Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋ.ਕਮੇਟੀ ਕਾਰਜਕਾਰਣੀ ਦੀ ਹੋਣ ਵਾਲੀ ਚੋਣ ‘ਚ ਬਾਦਲ ਦਲ ਦੇ ਉਮੀਦਵਾਰਾਂ ਨੂੰ ਟੱਕਰ ਦੇਵੇਗਾ ਪੰਥਕ ਫਰੰਟ

ਸ਼੍ਰੋ.ਕਮੇਟੀ ਕਾਰਜਕਾਰਣੀ ਦੀ ਹੋਣ ਵਾਲੀ ਚੋਣ ‘ਚ ਬਾਦਲ ਦਲ ਦੇ ਉਮੀਦਵਾਰਾਂ ਨੂੰ ਟੱਕਰ ਦੇਵੇਗਾ ਪੰਥਕ ਫਰੰਟ

ਚੰਡੀਗੜ੍ਹ: ਪੰਥਕ ਫਰੰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 29 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਣ ਵਾਲੀ ਚੋਣ ਵਿੱਚ ਬਾਦਲਾਂ ਦੇ ਉਮੀਦਵਾਰਾਂ ਨੂੰ ਟੱਕਰ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪੰਥਕ ਫਰੰਟ ਨੇ ਸ਼੍ਰੋਮਣੀ ਕਮੇਟੀ ਅਤੇ ਸਿੱਖ ਤਖਤਾਂ ’ਤੇ ਭਾਰੂ ਪਰਿਵਾਰਵਾਦ ਤੋਂ ਵੀ ਕੌਮ ਦਾ ਖਹਿੜਾ ਛੁਡਾਉਣ ਦਾ ਫ਼ੈਸਲਾ ਕੀਤਾ ਹੈ।

ਪੰਥਕ ਫਰੰਟ ਦੇ ਕਨਵੀਨਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਖਦੇਵ ਸਿੰਘ ਭੌਰ ਨੇ ਕੱਲ੍ਹ (21 ਨਵੰਬਰ, 2017) ਇਹ ਐਲਾਨ ਕਰਦਿਆਂ ਕਿਹਾ ਸੀ ਕਿ ਫਰੰਟ ਨੇ ਸ਼੍ਰੋਮਣੀ ਕਮੇਟੀ ਦੇ ਸਾਰੇ ਮੈਂਬਰਾਂ ਨੂੰ ਅੱਜ ਖੁੱਲ੍ਹਾ ਪੱਤਰ ਜਾਰੀ ਕਰਕੇ ਕਮੇਟੀ ਨੂੰ ਪਰਿਵਾਰਵਾਦ ਤੋਂ ਮੁਕਤ ਕਰਨ ਤੇ ਸਿੱਖਾਂ ਦੀ ਇਸ ਸਿਰਮੌਰ ਜਥੇਬੰਦੀ ਦੇ ਖੁੱਸੇ ਵੱਕਾਰ ਨੂੰ ਬਹਾਲ ਕਰਨ ਲਈ ਆਪਣੀ ਜ਼ਮੀਰ ਦੀ ਆਵਾਜ਼ ਪਛਾਣਨ ਦੀ ਅਰਜ਼ੋਈ ਕੀਤੀ ਹੈ।

ਪੰਥਕ ਫਰੰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਨਵੀਨਰ ਸੁਖਦੇਵ ਸਿੰਘ ਭੌਰ ਸ਼੍ਰੋਮਣੀ ਕਮੇਟੀ ਦੀ ਚੋਣ ਲੜਨ ਦਾ ਐਲਾਨ ਕਰਦੇ ਹੋਏ
ਪੰਥਕ ਫਰੰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਨਵੀਨਰ ਸੁਖਦੇਵ ਸਿੰਘ ਭੌਰ ਸ਼੍ਰੋਮਣੀ ਕਮੇਟੀ ਦੀ ਚੋਣ ਲੜਨ ਦਾ ਐਲਾਨ ਕਰਦੇ ਹੋਏ

ਭੌਰ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਸੁਰਜੀਤ ਸਿੰਘ ਗੜ੍ਹੀ, ਗੁਰਚਰਨ ਸਿੰਘ ਟੌਹੜਾ ਦੀ ਧੀ ਕੁਲਦੀਪ ਕੌਰ ਟੌਹੜਾ, ਇੰਦਰਮੋਹਨ ਸਿੰਘ ਲਖਮੀਰਵਾਲ, ਬਾਬਾ ਗੁਰਪ੍ਰੀਤ ਸਿੰਘ ਰੰਧਾਵੇਵਾਲੇ, ਸ਼ਿੰਗਾਰਾ ਸਿੰਘ ਲੋਹੀਆਂ, ਸਰਬੰਸ ਸਿੰਘ ਮਾਣਕੀ, ਅਮਰੀਕ ਸਿੰਘ ਸ਼ਾਹਪੁਰ, ਨਿਰਮੈਲ ਸਿੰਘ ਜੌਹਲਾ, ਮਹਿੰਦਰ ਸਿੰਘ ਹੁਸੈਨਪੁਰ ਆਦਿ ਸਮੇਤ ਸਾਰੇ ਮੈਂਬਰਾਂ ਨੂੰ ਖੁੱਲ੍ਹਾ ਪੱਤਰ ਜਾਰੀ ਕਰਦਿਆਂ ਕਿਹਾ ਕਿ ਫਰੰਟ ਬਾਦਲਾਂ ਦੇ ਉਮੀਦਵਾਰਾਂ ਨੂੰ ਚੋਣ ਦੌਰਾਨ ਟੱਕਰ ਦੇਵੇਗਾ। ਫਰੰਟ ਦੇ ਅਹੁਦੇਦਾਰਾਂ ਦਾ ਐਲਾਨ ਚੋਣ ਵਾਲੇ ਦਿਨ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਇਸ ਵੇਲੇ ਫਰੰਟ ਨਾਲ 22 ਮੌਜੂਦਾ ਅਤੇ 7 ਸਾਬਕਾ ਮੈਂਬਰ ਜੁੜੇ ਹਨ, ਪਰ ਵੱਡੀ ਗਿਣਤੀ ਵਿੱਚ ਮੈਂਬਰ ਉਨ੍ਹਾਂ ਦੇ ਸੰਪਰਕ ਵਿੱਚ ਵੀ ਹਨ। ਕਈ ਪੰਥਕ ਧਿਰਾਂ ਨੇ ਉਨ੍ਹਾਂ ਨੂੰ ਹਮਾਇਤ ਦੇਣ ਦੇ ਫ਼ੈਸਲੇ ਵੀ ਲੈ ਲਏ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: