Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਲ਼ੁਧਿਆਣਾ ਪੱਛਮੀਂ ਤੋਂ ਬੀਬੀ ਪਰਮਿੰਦਰਪਾਲ ਕੌਰ ਤੇ ਸ. ਗੁਰਦੀਪ ਸਿੰਘ ਗੋਸ਼ਾ ਦੀ ਚੋਣ ਮੁਹਿੰਮ ਨੂੰ ਸਿੱਖ ਸੰਗਤਾਂ ਵਲੋਂ ਭਰਵਾਂ ਹੁੰਗਾਰਾ

ਲ਼ੁਧਿਆਣਾ ਪੱਛਮੀਂ ਤੋਂ ਬੀਬੀ ਪਰਮਿੰਦਰਪਾਲ ਕੌਰ ਤੇ ਸ. ਗੁਰਦੀਪ ਸਿੰਘ ਗੋਸ਼ਾ ਦੀ ਚੋਣ ਮੁਹਿੰਮ ਨੂੰ ਸਿੱਖ ਸੰਗਤਾਂ ਵਲੋਂ ਭਰਵਾਂ ਹੁੰਗਾਰਾ

ldh westਲੁਧਿਆਣਾ (6 ਸਤੰਬਰ, 2011): ਸ਼ਰੋਮਣੀ ਕਮੇਟੀ ਚੋਣਾਂ ਵਿਚ ਜਦੋਂ ਗੁਣ 10 ਦਿਨ ਬਾਕੀ ਰਹਿ ਗਏ ਹਨ ਤਾਂ ਲੁਧਿਆਣਾ ਪੱਛਮੀਂ ਸੀਟ ਜਿੱਥੋ ਕਿ ਅਕਾਲੀ ਦਲ ਬਾਦਲ ਵਲੋਂ ਸ਼ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਤੇ ਪਾਲੀ ਪਰਧਾਨ ਦੀ ਧਰਮ ਪਤਨੀ ਬੀਬੀ ਰਜਿੰਦਰ ਕੌਰ ਉਮੀਦਵਾਰ ਹਨ ਉੱਥੇ ਇਹਨਾਂ ਦੇ ਖਿਲਾਫ ਪੰਥਕ ਮੋਰਚੇ ਵਲੋਂ ਨੌਜਵਾਨ ਆਗੂ ਸ. ਗੁਰਦੀਪ ਸਿੰਘ ਗੋਸ਼ਾ ਤੇ ਸ਼ਹੀਦ ਡਾ. ਗੁਰਪ੍ਰੀਤ ਸਿੰਘ ਦੀ ਧਰਮ ਸੁਪਤਨੀ ਬੀਬੀ ਪਰਮਿੰਦਰਪਾਲ ਕੌਰ ਖਵੇ ਹਨ।

ਭਾਈ ਗੋਸ਼ਾ ਤੇ ਬੀਬੀ ਪਰੰਿਦਰਪਾਲ ਕੌਰ ਵਲੋਂ ਲਗਾਤਾਰ ਸਿੱਖ ਵੋਟਰਾਂ ਨਾਲ ਨਿੱਜੀ ਸੰਪਰਕ ਮੁਹਿੰਮ ਚਲਾਈ ਹੋਈ ਹੈ ਜਿਸ ਤਹਿਤ ਜਵੱਦੀ, ਪੰਜਾਬ ਮਾਤਾ ਨਗਰ ਤੇ ਕਰਨੈਲ ਸਿੰਘ ਨਗਰ ਵਿਚ ਘਰ-ਘਰ ਜਾ ਕੇ ਜਿੱਥੇ ਸਿੱਖ ਸੰਗਤਾਂ ਨੂੰ ਮੌਜੂਦਾ ਪਰਬੰਧਕਾਂ ਵਲੋਂ ਕੀਤੀਆਂ ਜਾ ਰਹੀਆਂ ਬੇਨਿਯਮੀਆਂ ਤੇ ਘਪਲਿਆਂ ਬਾਰੇ ਦੱਸਿਆ ਜਾ ਰਿਹਾ ਹੈ ਉੱਥੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਇਹ ਚੋਣਾਂ ਸਾਡੇ ਲਈ ਬਾਦਲ ਵਾਂਗ ਕੋਈ ਸੈਮੀ-ਫਾਈਨਲ ਨਹੀਂ ਸਗੌਂ ਇਹ ਚੋਣਾਂ ਸਾਡੇ ਗੁਰੂ ਸ੍ਰੀ ਗੁਰੂ ਗ੍ਰੱੰਥ ਸਾਹਿਬ ਜੀ ਦੇ ਸਤਿਕਾਰ ਤੇ ਪੰਥ ਦੇ ਵੱਕਾਰ ਲਈ ਹਨ। ਇਸ ਮੌਕੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਸ. ਗੋਸ਼ਾ ਤੇ ਬੀਬੀ ਜੀ ਨੇ ਕਿਹਾ ਕਿ ਸਾਨੂੰ ਆਪਣੇ ਸਿੱਖ ਹੋਣ ਦਾ ਫਰਜ਼ ਅਦਾ ਕਰਨਾ ਚਾਹੀਦਾ ਹੈ ਅਤੇ ਹਰ ਕਿਸਮ ਦੀ ਧੜ੍ਹੇਬੰਦਕ ਸੋਚ ਛੱਡ ਕੇ ਵੋਟਾਂ ਪਾਉਂਣੀਆਂ ਚਾਹੀਦੀਆਂ ਹਨ ਕਿਉਂਕਿ ਅੱਜ ਸਵਾਲ ਸਿੱਖੀ ਦੀ ਹੋਂਦ ਹਸਤੀ ਨੂੰ ਬਚਾਉਂਣ ਦਾ ਹੈ।

ਇਸ ਮੌਕੇ ਉਹਨਾਂ ਨਾਲ ਰੀਜਾ ਸਿੰਘ, ਅਨੂਪ ਸਿੰਘ, ਮਿਸ਼ਰਾ ਸਿੰਘ, ਅਜੀਤ ਸਿੰਘ, ਗੁਰਦੀਪ ਸਿੰਘ, ਮੰਗਲ ਸਿੰਘ, ਰੇਸ਼ਮ ਸਿੰਘ, ਕੁਲਵੰਤ ਸਿੰਘ ਸਤਪਾਲ ਸਿੰਘ, ਜੋਗਿੰਦਰ ਸਿੰਘ, ਗੁਰਨਾਮ ਸਿੰਘ, ਸ਼ਿਕਨਦੀਪ ਸਿੰਘ, ਦਵਿੰਦਰ ਕੌਰ, ਅੰਮ੍ਰਿਤ ਕੌਰ, ਪਲਵਿੰਦਰ ਸਿੰਘ ਸ਼ਤਰਾਣਾ, ਸੇਵਕ ਸਿੰਘ, ਆਤਮਾ ਸਿੰਘ ਤੇ ਹੋਰ ਇਲਾਕਿਆਂ ਦੀਆਂ ਸਿੱਖ ਸੰਗਤਾਂ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੇਖਕ ਸਿਰਦਾਰ ਕਪੂਰ ਸਿੰਘ ਦੀ ਲਿਖਤ "ਸਾਚੀ ਸਾਖੀ" ਦਾ ਤੀਜਾ ਐਡੀਸ਼ਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਕੀਤਾ ਗਿਆ ਹੈ।
ਲੇਖਕ ਸਿਰਦਾਰ ਕਪੂਰ ਸਿੰਘ ਦੀ ਲਿਖਤ "ਸਾਚੀ ਸਾਖੀ" ਦਾ ਤੀਜਾ ਐਡੀਸ਼ਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਕੀਤਾ ਗਿਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੂੰ ਪੱਤਰ ਲਿਖ ਕੇ ਸਿੱਖ ਮਸਲਿਆਂ ਨੂੰ ਲੈ ਕੇ ਗੱਲਬਾਤ ਕਰਨ ਲਈ ਸਮਾਂ ਮੰਗਿਆ ਗਿਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਕਾਰਜਕਾਰਨੀ ਜਥੇਦਾਰ ਬਣਾਏ ਜਾਣ ਤੋਂ ਬਾਅਦ ਬੀਤੇ ਦਿਨੀਂ ਸੱਦੀ ਗਈ ਪੰਜ ਸਿੰਘ ਸਾਹਿਬਾਨ ਦੀ ਪਹਿਲੀ ਬੈਠਕ ਵਿੱਚ ਗਿਆਨੀ ਹਰਪ੍ਰੀਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: