ਅੰਮ੍ਰਿਤਸਰ: ਅੱਜ ਵਿਦਿਆਰਥੀਆਂ ਦੇ ਇਕ ਧੜੇ ਨੇ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦਾ ਐਲਾਨ ਕਰ ਦਿੱਤਾ।

ਮੀਡੀਆ ਰਿਪੋਰਟਾਂ ਮੁਤਾਬਕ ਵਿਦਿਆਰਥੀਆਂ ਨੇ ਅੰਮ੍ਰਿਤਸਰ ‘ਚ ਅਕਾਲ ਤਖ਼ਤ ਸਾਹਿਬ ‘ਤੇ ਇਕ ਇਕੱਠ ਕੀਤਾ ਅਤੇ ਬਾਅਦ ‘ਚ ਇਕ ਲਿਖਤੀ ਪ੍ਰੈਸ ਬਿਆਨ ਜਾਰੀ ਕੀਤਾ। ਪ੍ਰੈਸ ਬਿਆਨ ਜਾਰੀ ਕਰਨ ਤੋਂ ਬਾਅਦ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦਾ ਐਲਾਨ ਕੀਤਾ ਗਿਆ।
ਜਾਰੀ ਬਿਆਨ:
[gview file=”https://www.sikhsiyasat.info/wp-content/uploads/2017/04/Press-Note-AISSF-Anmoldeep-Singh.pdf” height=”850px” width=”100%” save=”0″]
ਅਨਮੋਲਦੀਪ ਸਿੰਘ ਅਤੇ ਹੋਰ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਜਾਰੀ ਪ੍ਰੈਸ ਬਿਆਨ ਦੋ ਦਿਨ ਪਹਿਲਾਂ ਸਿੱਖ ਸਿਆਸਤ ਨਿਊਜ਼ (SSN) ਨਾਲ ਗੱਲ ਕਰਦੇ ਹੋਏ ਕਰਨੈਲ ਸਿੰਘ ਪੀਰ ਮੁਹੰਮਦ ਨੇ ਦੋਸ਼ ਲਾਇਆ ਸੀ ਕਿ ਤਾਲਮੇਲ ਕਮੇਟੀ ਦੇ ਜਿਹੜੇ ਮੈਂਬਰ ਅਸਤੀਫਾ ਮੰਗ ਰਹੇ ਹਨ ਉਹ ਨਿਜੀ ਮੁਫਾਦਾਂ ਤੋਂ ਪ੍ਰੇਰਿਤ ਹਨ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:
Students Announce to Remove Karnail Singh Peer Mohammad as AISSF chief …