Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਲੁਧਿਆਣਾ ਵਿੱਚ ਸ਼ਿਵ ਸੈਨਾ ਨੌਜਵਾਨ ਮੋਰਚਾ ਦੇ ਪ੍ਰਧਾਨ ਅਮਿਤ ਅਰੋੜਾ ‘ਤੇ ਚੱਲੀਆਂ ਗੋਲੀਆਂ, ਗੰਭੀਰ ਰੂਪ ਵਿੱਚ ਹੋਇਆ ਜ਼ਖਮੀ

ਲੁਧਿਆਣਾ ਵਿੱਚ ਸ਼ਿਵ ਸੈਨਾ ਨੌਜਵਾਨ ਮੋਰਚਾ ਦੇ ਪ੍ਰਧਾਨ ਅਮਿਤ ਅਰੋੜਾ ‘ਤੇ ਚੱਲੀਆਂ ਗੋਲੀਆਂ, ਗੰਭੀਰ ਰੂਪ ਵਿੱਚ ਹੋਇਆ ਜ਼ਖਮੀ

ਅਮਿਤ ਅਰੋੜਾ (ਪੁਰਾਣੀ ਤਸਵੀਰ)
ਅਮਿਤ ਅਰੋੜਾ (ਪੁਰਾਣੀ ਤਸਵੀਰ)

ਲੁਧਿਆਣਾ (3 ਫਰਵਰੀ, 2016): ਸ਼ਿਵ ਸੈਨਾ ਨੌਜਵਾਨ ਮੋਰਚਾ ਪੰਜਾਬ ਦੇ ਪ੍ਰਧਾਨ ਅਮਿਤ ਅਰੋੜਾ ਨੂੰ ਰਾਤ ਦੋ ਮੋਟਰ ਸਾੲਕਿਲ ਸਵਾਰਾਂ ਵੱਲੋਂ ਗੋਲੀਆਂ ਚਲਾ ਕੇ ਹਮਲਾ ਕੀਤਾ ਗਿਆ, ਜਿਸ ਨਾਲ ਉਹ ਗੰਭੀਰ ਰੁਪ ਵਿੱਚ ਜ਼ਖਮੀ ਹੋ ਗਿਆ।

ਘਟਨਾ ਰਾਤ 8:45 ‘ਤੇ ਉਸ ਸਮੇਂ ਵਾਪਰੀ ਜਦ ਅਰੋੜਾ ਲੁਧਿਆਣਾ ਦੀ ਬਸਤੀ ਜੋਧੇਵਾਲ ਚੌਕ ਵਿਚ ਆਪਣੀ ਕਾਰ ਵਿੱਚ ਬੈਠਾ ਰੇਹੜੀ ਤੋਂ ਸੂਪ ਪੀ ਰਿਹਾ ਸੀ।ਉਸਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ, ਜਿੱਥੇ ਡਾਕਟਰਾਂ ਅਨੁਸਾਰ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ।

ਇਸ ਸਮੇਂ ਉਸ ਨਾਲ ਉਸਦਾ ਇਕ ਨੌਕਰ ਅਤੇ ਅੰਗਰੱਖਿਅਕ ਵੀ ਸੀ । ਅਮਿਤ ਅਰੋੜਾ ਕਾਰ ਦੀ ਡਰਾਇਵਿੰਗ ਸੀਟ ‘ਤੇ ਬੈਠਾ ਹੋਇਆ ਸੀ ਅਤੇ ਉਸਦੀ ਖਿੜਕੀ ਦਾ ਸ਼ੀਸ਼ਾ ਅੱਧਾ ਖੁੱਲ੍ਹਾ ਹੋਇਆ ਸੀ । ਅਜੇ ਅਰੋੜਾ ਨੇ ਸੂਪ ਪੀਣਾ ਸ਼ੁਰੂ ਹੀ ਕੀਤਾ ਸੀ ਕਿ ਇਸ ਦੌਰਾਨ ਮੋਟਰਸਾਈਕਲ ਤੇ ਸਵਾਰ ਦੋ ਨੌਜਵਾਨ ਉਸ ਦੇ ਨੇੜੇ ਆ ਕੇ ਰੁਕੇ ਅਤੇ ਉਸ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ । ਇਨ੍ਹਾਂ ਵਿਚੋਂ ਦੋ ਗੋਲੀਆਂ ਅਰੋੜਾ ਦੇ ਗਰਦਨ ‘ਤੇ ਜਾ ਲੱਗੀਆਂ ਅਤੇ ਉਹ ਲਹੂ ਲੁਹਾਣ ਹੋਕੇ ਸੀਟ ‘ਤੇ ਡਿੱਗ ਪਿਆ । ਕੁਝ ਹੀ ਸੈਕਿੰਡ ਵਿਚ ਮੋਟਰਸਾਈਕਲ ਸਵਾਰ ਇਹ ਹਥਿਆਰਬੰਦ ਨੌਜਵਾਨ ਉਥੋਂ ਫਰਾਰ ਹੋ ਗਏ ।

ਗੰਭੀਰ ਹਾਲਤ ਵਿਚ  ਅਰੋੜਾ ਨੂੰ ਸੀ. ਐਮ. ਸੀ. ਹਸਪਤਾਲ ਲਿਆਂਦਾ ਗਿਆ ਹੈ, ਜਿੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ ।

ਸੂਚਨਾ ਮਿਲਦੇ ਪੁਲਿਸ ਕਮਿਸ਼ਨਰ ਸ: ਪਰਮਰਾਜ ਸਿੰਘ ਉਮਰਾਨੰਗਲ, ਡੀ ਸੀ ਪੀ ਸ੍ਰੀ ਨਰਿੰਦਰ ਭਾਰਗਵ, ਏ ਡੀ ਸੀ ਪੀ ਸ੍ਰੀ ਸਤਵੀਰ ਸਿੰਘ ਅਟਵਾਲ ਅਤੇ ਥਾਣਾ ਬਸਤੀ ਜੋਧੇਵਾਲ ਦੇ ਐਸ ਐਚ ਓ ਭਾਰੀ ਪੁਲਿਸ ਫੋਰਸ ਲੈ ਕੇ ਮੌਕੇ ‘ਤੇ ਪਹੰੁਚੇ । ਘਟਨਾ ਤੋਂ ਬਾਅਦ ਸ੍ਰੀ ਅਰੋੜਾ ਦੇ ਭਾਰੀ ਗਿਣਤੀ ਵਿਚ ਸਮਰਥਕ ਸੀ ਐਮ ਸੀ ਹਸਪਤਾਲ ਪਹੁੰਚਣੇ ਸ਼ੁਰੂ ਹੋ ਗਏ ਸਨ, ਜਿਸ ਕਰਕੇ ਪੁਲਿਸ ਵੱਲੋਂ ਇਲਾਕੇ ਵਿਚ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਸੀ । ਉਮਰਾਨੰਗਲ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਅੰਗਰੱਖਿਅਕ ਖਿਲਾਫ਼ ਵੀ ਡਿਊਟੀ ‘ਚ ਕੋਤਾਹੀ ਵਰਤਣ ਦੇ ਦੋਸ਼ ਤਹਿਤ ਕਾਰਵਾਈ ਕੀਤੀ ਜਾਵੇਗੀ ।

ਘਟਨਾ ਤੋਂ ਬਾਅਦ ਪੁਲਿਸ ਵੱਲੋਂ ਸ਼ਹਿਰ ਦੀ ਸਖ਼ਤ ਨਾਕਾਬੰਦੀ ਕੀਤੀ ਗਈ ਹੈ । ਦੇਰ ਰਾਤ ਖ਼ਬਰ ਲਿਖੇ ਜਾਣ ਤੱਕ ਹਮਲਾਵਰਾਂ ਬਾਰੇ ਕੁਝ ਪਤਾ ਨਹੀਂ ਲੱਗਾ ਸੀ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਖੇਤੀਬਾੜੀ ਅਤੇ ਵਾਤਾਵਰਨ ਜਾਗਰੂਕਤਾ ਕੇਂਦਰ ਵੱਲੋਂ ਸੰਸਾਰ ਕੁਦਰਤ ਸੰਭਾਲ ਦਿਹਾੜੇ ਉੱਤੇ ਲੁਧਿਆਣਾ ਵਿਖੇ “ਪਾਣੀ ਅਤੇ ਧਰਤ ਸੰਭਾਲ ਗੋਸ਼ਟਿ” ਕਰਵਾਈ ਗਈ। ਇਸ ਗੋਸ਼ਟਿ ਵਿੱਚ ਪੰਜਾਬ ਭਰ ਤੋਂ ਵਾਤਾਵਰਨ ਪ੍ਰੇਮੀਆਂ, ਉੱਦਮੀ ਕਿਸਾਨਾਂ,
ਮਹਾਰਾਸ਼ਟਰ ਦੀ ਸ਼ਿਵ ਸੈਨਾ ਸਰਕਾਰ ਨੇ ਮੁੰਬਈ ਮਹਾਂਨਗਰ ਪਾਲਿਕਾ ਦੇ ਸਾਰੇ ਕਰਮਚਾਰੀਆਂ ਦੇ ਬੈਂਕ ਖਾਤੇ ਐਕਸਿਸ ਬੈਂਕ ਵਿੱਚੋਂ ਹਟਾਉਣ ਦੇ ਹੁਕਮ ਦੇ ਦਿੱਤੇ ਹਨ। ਤਾਮਿਲਨਾਡੂ ਵਿੱਚ ਜਾਤ ਪਾਤ ਦੇ ਭੇਦ
ਬੀਤੇ ਰਾਤ ਦਲਿਤਾਂ ਅਤੇ ਸ਼ਿਵ ਸੈਨਾ ਕਾਰਕੁਨਾਂ ਦੇ ਟਕਰਾਰ ਤੋਂ ਬਾਅਦ ਫਗਵਾੜੇ ਦਾ ਮਾਹੌਲ ਤਨਾਪੂਰਨ ਬਣਿਆ ਹੋਇਆ ਹੈ।ਰਿਪੋਰਟਾਂ ਅਨੁਸਾਰ ਸ਼ਿਵ ਸੈਨਾ ਕਾਰਕੁਨਾਂ ਵੱਲੋ ਚਲਾਈ ਗੋਲੀਬਾਰੀ ਨਾਲ 2 ਦਲਿਤ ਕਾਰਕੁਨਾਂ ਜ਼ਖ਼ਮੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: