Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਹੀਦ ਭਾਈ ਲਾਭ ਸਿੰਘ ਪੰਜਵੜ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਸ਼ਹੀਦ ਭਾਈ ਲਾਭ ਸਿੰਘ ਪੰਜਵੜ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਝਬਾਲ (12 ਜੁਲਾਈ 2014): ਸਿੱਖ ਸੰਘਰਸ਼ ਦੇ ਜਰਨੈਲ਼ ਸ਼ਹੀਦ ਭਾਈ ਲਾਭ ਸਿੰਘ ਪੰਜਵੜ  ਦਾ ਸ਼ਹੀਦੀ ਦਿਹਾੜਾ ਗੁ: ਸ਼ਹੀਦ ਸਿੰਘ ਪਿੰਡ ਪੰਜਵੜ ਵਿਖੇ ਉਨ੍ਹਾਂ ਦੇ ਪਰਿਵਾਰ ਵਲੋਂ ਗੁ: ਪ੍ਰ: ਕਮੇਟੀ ਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ ।

 ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਬਾਅਦ ਕੀਰਤਨ ਕੀਤਾ ਗਿਆ ਤੇ ਬਾਬਾ ਬੰਤਾ ਸਿੰਘ ਮੁੰਡਾਪਿੰਡ ਵਾਲਿਆਂ ਨੇ ਕਥਾ ਕੀਤੀ ਤੇ ਬਾਅਦ ਧਾਰਮਿਕ ਦੀਵਾਨ ਸਜਾਇਆ ਗਿਆ, ਜਿਸ ਵਿਚ ਗਿ: ਸਰੂਪ ਸਿੰਘ ਸੂਰਵਿੰਡ, ਮਨਜੀਤ ਸਿੰਘ, ਨਾਨਕ ਸਿੰਘ ਝਬਾਲ, ਨਿਸ਼ਾਨ ਸਿੰਘ ਝਬਾਲ ਦੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਘਰ ਦਾ ਇਤਿਹਾਸ ਸੁਣਾਇਆ।

ਭਾਈ ਮੋਹਕਮ ਸਿੰਘ, ਹਰਪਾਲ ਸਿੰਘ ਚੀਮਾ, ਖਾਲੜਾ ਮਿਸ਼ਨ ਕਮੇਟੀ ਦੇ ਮੁਖੀ ਭਾਈ ਬਲਵਿੰਦਰ ਸਿੰਘ ਝਬਾਲ, ਸੁਰਿੰਦਰ ਸਿੰਘ ਘਰਿਆਲਾ, ਕੰਵਰਪਾਲ ਸਿੰਘ ਬਿੱਟੂ ਨੇ ਭਾਈ ਲਾਭ ਸਿੰਘ ਦੀ ਮਾਤਾ ਕੁਲਵੰਤ ਕੌਰ ਤੇ ਪਤਨੀ ਦਵਿੰਦਰ ਕੌਰ, ਭਰਾ ਦਲਜੀਤ ਸਿੰਘ ਤੇ ਹੋਰ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ।

 ਇਸ ਮੌਕੇ ਜਥੇ: ਸਰਬੀਤ ਸਿੰਘ ਪੰਜਵੜ, ਜਸਬੀਰ ਸਿੰਘ ਪੱਧਰੀ, ਸੁਰਿੰਦਰ ਸਿੰਘ, ਭਾਈ ਬਲਵੰਤ ਸਿੰਘ ਗੋਪਾਲਾ, ਜ: ਬਲਵਿੰਦਰ ਸਿੰਘ ਝਬਾਲ, ਮੁੱਖ ਸੇਵਾਦਾਰ ਬਾਬਾ ਨਰਿੰਜਣ ਸਿੰਘ, ਬਾਬਾ ਸਵਰਨਜੀਤ ਸਿੰਘ ਨਿਹੰਗ ਸਿੰਘ, ਬਾਬਾ ਬੰਤਾ ਸਿੰਘ, ਵਿਦੇਸ਼ ਤੋਂ ਪਿ੍ਤਪਾਲ ਸਿੰਘ ਡਾਕਟਰ ਨੇ ਵੀ ਸੰਦੇਸ਼ ਭੇਜਿਆ ਙ ਸਰਬਜੀਤ ਸਿੰਘ ਘੁਮਾਣ, ਸਰਪੰਚ ਜਗਬੀਰ ਸਿੰਘ, ਗੁਰਬਚਨ ਸਿੰਘ, ਪ੍ਰਧਾਨ ਕਰਨੈਲ ਸਿੰਘ, ਜ਼ੋਰਾਵਰ ਸਿੰਘ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ, ਸਰਬਜੀਤ ਸਿੰਘ ਪੰਜਵੜ, ਸਰਪੰਚ ਗੁਲਾਬਬੀਰ ਸਿੰਘ, ਇਕਬਾਲ ਸਿੰਘ ਬਾਲੇਸ਼ਾਹ, ਜੱਜਬੀਰ ਸਿੰਘ, ਜਸਬੀਰ ਸਿੰਘ, ਰਾਜੀਵ ਸਿੰਘ ਰੰਧਾਵਾ, ਨਿਰਮਲ ਸਿੰਘ, ਬਾਬਾ ਸਵਰਨ ਸਿੰਘ ਝਬਾਲ, ਗਿ: ਰਾਜਪਾਲ ਸਿੰਘ ਝਬਾਲ, ਤਰਲੋਚਨ ਸਿੰਘ ਝਬਾਲ, ਦਲਜੀਤ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਆਗੂਆਂ ਨੇ ਭਾਈ ਲਾਭ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ।

ਗੁਰੂ ਕੇ ਲੰਗਰ ਲਾਏ ਗਏ ਤੇ ਗਤਕਾ ਪਾਰਟੀਆਂ ਨੇ ਵੀ ਆਪਣੇ ਜ਼ੌਹਰ ਵਿਖਾਏ। ਸੰਗਤਾਂ ਦਾ ਧੰਨਵਾਦ ਬੀਬੀ ਦਵਿੰਦਰ ਕੌਰ ਨੇ ਕੀਤਾ  । ਸਟੇਜ ਦੀ ਸੇਵਾ ਬਲਵਿੰਦਰ ਸਿੰਘ ਝਬਾਲ ਨੇ ਨਿਭਾਈ ।

Read this news in English:

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਗੁਰਦੁਆਰਾ ਮੰਜੀ ਸਾਹਿਬ ਆਲੋਅਰਖ ਵਿਖੇ ਸ਼ਹੀਦੀ ਯਾਦਗਾਰ ਕਮੇਟੀ ਵੱਲੋਂ ਧਰਮ ਯੁੱਧ ਮੋਰਚੇ ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਆਗੂਆਂ ਨੇ ਵਿਚਾਰ ਸਾਂਝੇ ਕੀਤੇ ਅਤੇ ਸ਼ਹੀਦਾਂ
ਫਰੈਂਕਫਰਟ ਦੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ, ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ।
ਸਟਾਕਟਨ ਗੁਰਦੁਆਰਾ ਸਾਹਿਬ ਵਿਖੇ ਸਿੱਖ ਯੂਥ ਆਫ ਅਮਰੀਕਾ ਅਤੇ ਸਿੱਖ ਫੈਡਰੇਸ਼ਨ ਅਮਰੀਕਾ ਵੱਲੋਂ ਭਾਈ ਅਵਤਾਰ ਸਿੰਘ ਬ੍ਰਹਮਾ, ਭਾਈ ਗੁਰਜੰਟ ਸਿੰਘ ਬੁੱਧ ਸਿੰਘ ਵਾਲਾ ਅਤੇ ਹੋਰ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ
ਭਾਈ ਜਗਦੀਸ ਸਿੰਘ ਭੂਰਾ ਦੀ ਚੌਥੀ ਬਰਸੀ ਮੌਕੇ ਬੈਲਜੀਅਮ ਵਿਖੇ ਲੇਖਕ ਬਲਜਿੰਦਰ ਸਿੰਘ ਕੋਟਭਾਰਾ ਦੀ ਕਿਤਾਬ ‘ਕੌਰਨਾਮਾ-3’ ਜਾਰੀ ਕੀਤੀ ਗਈ। ਜੂਨ 1984 ਦੇ ਘੱਲੂਘਾਰੇ ਅਤੇ ਸ਼ਹੀਦ ਬੀਬੀਆਂ ਦੇ ਇਤਿਹਾਸ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: