015): ਪੰਥਕ ਸਰਗਰਮੀਆਂ ਵਿੱਚ ਭਾਗ ਲੈਣ ਵਾਲੇ ਬਾਬਾ ਸੁਖਦੇਵ ਸਿੰਘ ਜੋਗਾਨੰਦ ਨੂੰ ਪੰਜਾਬ ਪੁਲਿਸ ਗ੍ਰਿਫਤਾਰ ਕੀਤਾ ਗਿਆ ਹੈ।ਉਨ੍ਹਾਂ ਨੂੰ ਬੀਤੇ ਕੱਲ੍ਹ ਤੜਕੇ 3 ਵਜੇ ਅੰਮਿ੍ਤਸਰ ਦੀ ਵਿਸ਼ੇਸ਼ ਪੁਲਿਸ ਟੀਮ ਤੇ ਸ੍ਰੋਮਣੀ ਕਮੇਟੀ ਟਾਸਕ ਫੌਰਸ ਨੇ ਉਨ੍ਹਾਂ ਦੇ ਪਿੰਡ ਦਿਓਣ ਸਥਿਤ ਨਿਰਮਲ ਕੁਟੀਆ ਰਿਹਾਇਸ਼ ਤੋਂ ਕੁੱਟਮਾਰ ਕਰਕੇ ਗਿ੍ਫਤਾਰ ਕਰ ਲਏ ਜਾਣ ਦੀ ਸੂਚਨਾ ਹੈ।

ਰੋਜਾਨਾ ਅਜੀਤ ਵਿਚ ਛਪੀ ਖਬਰ ਅਨੁਸਾਰ ਸੰਘਰਸ਼ ਕਮੇਟੀ ਦੇ ਕਨਵੀਨਰ ਭਾਈ ਗੁਰਦੀਪ ਸਿੰਘ ਦੇ ਨਜ਼ਦੀਕੀ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਸੰਘਰਸ਼ ਦੇ ਮੁੱਖ ਸਮਰਥਕਾਂ ‘ਚੋਂ ਇਕ ਬਾਬਾ ਸੁਖਦੇਵ ਸਿੰਘ ਜੋਗਾਨੰਦ ਦੀ ਗਿ੍ਫਤਾਰੀ ਨੂੰ ਪਹਿਲਾਂ ਪੰਜਾਬ ਬੰਦ ਦੇ ਸੱਦੇ ਨਾਲ ਜੋੜ ਕੇ ਵੇਖਿਆ ਜਾ ਰਿਹਾ ਸੀ, ਪਰ ਦੇਰ ਸ਼ਾਮ ਸਾਰੇ ਪੰਥਕ ਆਗੂਆਂ ਦੀ ਰਿਹਾਈ ਤੋਂ ਬਾਅਦ ਵੀ ਬਾਬਾ ਜੋਗਾਨੰਦ ਦਾ ਕੋਈ ਪਤਾ ਨਾ ਲੱਗਿਆ।

ਰੋਜਾਨਾ ਅਜੀਤ ਅਖਬਰਾ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਬਾਬਾ ਜੋਗਾਨੰਦ ਨੂੰ ਡੇਰਾ ਸਿਰਸਾ ਮੁੱਖੀ ਦੇ ਵਿਵਾਦਿਤ ਮੁਆਫੀ ਵਾਲੇ ਫੈਸਲੇ ਸਬੰਧੀ ਸੋ੍ਰਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨਾਲ ਫੋਨ ‘ਤੇ ਹੋਈ ਤਿੱਖੀ ਤਕਰਾਰ ਬਾਜੀ ਦੱਸਿਆ ਜਾ ਰਿਹਾ ਹੈ।

ਥਾਣਾ ਸਿਵਲ ਲਾਈਨ ਅੰਮਿ੍ਤਸਰ ਦੇ ਮੁੱਖ ਅਫਸਰ ਨੇ ਵਾਰ-ਵਾਰ ਫੋਨ ਕਰਨ ਦੇ ਬਾਵਜੂਦ ਜਵਾਬ ਦੇਣ ਤੋਂ ਟਾਲਾ ਵੱਟਿਆ, ਜਦਕਿ ਥਾਣਾ ਮੁਨਸ਼ੀ ਨੇ ਕੋਈ ਗਿ੍ਫਤਾਰੀ ਹੋਣ ਤੋਂ ਇਨਕਾਰ ਕੀਤਾ, ਪਰ ਮੌਕੇ ‘ਤੇ ਮੌਜੂਦ ਅੰਗਰੇਜੀ ਅਖਬਾਰ ਦੇ ਇਕ ਸਥਾਨਕ ਫੋਟੋ ਪੱਤਰਕਾਰ ਵੱਲੋਂ ਥਾਣੇ ਅੰਦਰ ਬੈਠੇ ਬਾਬਾ ਸੁਖਦੇਵ ਸਿੰਘ ਦੀਆਂ ਪਾਠ ਕਰਦਿਆਂ ਖਿੱਚੀਆਂ ਤਸਵੀਰਾਂ ਤੋਂ ਪੁਲਿਸ ਦਾ ਝੂਠ ਜੱਗ ਜਾਹਰ ਹੋ ਗਿਆ।

ਦੂਜੇ ਪਾਸੇ ਸੀਨੀਅਰ ਪੁਲਿਸ ਕਪਤਾਨ ਬਠਿੰਡਾ ਸ. ਇੰਦਰਮੋਹਨ ਸਿੰਘ ਭੱਟੀ ਨੇ ਬਾਬਾ ਸੁਖਦੇਵ ਸਿੰਘ ਦੀ ਅੰਮਿ੍ਤਸਰ ਪੁਲਿਸ ਵੱਲੋਂ ਕੀਤੀ ਗਿ੍ਫਤਾਰੀ ਦੀ ਪੁਸ਼ਟੀ ਕਰਦਿਆਂ ਆਖਿਆ ਕਿ ਕਿਸੇ ਮਾਮਲੇ ‘ਚ ਜਾਂਚ ਪੜਤਾਲ ਲਈ ਉਨ੍ਹਾਂ ਨੂੰ ਅੰਮਿ੍ਤਸਰ ਪੁਲਿਸ ਗਿ੍ਫਤਾਰ ਕਰਕੇ ਲੈ ਗਈ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।
ਅੱਜ 10 ਦਸੰਬਰ 2025 ਨੂੰ ਮਨੁੱਖੀ ਅਧਿਕਾਰ ਦਿਹਾੜੇ ਉੱਤੇ ਪੰਜਾਬ ਵਿਚ ਮਨੁੱਖੀ ਹੱਕਾਂ ਦੇ ਘਾਣ ਦੇ ਇਕ ਅਣਗੌਲੇ ਪੰਨੇ ਦੀ ਚਸ਼ਮਦੀਦ ਗਵਾਹਾਂ ਅਤੇ ਜ਼ਿੰਦਾ ਬਚੇ ਜੀਆਂ ਦੀ ਆਤਮ ਬਿਆਨੀ ਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: