ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੀ ਵਿਸ਼ਵ ਪੰਜਾਬੀ ਕਾਨਫਰੰਸ ਨੂੰ ਤੀਜੀ ਵਾਰ ਰੱਦ ਕਰ ਦਿੱਤਾ ਹੈ। ਇਹ ਕਾਨਫਰੰਸ 25 ਅਤੇ 26 ਸਤੰਬਰ ਨੂੰ ਹੋਣੀ ਸੀ। ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਸ਼੍ਰੋਮਣੀ ਕਮੇਟੀ ਵਲੋਂ ਇਸ ਖਬਰ ਦੀ ਪੁਸ਼ਟੀ ਕੀਤੀ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ: ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵੱਲੋਂ 25-26 ਸਤੰਬਰ 2016 ਨੂੰ ਵਿਰਾਸਤ-ਏ-ਖਾਲਸਾ ਐਡੀਟੋਰੀਅਮ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾਣ ਵਾਲਾ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਰੱਦ ਕਰ ਦਿੱਤਾ ਗਿਆ ਹੈ।
![ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ (ਸੱਜੇ) ਅਤੇ ਰਾਜਿੰਦਰ ਸਿੰਘ ਮਹਿਤਾ (ਖੱਬੇ) [ਪੁਰਾਣੀ ਤਸਵੀਰ]](https://www.sikhsiyasat.info/wp-content/uploads/2016/09/Avtar-Singh-Makkar-R-and-Rajinder-Singh-Mehta-L.png)
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਸਕੱਤਰ ਸ. ਦਿਲਜੀਤ ਸਿੰਘ ‘ਬੇਦੀ’ ਨੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਜ਼ਰੂਰੀ ਕਾਰਨਾਂ ਕਰਕੇ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਹਾਲ ਦੀ ਘੜੀ ਰੱਦ ਕਰ ਦਿੱਤਾ ਹੈ।
READ THIS NEWS IN ENGLISH:
SGPC DOES IT AGAIN: INTERNATIONAL MEET ON PUNJABI LANGUAGE CANCELLED FOR THIRD TIME …
ਮੀਡੀਆ ਰਿਪੋਰਟਾਂ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਇਹ ਸਮਾਗਮ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀਆਂ ਹਿਦਾਇਤਾਂ ਉੱਤੇ ਰੱਦ ਕੀਤਾ ਗਿਆ ਹੈ ਕਿਉਂਕਿ ਸੱਤਾਧਾਰੀ ਪਾਰਟੀ ਨੂੰ ਖਦਸ਼ਾਂ ਸੀ ਕਿ ਉਨ੍ਹਾਂ ਨੂੰ ਵਿਦੇਸ਼ਾਂ ਵਿਚੋਂ ਆ ਰਹੇ ਨੁਮਾਇੰਦਿਆਂ ਦੀ ਕਰੜੀ ਅਲੋਚਨਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਸਬੰਧਤ ਖ਼ਬਰਾਂ:
ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ 25-26 ਸਤੰਬਰ ਨੂੰ ਹੋਵੇਗਾ: ਸ਼੍ਰੋਮਣੀ ਕਮੇਟੀ …