Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਹੀਦੀ ਯਾਦਗਾਰ ਬਣਾਉਣ ਲਈ ਸਮੂਹ ਪੰਥਕ ਧਿਰਾਂ ਦਾ ਏਕਾ ਜਰੂਰੀ: ਫੈਡਰੇਸ਼ਨ

ਸ਼ਹੀਦੀ ਯਾਦਗਾਰ ਬਣਾਉਣ ਲਈ ਸਮੂਹ ਪੰਥਕ ਧਿਰਾਂ ਦਾ ਏਕਾ ਜਰੂਰੀ: ਫੈਡਰੇਸ਼ਨ

ਪਟਿਆਲਾ (24 ਮਈ, 2011): ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਜੂਨ 1984 ਦੇ ਸਿੱਖ ਸ਼ਹੀਦਾਂ ਦੀ ਯਾਦਗਾਰ ਬਣਾਏ ਜਾਣ ਦੀ ਹਿਮਾਇਤ ਕਰਦਿਆਂ ਇਸ ਸੰਬੰਧੀ 27 ਮਈ ਨੂੰ ਹੋਣ ਵਾਲੀ ਇਕੱਤਰਤਾ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਫੈਡਰੇਸ਼ਨ ਦੇ ਮੀਤ ਪ੍ਰਧਾਨ ਸ੍ਰ. ਮੱਖਣ ਸਿੰਘ ਗੰਢੂਆਂ ਨੇ ਜਾਣਕਾਰੀ ਦਿੱਤੀ ਹੈ ਕਿ ਜੂਨ 1984 ਦੇ ਸ਼ਹੀਦਾਂ ਦੀ ਯਾਦਗਾਰ ਬਣਾਉਣ ਲਈ ਬੀਤੇ ਦਿਨੀਂ ਭਾਈ ਦਲਜੀਤ ਸਿੰਘ ਬਿੱਟੂ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ ਕਰਕੇ ਦਰਬਾਰ ਸਾਹਿਬ ਦੇ ਵਿਹੜੇ ਵਿਚ “ਸ਼ਹੀਦੀ ਯਾਦਗਾਰ” ਬਣਾਉਣ ਤੇ ਸ਼੍ਰੀ ਅਕਾਲ ਤਖਤ ਸਾਹਿਬ ਸਥਿਤ “ਸ਼ਹੀਦ ਗੈਲਰੀ” ਸਿੱਖ ਸੰਗਤਾਂ ਲਈ ਖੋਲ੍ਹਣ ਵਾਸਤੇ ਯਾਦ ਪੱਤਰ ਦਿੱਤਾ ਸੀ। ਇਸ ਸੰਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 27 ਮਈ ਤੱਕ ਦਾ ਸਮਾਂ ਦਿੱਤਾ ਗਿਆ ਹੈ ਪਰ ਅਜੇ ਤੱਕ ਸ਼੍ਰੋਮਣੀ ਕਮੇਟੀ ਅਜੇ ਤੱਕ ਕੋਈ ਵੀ ਠੋਸ ਕਦਮ ਉਠਾਉਣ ਵਿਚ ਨਾਕਾਮ ਰਹੀ ਹੈ ਜਿਸ ਕਾਰਨ ਸਿੱਖ ਜਥੇਬੰਦੀਆਂ ਦੀ ਇਕੱਤਰਤਾ 27 ਮਈ ਨੂੰ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਇਕੱਤਰਤਾ ਲਈ ਫੈਡਰੇਸ਼ਨ ਨੂੰ ਸੱਦਾ ਪੱਤਰ ਮਿਲਿਆ ਹੈ, ਜਿਸ ਨੂੰ ਵਿਚਾਰ ਕੇ ਫੈਡਰੇਸ਼ਨ ਦੀ ਕੇਂਦਰੀ ਕਮੇਟੀ ਨੇ ਇਕੱਤਰਤਾ ਵਿਚ ਸ਼ਾਮਿਲ ਹੋਣ ਦਾ ਫੈਸਲਾ ਲਿਆ ਹੈ।

ਫੈਡਰੇਸ਼ਨ ਦੇ ਕੌਮੀ ਪ੍ਰਧਾਨ ਸ੍ਰ. ਪਰਮਜੀਤ ਸਿੰਘ ਗਾਜ਼ੀ ਨੇ ਕਿਹਾ ਕਿ ਬੀਤੇ 27 ਵਰ੍ਹਿਆਂ ਵਿਚ ਸ਼ਹੀਦੀ ਯਾਦਗਾਰ ਨਾ ਬਣਾਇਆ ਜਾਣਾ ਦੁੱਖਦਾਈ ਗੱਲ ਹੈ ਤੇ ਇਸ ਸੰਬੰਧੀ ਹੁਣ ਸ਼੍ਰੋਮਣੀ ਕਮੇਟੀ ਨੂੰ ਬਿਨਾ ਦੇਰੀ ਦੇ ਠੋਸ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਕੌਮੀ ਮਨੋਰਥ ਲਈ ਵੱਖ-ਵੱਖ ਸਿੱਖ ਜਥੇਬੰਦੀਆਂ ਨੂੰ ਆਪਣੇ ਧੜੇਬੰਦਕ ਹਿੱਤਾਂ ਤੋਂ ਉੱਪਰ ਉੱਠ ਕੇ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਸਟੂਡੈਂਟਸ ਫੈਡਰੇਸ਼ਨ ਇਸ ਸੰਬੰਧੀ ਪੰਥਕ ਜਥੇਬੰਦੀਆਂ ਨਾਲ ਮਿਲ ਕੇ ਹਰ ਸੰਭੰਵ ਯੋਗਦਾਨ ਪਾਵੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸੱਥ ਵੱਲੋਂ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਲਈ ਦਰਸ਼ਪ੍ਰੀਤ ਸਿੰਘ ਨੂੰ ਪ੍ਰਧਾਨਗੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਜਥੇਬੰਦੀ ਨੇ ਡੀ.ਏ.ਵੀ ਕਾਲਜ ਵਿੱਚ ਵੀ ਪਹਿਲੀ ਵਾਰ ਚੋਣ ਲੜਨ ਦਾ ਫੈਸਲਾ ਕੀਤਾ
ਇੰਟਰਨੈਸ਼ਨਲ ਸਿੱਖ ਕਨਫੈਡਰੇਸ਼ਨ ਵੱਲੋਂ 27 ਜੂਨ 2026 ਦਿਨ ਸ਼ਨਿੱਚਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ 36 ਸਥਿਤ ਪੀਪਲਸ ਕਨਵੈਂਸ਼ਨ ਸੈਂਟਰ ਵਿਖੇ “ਅਕਾਲ ਤਖਤ: ਸਿਧਾਂਤ ਅਤੇ ਸੰਸਥਾਨ” ਵਿਸ਼ੇ ਉੱਪਰ ਇੱਕ ਵਿਚਾਰ ਚਰਚਾ ਕਰਵਾਈ
ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ
ਚਾਰ ਸੰਘਰਸ਼ਮਈ ਜਥੇਬੰਦੀਆਂ ਵੱਲੋਂ 29 ਅਪ੍ਰੈਲ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਜਾਵੇਗੀ ਉਪਰੰਤ ਸੰਘਰਸ਼ ਦੀ ਭਵਿੱਖ ਦੀ ਰਣਨੀਤੀ ਨੂੰ ਦਰਸਾਉਂਦਾ ਨੀਤੀਗਤ ਦਸਤਾਵੇਜ਼ ਸਕੱਤਰੇਤ ਦੇ ਬਾਹਰ ਜਾਰੀ ਕੀਤਾ ਜਾਵੇਗਾ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: