Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਕਿਓਰਟੀ ਜੇਲ੍ਹ ਨਾਭਾ ਦੇ ਆਮ ਬੰਦੀਆਂ ਵਲੋਂ ਸਿੱਖ ਸਿਆਸੀ ਕੈਦੀਆਂ ਦੀ ਪੱਕੀ ਰਿਹਾਈ ਲਈ 48-48 ਘੰਟਿਆਂ ਦੀ ਲੜੀਵਾਰ ਭੁੱਖ ਹੜਤਾਲ ਸ਼ੁਰੂ

ਸਕਿਓਰਟੀ ਜੇਲ੍ਹ ਨਾਭਾ ਦੇ ਆਮ ਬੰਦੀਆਂ ਵਲੋਂ ਸਿੱਖ ਸਿਆਸੀ ਕੈਦੀਆਂ ਦੀ ਪੱਕੀ ਰਿਹਾਈ ਲਈ 48-48 ਘੰਟਿਆਂ ਦੀ ਲੜੀਵਾਰ ਭੁੱਖ ਹੜਤਾਲ ਸ਼ੁਰੂ

ਨਾਭਾ (31 ਦਸੰਬਰ 2014):  ਮੈਕਸੀਮਮ ਸਕਿਓਰਟੀ ਜੇਲ੍ਹ ਨਾਭਾ ਵਿਚ ਨਜ਼ਰਬੰਦ ਆਮ ਕੈਦੀਆਂ ਵਲੋਂ ਸਿੱਖ ਸਿਆਸੀ ਕੈਦੀਆਂ ਦੀ ਪੱਕੀ ਰਿਹਾਈ ਲਈ ਲਗਤਾਰ ਭੁੱਖ ਹੜਤਾਲ ਉਪਰ ਬੈਠੇ ਭਾਈ ਗੁਰਬਖਸ਼ ਸਿੰਘ ਖ਼ਾਲਸਾ ਦੀ ਹਮਾਇਤ ਵਿਚ 10-10 ਬੰਦੀਆਂ ਵਲੋਂ 48-48 ਘੰਟਿਆਂਲਈ ਲੜੀਵਾਰ ਭੁੱਖ ਹੜਤਾਲ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਤਹਿਤ ਅੱਜ ਪਹਿਲਾ ਜੱਥਾ48 ਘੰਟਿਆ ਲਈ ਭੁੱਖ ਹੜਤਾਲ ਉਪਰ ਬੈਠ ਗਿਆ ਹੈ।

Nabha Jail ਇਹ ਜਾਣਕਾਰੀ ਐਡਵੋਕੇਟ ਜਸਪਾਲ ਸਿੰਘਮੰਝਪੁਰ ਨੇ ਮੀਡੀਆ ਨੂੰ ਜਾਰੀ ਕੀਤੀ।ਉਹਨਾਂ ਦੱਸਿਆ ਕਿ 10  ਹੋਰ ਬੰਦੀਆਂ ਦਾ ਜੱਥਾ 2ਜਨਵਰੀ 2015 ਨੂੰ 48 ਘੰਟਿਆ ਲਈ ਭੁੱਖ ਹੜਤਾਲ ਉਪਰ ਬੈਠੇਗਾ।

ਪਹਿਲੇ 10 ਮੈਂਬਰੀ ਜੱਥੇ ਵਿਚ ਸੁਖਕਿਰਨ ਸਿੰਘ ਸੁੱਖਾ, ਨਰਿੰਦਰ ਸਿੰਘ ਚੇਅਰਮੈਨ,ਤਰਲੋਚਨ ਸਿੰਘ, ਜਗਜੀਤ ਸਿੰਘ, ਹਿਤੇਸ਼ ਕੁਮਾਰ, ਇਕਬਾਲ ਸਿੰਘ, ਅਜੈਬ ਸਿੰਘ, ਨਿਰਮਲ ਸਿੰਘ, ਹਰਪ੍ਰੀਤ ਸਿੰਘ ਤੇ ਜਗਪਾਲ ਸਿੰਘ ਸ਼ਾਮਲ ਹੋਏ।

ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਨਾਭਾ ਜੇਲ੍ਹ ਵਿਚ ਰਿਹਾਈ ਦੀ ਉਡੀਕ ਵਿਚ
ਭਾਈ ਲਾਲ ਸਿੰਘ, ਭਾਈ ਸਵਰਨ ਸਿੰਘ (ਅੱਜ-ਕੱਲ੍ਹ ਦੋਵੇਂ ਪੈਰੋਲ ਛੁੱਟੀ ‘ਤੇ ਘਰ ਗਏ ਹਨ)
ਤੇ ਭਾਈ ਦਿਲਬਾਗ ਸਿੰਘ ਨਜ਼ਰਬੰਦ ਹਨ।

ਜਿਕਰਯੋਗ ਹੈ ਕਿ ਮੈਕਸੀਮਮ ਸਕਿਓਰਟੀ ਜੇਲ੍ਹ, ਨਾਭਾ ਵਿਚ 30 ਦੇ ਕਰੀਬ ਸਿੱਖ ਸ਼ੰਘਰਸ਼ ਨਾਲ ਸਬੰਧਤ ਬੰਦੀ ਸਿੰਘਾਂ ਸਮੇਤ ਕਰੀਬ 450 ਬੰਦੀ ਨਜ਼ਰਬੰਦ ਹਨ ਅਤੇ ਇਹ ਜੇਲ੍ਹ ਉੱਤਰੀ ਭਾਰਤ ਦੀਆਂ ਪੁਰਾਣੀਆਂ ਜੇਲ੍ਹਾਂ ਵਿਚੋਂ ਇਕ ਹੈ ਅਤੇ ਇਸ ਜੇਲ੍ਹ ਵਿਚ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਵੀ ਅੰਗਰੇਜ਼ ਸਾਸ਼ਨ ਸਮੇਂ ਰੱਖਿਆ ਗਿਆ ਸੀ ਅਤੇ
ਪਿਛਲੇ ਸਮੇਂ ਦੌਰਾਨ ਚੱਲੇ ਸਿੱਖ ਸੰਘਰਸ਼ ਨਾਲ ਸਬੰਧਤ ਹਜ਼ਾਰਾਂ ਸਿੰਘਾਂ ਦੀਆਂ ਯਾਦਾਂ ਇਸ ਜੇਲ੍ਹ ਨਾਲ ਜੁੜੀਆਂ ਹੋਈਆਂ ਹਨ ਅਤੇ ਕਰੀਬ ਸੰਨ 2004 ਤੱਕ ਇਸ ਜੇਲ੍ਹ ਵਿਚ ਹੀ ਸਿੱਖ ਨਜ਼ਰਬੰਦਾਂ ਲਈ ਸਪੈਸ਼ਲ ਕੋਰਟ ਦੀ ਸਥਾਪਤੀ ਰਹੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਦਿਨ ਰਾਜਸਥਾਨ ਦੀ ਇੱਕ ਅਦਾਲਤ ਵੱਲੋਂ ਬੰਦੀ ਸਿੰਘ ਜਗਮੋਹਨ ਸਿੰਘ ਅਤੇ ਦੋ ਹੋਰਾਂ ਨੂੰ ਯੁਆਪਾ ਕਾਨੂੰਨ ਤਹਿਤ ਚੱਲੇ ਇੱਕ ਮੁਕੱਦਮੇ ਵਿੱਚ ਅੱਠ ਉਮਰ ਕੈਦਾਂ ਦੀ ਸਜ਼ਾ ਸੁਣਾਈ ਗਈ ਹੈ।
ਸਰਕਾਰਾਂ ਵੱਲੋਂ ਬੰਦੀ ਸਿੰਘਾਂ ਨਾਲ ਕੀਤੇ ਜਾਣ ਵਾਲੇ ਵਿਤਕਰੇ ਦਾ ਇੱਕ ਹੋਰ ਮਾਮਲਾ ਉਸ ਵੇਲੇ ਉਜਾਗਰ ਹੋਇਆ ਜਦੋਂ ਰਾਜਸਥਾਨ ਸਰਕਾਰ ਨੇ ਭਾਰਤੀ ਸੁਪਰੀਮ ਕੋਰਟ ਵੱਲੋਂ ਜੇਲ੍ਹਾਂ ਵਿੱਚ ਕੈਦੀਆਂ ਦੀ ਗਿਣਤੀ
ਸਾਕਾ 1978 ਦੇ ਸ਼ਹੀਦਾਂ ਦੀਆਂ ਤਸਵੀਰਾਂ, ਸਿੱਖ ਸੰਘਰਸ਼ ਬਾਰੇ ਛਪੀਆਂ ਹੋਈਆਂ ਕਿਤਾਬਾਂ ਅਤੇ ਕੁਝ ਇਸ਼ਤਿਹਾਰਾਂ ਦੀ ਬਰਾਮਦਗੀ ਵਾਲੇ ਮਾਮਲੇ ਚ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੀ ਇਕ ਅਦਾਲਤ ਵਲੋਂ ਤਿੰਨ
ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੀ ਇਕ ਅਦਾਲਤ ਨੇ ਅਜਿਹਾ ਫੈਸਲਾ ਸੁਣਾਇਆ ਹੈ ਜਿਸ ਨੇ ਵਕੀਲਾਂ, ਕਾਨੂੰਨੀ ਮਾਹਿਰਾਂ ਸਮੇਤ ਹਰ ਕਿਸੇ ਨੂੰ ਹੈਰਾਨ-ਪਰੇਸ਼ਾਨ ਕਰ ਦਿੱਤਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: