ਅੰਿਮ੍ਰਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਿੰਦੀ ਫਿਲਮ ‘ਮਨਮਰਜ਼ੀਆਂ’ ਵਿਚ ਸਿੱਖਾਂ ਦੀ ਕੁੜੀ ਦਾ ਕਿਰਦਾਰ ਨਿਭਾਅ ਰਹੀ ਲੜਕੀ ਨੂੰ ਸਿਗਰੇਟ ਪੀਂਦੇ ਦਿਖਾਏ ਜਾਣ ਵਿਰੁੱਧ ਕਾਨੂੰਨੀ ਕਾਰਵਾਈ ਕਰੇਗੀ। ਇਥੇ ਜਾਰੀ ਇੱਕ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਮਨਮਰਜ਼ੀਆਂ ਨਾਂ ਦੀ ਹਿੰਦੀ ਫਿਲਮ ਵਿਚ ਇੱਕ ਕੁੜੀ ਜੋ ਕਿ ਸਿੱਖ ਪਾਤਰ ਵਜੋਂ ਦਿਖਾਈ ਗਈ ਹੈ ਨੂੰ ਉਸ ਦੇ ਰੋਲ ਵਿਚ ਸਿਗਰੇਟ ਪੀਂਦੇ ਦਿਖਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਫਿਲਮ ਦੇ ਿਨਰਦੇਸ਼ਕ, ਿਨਰਮਾਤਾ ਦੀ ਇਸ ਗਲਤੀ ਨਾਲ ਸਿੱਖਾਂ ਦੇ ਧਾਰਮਿਕ ਜਜ਼ਬਾਤਾਂ ਨੂੰ ਭਾਰੀ ਸੱਟ ਵੱਜੀ ਹੈ ਅਤੇ ਇਸ ਨਾਲ ਸਿੱਖਾਂ ਵਿਚ ਰੋਸ ਤੇ ਰੋਹ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਫਿਲਮ ‘ਤੇ ਤੁਰਤ ਰੋਕ ਦੀ ਮੰਗ ਕਰਦੀ ਹੈ, ਜਦਕਿ ਇਸ ਦੇ ਨਾਲ ਹੀ ਫਿਲਮ ਦੇ ਿਨਰਦੇਸ਼ਕ ਤੇ ਿਨਰਮਾਤਾ ਵਿਰੁਧ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।
ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਫਿਲਮ ਸੈਂਸਰ ਬੋਰਡ ਵਿਚ ਸਿੱਖ ਮੈਂਬਰ ਸ਼ਾਮਲ ਕੀਤਾ ਜਾਵੇ ਤਾਂ ਜੋ ਅਜਿਹੇ ਮਾਮਲਿਆਂ ਕਾਰਨ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾ ਦੁਖਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਨੇਕਾਂ ਵਾਰ ਸੈਂਸਰ ਬੋਰਡ ਵਿਚ ਸਿੱਖ ਨੁਮਾਇੰਦੇ ਦੀ ਮੰਗ ਕੀਤੀ ਜਾਂਦੀ ਰਹੀ ਹੈ ਪਰ ਸਰਕਾਰਾਂ ਇਸ ਨੂੰ ਸੰਜੀਦਗੀ ਨਾਲ ਨਹੀਂ ਲੈ ਰਹੀਆਂ। ਜੇਕਰ ਫਿਲਮ ਸੈਂਸਰ ਬੋਰਡ ਵਿਚ ਸਿੱਖ ਨੁਮਾਇੰਦਾ ਹੋਵਗਾ ਤਾਂ ਅਜਿਹੀਆਂ ਗਲਤੀਆਂ ਤੋਂ ਬਚਿਆ ਜਾ ਸਕੇਗਾ। ਉਨ੍ਹਾਂ ਦੁਹਰਾਇਆ ਕਿ ਵਿਵਾਦਤ ਫਿਲਮ ਤੇ ਤੁਰਤ ਪਾਬੰਦੀ ਲਾਈ ਜਾਵੇ।