Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਗੁਟਕੇ ਅਗਨ ਭੇਟ ਹੋਏ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਗੁਟਕੇ ਅਗਨ ਭੇਟ ਹੋਏ

ਜਲੰਧਰ ( 31 ਮਈ, 2015): ਨੇੜਲੇ ਪਿੰਡ ਸੁੱਚੀ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਗੁਰਦੁਆਰਾ ਸਾਹਿਬ ਵਿਖੇ ਅਚਾਨਕ ਲੱਗੀ ਅੱਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 4 ਸਰੂਪ ਅਗਨਭੇਟ ਹੋਣ ਦਾ ਦੂਖਦ ਸਮਾਚਾਰ ਪ੍ਰਾਪਤ ਹੋਇਆ ਹੈ।

ਪੰਜਾਬੀ ਟ੍ਰਿਬਿਊਨ ਅਖਬਾਰ ‘ਚ ਨਸ਼ਰ ਖਬਰ ਅਨੁਸਾਰ ਸ਼ਾਰਟ ਸਰਕਟ ਨਾਲ ਲੱਗੀ ਇਸ ਅੱਗ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਤੋਂ ਇਲਾਵਾ ਹਾਲ ਪਈਆਂ ਪੋਥੀਆਂ, ਰੁਮਾਲੇ ਅਤੇ ਹੋਰ ਸਾਰਾ ਸਾਮਾਨ ਵੀ ਅਗਨਭੇਟ ਹੋ ਗਿਆ ਹੈ।

ਘਟਨਾ ਤੋਂ ਬਾਅਦ ਸੰਭਾਲ ਕਰਦੇ ਹੋਏ ਪ੍ਰਬੰਧਕ
ਘਟਨਾ ਤੋਂ ਬਾਅਦ ਸੰਭਾਲ ਕਰਦੇ ਹੋਏ ਪ੍ਰਬੰਧਕ

ਗੁਰਦੁਆਰੇ ’ਚ ਬਣਾਏ ਸੱਚਖੰਡ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਸ਼ੁਸ਼ੋਬਿਤ ਸਨ , ਵਿੱਚ ਪ੍ਰਬੰਧਕਾਂ ਵੱਲੋਂ ਏ.ਸੀ ਲਗਾਇਆ ਗਿਆ ਸੀ। ਜਾਣਕਾਰੀ ਅਨੁਸਾਰ ਦੁਪਹਿਰ ਸਾਢੇ ਬਾਰਾਂ ਵਜੇ ਦੇ ਕਰੀਬ ਅਚਾਨਕ ਹੋਏ ਸ਼ਾਰਟ ਸਰਕਟ ਕਾਰਨ ਸੱਚਖੰਡ ਕਮਰੇ ’ਚ ਅੱਗ ਲੱਗ ਗਈ। ਸੱਚਖੰਡ ਵਾਲੇ ਕਮਰੇ ਤੋਂ ਇਹ ਅੱਗ ਹਾਲ ਵੱਲ ਨੂੰ ਵਧੀ ਅਤੇ ਇਸ ਨੇ ਸਾਰਾ ਕੁਝ ਸਾੜ ਕੇ ਸੁਆਹ ਕਰ ਦਿੱਤਾ। ਜਿਸ ਵੇਲੇ ਅੱਗ ਲੱਗੀ ਉਸ ਵੇਲੇ ਗੁਰਦੁਆਰੇ ਅੰਦਰ ਕੋਈ ਵੀ ਵਿਅਕਤੀ ਮੌਜੂਦ ਨਹੀਂ ਸੀ।

ਇਸ ਬਾਰੇ ਜਾਣਕਾਰੀ ਦਿੰਦਿਆਂ ਕੌਂਸਲਰ ਗੁਰਮੀਤ ਚੰਦ ਨੇ ਦੱਸਿਆ ਕਿ ਗੁਰੂਦੁਆਰਾ ਸਾਹਿਬ ਦਾ ਗ੍ਰੰਥੀ ਸਵੇਰੇ ਚਲਾ ਜਾਂਦਾ ਹੈ ਅਤੇ ਸ਼ਾਮ ਨੂੰ ਵਾਪਸ ਆਉਂਦਾ ਹੈ। ਉਨ੍ਹਾਂ ਕਿਹਾ ਜਿਸ ਵੇਲੇ ਅੱਗ ਲੱਗੀ ਤਾਂ ਗੁਰਦੁਆਰਾ ਸਾਹਿਬ ਨੂੰ ਬਾਹਰੋਂ ਜਿੰਦਰਾ ਲੱਗਾ ਹੋਇਆ ਸੀ।

ਇਸ ਬਾਰੇ ਜਾਣਕਾਰੀ ਦਿੰਦਿਆਂ ਅੱਗ ਬੁਝਾਉ ਦਸਤੇ ਦੇ ਅਫਸਰ ਰਜਿੰਦਰ ਸ਼ਰਮਾ ਨੇ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਅੱਗ ਬੁਝਾਉਣ ਵਾਲੀਆਂ ਦੋ ਗੱਡੀਆਂ ਮੌਕੇ ਲਈ ਰਵਾਨਾ ਕਰ ਦਿੱਤੀਆਂ ਗਈਆਂ ਸਨ ਅਤੇ ਉਨ੍ਹਾਂ ਕੁਝ ਸਮੇਂ ਦੀ ਮੁਸ਼ੱਕਤ ਦੇ ਬਾਅਦ ਆਗੂ ’ਤੇ ਕਾਬੂ ਪਾ ਲਿਆ। ਘਟਨਾ ਦੀ ਸੂਚਨਾ ਮਿਲਦਿਆਂ ਇਲਾਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਕੁਲਵੰਤ ਸਿੰਘ ਮੰਨਣ, ਮੁੱਖ ਸੰਸਦੀ ਸਕੱਤਰ ਕੇ.ਡੀ ਭੰਡਾਰੀ ਅਤੇ ਪੁਲੀਸ ਅਧਿਕਾਰੀ ਪਹੁੰਚ ਗਏ ਸਨ।

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਜਲੰਧਰ ਨੇੜੇ ਪਿੰਡ ਸੁੱਚੀ ’ਚ ਗੁਰੂ ਗ੍ਰੰਥ ਸਾਹਿਬ ਦੀਆਂ ਚਾਰ ਬੀੜਾਂ ਤੇ 100 ਤੋਂ ਵਧੇਰ ਗੁਟਕੇ ਅਗਨ ਭੇਟ ਹੋਣ ਦੀ ਵਾਪਰੀ ਘਟਨਾ ਦੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਆਖਿਆ ਕਿ ਅਕਾਲ ਤਖ਼ਤ ਤੋਂ ਕਈ ਵਾਰ ਸੰਦੇਸ਼ ਤੇ ਹਦਾਇਤ ਜਾਰੀ ਕਰਨ ਦੇ ਬਾਵਜੂਦ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਜੋ ਕਿ ਦੁੱਖ ਵਾਲੀ ਗੱਲ ਹੈ। ਜਥੇਦਾਰ ਨੇ ਆਖਿਆ ਕਿ ਇਹ ਘਟਨਾ ਜਿਸ ਕਿਸੇ ਦੀ ਅਣਗਹਿਲੀ ਕਾਰਨ ਵਾਪਰੀ ਹੈ, ਪ੍ਰਸ਼ਾਸਨ ੳਸ ਖ਼ਿਲਾਫ਼ ਬਿਨਾਂ ਕਿਸੇ ਦੇਰੀ ਤੋਂ ਕਾਨੂੰਨੀ ਕਾਰਵਾਈ ਕਰੇ।

ਗੁਰਦੁਆਰਾ ਸਾਹਿਬ ’ਚ ਅੱਗ ਦੀ ਖ਼ਬਰ ਮਿਲਦਿਆਂ ਹੀ ਸਤਿਕਾਰ ਕਮੇਟੀ ਦੇ ਮੈਂਬਰ ਮੋਗੇ ਤੋਂ ਮੌਕੇ ੳੁੱਤੇ ਪਹੁੰਚ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸਤਿਕਾਰ ਕਮੇਟੀ ਦੇ ਮੈਂਬਰਾਂ ਨੇ ਗੁਰਦੁਆਰੇ ਦੇ ਮੁੱਖ ਪ੍ਰਬੰਧਕ ਜਗੀਰ ਸਿੰਘ ’ਤੇ 302 ਦਾ ਪਰਚਾ ਦਰਜ ਕਰਨ ਦੀ ਮੰਗ ਕਰ ਦਿੱਤੀ ਜਿਸ ਕਾਰਨ ਉਥੇ ਵਿਵਾਦ ਪੈਦਾ ਹੋ ਗਿਆ। ਪ੍ਰਬੰਧਕਾਂ ਦਾ ਕਹਿਣਾ ਹੈ ਕਿ ਇਸ ਘਟਨਾ ’ਚ ਕਿਸੇ ਦਾ ਕੋਈ ਦੋਸ਼ ਨਹੀਂ ਹੈ। ਕਾਫੀ ਵਿਵਾਦ ਤੋਂ ਬਾਅਦ ਸਹਿਮਤੀ ਨਾਲ 13 ਮੈਂਬਰੀ ਕਮੇਟੀ ਬਣਾ ਦਿੱਤੀ ਗਈ ਹੈ ਇਸ ਮਸਲੇ ’ਤੇ ਵਿਚਾਰ ਕਰੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਾਕਿਸਤਾਨ ਵਿਚ ਗੁਰਦੁਆਰਿਆਂ, ਮੰਦਰਾਂ, ਗਿਰਜਿਆਂ ਆਦਿ ਦੀ ਦੇਖਭਾਲ ਕਰਨ ਵਾਲੀ ਸੰਸਥਾ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ (ETPB) ਦੇ ਚੇਅਰਮੈਨ ਸਿਦੀਕੀ ਫਾਰੂਕ ਨੇ ਸੋਮਵਾਰ ਨੂੰ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਸ੍ਰੀ
ਪਰਸੋਂ ਮੱਖੁ ਨੇੜੇ ਪਿੰਡ ਫੱਤੂ ਬਹਿਕ ਦੇ ਗੁਰਦੁਆਰਾ ਸਾਹਿਬ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨਭੇਟ ਹੋਣ ਤੋਂ ਬਾਅਦ ਇੱਥੋਂ ਨੇੜਲੇ ਪਿੰਡ ਕੁਲਾਣਾ ਦੇ ਗੁਰਦੁਆਰੇ ਵਿੱਚ ਅੱਜ
ਅੱਜ ਸਵੇਰੇ ਮੱਖੂ ਨੇੜੇ ਪੈਂਦੇ ਪਿੰਡ ਬਹਿਕ ਫੱਤੂ (ਘੁਰਕੀ) ਦੇ ਗੁਰਦੁਾਅਰੇ ਬਾਬਾ ਬੀਰ ਸਿੰਘ (ਨੌਰੰਗਾਬਾਦ) ਵਿਖੇ ਗੁਰੂ ਗ੍ਰੰਥ ਸਾਹਿਬ ਦੇ 10 ਸਰੂਪ ਅਗਨ ਭੇਟ ਹੋ ਗਏ ਹਨ। ਇਸ ਘਟਨਾ ਦਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: