ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ (ਅੰਮ੍ਰਿਤਸਰ ਸਾਹਿਬ) ਵਿਖੇ ਨੇਪਾਲ ਅਤੇ ਭਾਰਤੀ ਉਪਮਹਾਂਦੀਪ ਦੇ ਵੱਖ-ਵੱਖ ਖੇਤਰਾਂ ਵਿੱਚ ਆਏ ਭਿਆਨਕ ਭੁਚਾਲ ਕਾਰਨ ਜੋ ਪ੍ਰਾਣੀ ਆਪਣਿਆਂ ਤੋਂ ਸਦਾ ਲਈ ਵਿਛੜ ਗਏ ਉਨ੍ਹਾਂ ਦੀ ਆਤਮਿਕ ਸ਼ਾਂਤੀ ਅਤੇ ਜਖ਼ਮੀਆਂ ਦੇ ਜਲਦੀ ਸਿਹਤਯਾਬੀ ਲਈ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।
ਉਪਰੰਤ ਭਾਈ ਹਰਪਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ ਸੁਲਤਾਨ ਸਿੰਘ ਅਰਦਾਸੀਏ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।
ਇਸ ਮੌਕੇ ਸ. ਦਿਲਜੀਤ ਸਿੰਘ ਬੇਦੀ, ਸ. ਮਹਿੰਦਰ ਸਿੰਘ ਆਹਲੀ, ਸ. ਹਰਭਜਨ ਸਿੰਘ ਮਨਾਵਾਂ ਤੇ ਸ. ਰਣਜੀਤ ਸਿੰਘ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਕੁਲਵਿੰਦਰ ਸਿੰਘ ਇੰਚਾਰਜ ਪਬਲੀਸਿਟੀ, ਸ. ਜਸਵਿੰਦਰ ਸਿੰਘ ਦੀਪ, ਸ. ਸੁਖਬੀਰ ਸਿੰਘ ਤੇ ਸ. ਗੁਰਮੀਤ ਸਿੰਘ ਇੰਚਾਰਜ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਸ/ਸੁਪ੍ਰਿੰਟੈਂਡੈਂਟ, ਸ. ਅਰਵਿੰਦਰ ਸਿੰਘ ਏ ਪੀ ਆਰ ਓ, ਸ. ਸੁਖਰਾਜ ਸਿੰਘ ਤੇ ਸ. ਜਤਿੰਦਰ ਸਿੰਘ ਵਧੀਕ ਮੈਨੇਜਰ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ਼ ਅਤੇ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।