Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੀ ਦਰਬਾਰ ਸਾਹਿਬ ‘ਤੇ ਫੋਜੀ ਹਮਲੇ ਸਮੇਂ ਫੌਜੀ ਅਫਸਰਾਂ ਨੂੰ ਦਿੱਤੇ ਬਹਾਦਰੀ ਪੁਰਸਕਾਰ ਵਾਪਸ ਲਏ ਜਾਣ: ਢੀਡਸਾ

ਸ਼੍ਰੀ ਦਰਬਾਰ ਸਾਹਿਬ ‘ਤੇ ਫੋਜੀ ਹਮਲੇ ਸਮੇਂ ਫੌਜੀ ਅਫਸਰਾਂ ਨੂੰ ਦਿੱਤੇ ਬਹਾਦਰੀ ਪੁਰਸਕਾਰ ਵਾਪਸ ਲਏ ਜਾਣ: ਢੀਡਸਾ

Dindsa
ਸੁਖਦੇਵ ਸਿੰਘ ਢੀਡਸਾ

ਮਲੇਰਕੋਟਲਾ (4 ਦਸੰਬਰ, 2014): ਅੱਜ ਇੱਥੇ ਮਾਰਕੀਟ ਕਮੇਟੀ ਦੇ ਨਵੇਂ ਬਣੇ ਚੇਅਰਮੈਨ ਕੇਵਲ ਸਿੰਘ ਭੋਗੀਵਾਲ ਤੇ ਉਪ ਚੇਅਰਮੈਨ ਅੇਡਵੋਕੇਟ ਸ਼ਮਸ਼ਾਦ ਅਲੀ ਦੇ ਤਾਜਪੋਸ਼ੀ ਸਮਾਗਮ ਵਿਚ ਸ਼ਾਮਲ ਹੋਣ ਮੌਕੇ ਗੱਲਬਾਤ ਕਰਦਿਆਂ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਡਸਾ ਨੇ ਕਿਹਾ ਕਿ 10 ਫ਼ੌਜੀ ਅਫ਼ਸਰਾਂ ਨੂੰ ਸ਼੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਵਿੱਚ ਸ਼ਾਮਲ ਹੋਣ ਲਈ ਪੁਰਸਕਾਰ ਦਿੱਤੇ ਹਨ ਜੋ ਵਾਪਸ ਲਏ ਜਾਣੇ ਚਾਹੀਦੇ ਹਨ ।

ਜੂਨ 1984 ਵਿੱਚ ਭਾਰਤੀ ਫੋਜ ਵੱਲੋਂ ਸਿੱਖਾਂ ਦੇ ਮੁਕੱਦਸ ਅਸਥਾਨ ਸ਼੍ਰੀ ਦਰਬਾਰ ਸਾਹਿਬ ‘ਤੇ ਹਮਲਾ ਕਰਕੇ ਸ਼੍ਰੀ ਅਕਾਲ ਤਖਤ ਸਾਹਿਬ ਢਹਿ ਢੇਰੀ ਕਰਨ ਅਤੇ ਹਜ਼ਾਰਾਂ ਬੇਦੋਸ਼ੇ ਸਿੱਖਾਂ ਦਾ ਵਸ਼ੀਆਨਾ ਤਰੀਕੇ ਨਾਲ ਕਤਲੇਆਮ ਕਰਨ ਵਾਲੇ ਭਾਰਤੀ ਫੌਜੀਆਂ ਨੂੰ ਸਮੇਂ ਦੀ ਭਾਰਤ ਸਰਾਕਰ ਵੱਲੋਂ ਦਿੱਤੇ ਬਹਾਦਰੀ ਪੁਰਸਕਾਰਾਂ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਨੇ ਸਿੱਖਾਂ ਦੇ ਅੱਲੇ ਜ਼ਖਮਾਂ ‘ਤੇ ਲੂਣ ਛਿੜਕਣਾਂ ਦੱਸਿਆ।

ਇਸ ਬਾਰੇ ਉਨ੍ਹਾਂ ਨੇ ਰੱਖਿਆ ਮੰਤਰੀ ਮਨੋਹਰ ਪਾਰੇਕਰ ਨੂੰ ਇੱਕ ਪੱਤਰ ਲਿਖ ਕੇ ਉਨ੍ਹਾਂ ਸਾਰੇ ਸੈਨਿਕਾਂ ਤੋਂ ਪੁਰਸਕਾਰ ਵਾਪਸ ਲੈਣ ਦੀ ਮੰਗ ਕੀਤੀ ਹੈ ਅਤੇ ਕਿਹਾ ਕਿ ਇਸ ਸਬੰਧੀ ਸਿੱਖ ਆਗੂਆਂ ਦਾ ਵਫ਼ਦ ਰੱਖਿਆ ਮੰਤਰੀ ਨੂੰ ਮਿਲੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
ਬਾਦਲ ਦਲ ਤੋਂ ਵੱਖ ਹੋਏ ਆਗੂਆਂ ਵੱਲੋਂ ਬਣਾਈ ਗਈ ਨਵੀਂ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੀ ਪੰਜ ਮੈਂਬਰੀ “ਪੰਥਕ ਕੌਂਸਲ” ਦੇ ਸੇਵਾਦਾਰ ਬੀਬੀ ਸਤਵੰਤ ਕੌਰ ਦੀ ਅਗਵਾਈ ਹੇਠ ਲੰਘੇ
11 ਅਗਸਤ 2025 ਨੂੰ ਬਾਦਲ ਪਰਿਵਾਰ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (SAD) ਤੋਂ ਵੱਖ ਹੋਏ ਹਿੱਸੇ ਨੇ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ ਕੀਤੀ ਗਿਆ ਹੈ। ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ
ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਅਤੇ ਸਿੱਖ ਜਥੇਬੰਦੀਆਂ ਵੱਲੋਂ "ਸ਼੍ਰੋਮਣੀ ਅਕਾਲੀ ਦਲ" ਦੀ ਨੀਤੀ, ਵਿਧਾਨ ਤੇ ਪੁਨਰਸੁਰਜੀਤੀ ਦੇ ਸੰਬੰਧ ਵਿੱਚ ਇੱਕ ਤਿੰਨ ਦਿਨਾਂ ਵਿਚਾਰ ਗੋਸ਼ਟੀ ਕਰਵਾਈ ਗਈ। ਇਸ ਸਮੇਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: