Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਕਮੇਟੀ ਨੇ ਸ਼੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਦੀਆਂ ਫਾਈਲਾਂ ਜਨਤਕ ਕਰਨ ਦੀ ਕੀਤੀ ਮੰਗ

ਸ਼੍ਰੋਮਣੀ ਕਮੇਟੀ ਨੇ ਸ਼੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਦੀਆਂ ਫਾਈਲਾਂ ਜਨਤਕ ਕਰਨ ਦੀ ਕੀਤੀ ਮੰਗ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੀ ਦਰਬਾਰ ਸਾਹਿਬ ‘ਤੇ ਜੂਨ 1984 ਵਿੱਚ ਭਾਰਤੀ ਫੌਜ ਵੱਲੋਂ ਕੀਤੇ ਹਮਲੇ ਸਬੰਧੀ ਸਰਕਾਰੀ ਫਾਈਲਾਂ ਜਨਤਕ ਕਰਨ ਦੀ ਮੰਗ ਕੀਤੀ ਹੈ। ਫੌਜੀ ਹਮਲੇ ਨਾਲ ਸਬੰਧਿਤ ਫਾਈਲਾਂ ਜਨਤਕ ਕਰਨ ਦਾ ਮੁੱਦਾ ਸਭ ਤੋਂ ਪਹਿਲਾਂ ਭਾਜਪਾ ਦੇ ਰਾਜ ਸਭਾ ਮੈਂਬਰ ਸੁਬਰਾਮਨੀਅਨ ਸਵਾਮੀ ਨੇ ਚੁੱਕਿਆ ਸੀ ਅਤੇ ਬਾਅਦ ਵਿੱਚ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਵੀ ਫਾਈਲਾਂ ਜਨਤਕ ਕਰਨ ਦੀ ਮੰਗ ਕੀਤੀ ਸੀ।

ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਕੀਤੇ ਪ੍ਰੈਸ ਬਿਆਨ ਵਿੱਚ ਪ੍ਰਧਾਨ ਅਵਤਾਰ ਸਿੱੰਘ ਮੱਕੜ ਨੇ ਕਿਹਾ ਕਿ ਸ਼੍ਰੀ ਦਰਬਾਰ ਸਾਹਿਬ ‘ਤੇ ਹਮਲੇ ਦੌਰਾਨ ਭਾਰਤੀ ਫੌਜ ਨੇ ਤੋਪਾਂ ਟੈਕਾਂ ਨਾਲ ਹਜ਼ਾਰਾਂ ਨਿਰਦੋਸ਼ ਸਿੱਖਾਂ ਨੂੰ ਮਾਰ ਮੁਕਾਇਆ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕਰ ਦਿੱਤਾ ਸੀ।

ਉਨ੍ਹਾਂ ਕਿਹਾ ਕਿ ਇਸੇ ਤਰਾਂ ਦਿੱਲੀ ਵਿੱਚ 1984 ਦੀ ਸਿੱਖ ਨਸਲਕੁਸ਼ੀ ਦੌਰਾਨ ਅਨੇਕਾਂ ਬੇਕਸੂਰ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ ਅਤੇ ਜੇਕਰ ਇਹ ਫਾਈਲਾ ਜਨਤਕ ਹੁੰਦੀਆਂ ਹਨ ਤਾਂ ਇਸ ਨਾਲ ਸਮੇਂ ਦੀ ਸਰਕਾਰ ਦੀਆਂ ਜ਼ਾਲਮ ਕਾਰਵਾਈਆਂ ਦੀ ਸਚਾਈ ਲੋਕਾਂ ਦੇ ਸਾਹਮਣੇ ਆ ਜਾਵੇਗੀ।

ਇਸ ਖਬਰ ਨੂੰ ਅੰਗਰੇਜ਼ੀ ਵਿੱਚ ਪੜ੍ਹਨ ਲਈ ਵੇਖੋ:

SGPC joins issue of files of 1984 attack with Harsimrat & Subramanian Swamy

ਉਨਾਂ ਕਿਹਾ ਕਿ ਬੜੇ ਦੱਖ ਦੀ ਗੱਲ ਹੈ ਕਿ ਇਨ੍ਹਾਂ ਮਾਮਲਿਆਂ ਵਿੱਚ ਸਿੱਖਾਂ ਨੂੰ ਅਜੇ ਤੱਕ ਇਨਸਾਫ ਨਹੀਂ ਮਿਲਿਆ ਅਤੇ ਦਿੱਲੀ ਕਤਲੇਆਮ ਦੇ ਮੱਖ ਦੋਸ਼ੀ ਜਗਦੀਸ਼ ਕੁਮਾਰ ਵਰਗੇ ਆਪਣੇ ਆਪ ਨੂੰ ਬੇਕਸੂਰ ਦੱਸ ਰਹੇ ਹਨ। ਉਨ੍ਹਾਂ ਕਿਹਾ ਕਿ ਫਾਈਲਾਂ ਜਨਤਕ ਹੋਣ ਨਾਲ ਸਾਰੀ ਸਚਾਈ ਸਾਹਮਣੇ ਆ ਜਾਵੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: