Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਾਕਾ ਨਨਕਾਣਾ ਸਾਹਿਬ ‘ਤੇ ਅਧਾਰਿਤ ਫਿਲਮ ਦਾ ਹੋਵੇਗਾ ਨਿਰਮਾਣ, ਸ਼ੂਟਿੰਗ ਫਰਵਰੀ ਦੇ ਆਖ਼ਰੀ ਹਫਤੇ ਹੋਵੇਗੀ ਸ਼ੁਰੂ

ਸਾਕਾ ਨਨਕਾਣਾ ਸਾਹਿਬ ‘ਤੇ ਅਧਾਰਿਤ ਫਿਲਮ ਦਾ ਹੋਵੇਗਾ ਨਿਰਮਾਣ, ਸ਼ੂਟਿੰਗ ਫਰਵਰੀ ਦੇ ਆਖ਼ਰੀ ਹਫਤੇ ਹੋਵੇਗੀ ਸ਼ੁਰੂ

ਫ਼ਿਰੋਜ਼ਪੁਰ (15 ਦਸੰਬਰ, 2014): ਪਾਕਿਸਤਾਨ ਸਥਿਤ ਗੁਰੂ ਨਾਨਕ ਸਾਹਿਬ ਜੀ ਦੇ ਜਨਮ ਅਸਥਾਨ ਗੁਰਦੁਆਰਾ ਸਾਹਿਬ ਨਨਕਾਣਾ ਸਾਹਿਬ ਨੂੰ ਭ੍ਰਿਸ਼ਟ ਮਹੰਤ ਨਰੈਣੂ ਤੋਂ ਅਜ਼ਾਦ ਕਰਵਾਉਣ ਸਮੇਂ ਵਾਪਰੇ ਸਾਕਾ ਨਨਕਾਣਾ ਸਾਹਿਬ, ਜਿਸ ਵਿੱਚ 150 ਤੋਂ ਜਿਆਦਾ ਸਿੱਖ ਮਹੰਤ ਦੇ ਗੁਡਿਆਂ ਨੇ ਸਹੀਦ ਕਰ ਦਿੱਤੇ ਸਨ। ਸੰਨ੍ਹ 1921 ਵਿਚ ਵਾਪਰੇ ਇਸ ਦੁਖਾਂਤ ਨੂੰ ਫਿਲਮ ਦੇ ਪਰਦੇ ‘ਤੇ ਰੂਪਮਾਨ ਕੀਤਾ ਜਾ ਰਿਹਾ ਹੈ।

saka nankana
ਫਿਲਮ ਸਬੰਧੀ ਜਾਣਕਾਰੀ ਦਿੰਦੇ ਹੋਏ ਜਗਮੀਤ ਸਮੁੰਦਰੀ ‘ਤੇ ਹੋਰ

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਫ਼ਿਲਮ ਲਈ ਵੱਖ-ਵੱਖ ਸਥਾਨ ਵੇਖਣ ਪੁੱਜੇ ਫ਼ਿਲਮ ਦੇ ਲੇਖਕ ਤੇ ਨਿਰਦੇਸ਼ਕ ਜਗਮੀਤ ਸਿੰਘ ਸਮੁੰਦਰੀ ਨੇ ਕੀਤਾ ।

ਉਨ੍ਹਾਂ ਕਿਹਾ ਕਿ ਫ਼ਿਲਮ ਦੀ ਕਹਾਣੀ ਸੱਚੀਆਂ ਘਟਨਾਵਾਂ ਤੋਂ ਪ੍ਰੇਰਿਤ ਹੈ, ਜਿਸ ਲਈ ਫਗਵਾੜਾ ‘ਚ 5 ਏਕੜ ਜ਼ਮੀਨ ਵਿਚ ਨਨਕਾਣਾ ਸਾਹਿਬ ਦਾ ਸੈਟ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਫ਼ਿਲਮ ਦੇ ਨਿਰਮਾਤਾ ਸੁਖਬੀਰ ਸੰਧਰ, ਸਹਾਇਕ ਨਿਰਦੇਸ਼ਕ ਤਰਲੋਚਨ ਸਿੰਘ ਖਰੋੜ, ਕਲਾ ਨਿਰਦੇਸਕ ਸੁਨੀਲ ਪੰਡਤ ਹਨ।

ਫ਼ਿਲਮ ਦੀ ਸ਼ੂਟਿੰਗ ਫਰਵਰੀ ਦੇ ਆਖ਼ਰੀ ਹਫਤੇ ਸ਼ੁਰੂ ਹੋਵੇਗੀ ਅਤੇ ਅਗਲੇ ਸਾਲ ਇਹ ਫ਼ਿਲਮ ਰਲੀਜ਼ ਕੀਤੀ ਜਾਵੇਗੀ । ਜਗਮੀਤ ਸਮੁੰਦਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਨ੍ਹਾਂ ਰਾਈਜ਼ ਆਫ਼ ਖਾਲਸਾ ਅਤੇ ਸ਼ਹੀਦੀਆਂ ਵਰਗੀਆਂ ਐਵਾਰਡਡ ਫ਼ਿਲਮਾਂ ਦਾ ਨਿਰਮਾਣ ਵੀ ਕੀਤਾ ਹੈ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੁਸਤਕ ਪ੍ਰੇਮ ਲਹਿਰ ਵੱਲੋਂ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਵਿਚਾਰ ਚਰਚਾ ਦੀ ਲੜੀ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਚ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਭਾਈ ਮਨਧੀਰ ਸਿੰਘ ਵੱਲੋਂ
ਪੁਸਤਕ ਪ੍ਰੇਮ ਲਹਿਰ ਵੱਲੋਂ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਵਿਚਾਰ ਚਰਚਾ ਦੀ ਲੜੀ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਚ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਦਲ ਖਾਲਸਾ ਦੇ ਆਗੂ
ਰਵਾਇਤੀ ਇਤਿਹਾਸ ਵਿਚ ਬਹੁਤ ਸਾਰੀਆਂ ਉਹ ਗੱਲਾਂ ਲਕੋਅ ਲਈਆਂ ਜਾਂਦੀਆਂ ਹਨ, ਜੋ ਅੰਗਰੇਜ਼ਾਂ ਦੇ ਹੱਕ ਵਿਚ ਜਾਂਦੀਆਂ ਹਨ। ਅਜਿਹਾ ਕਰਨਾ ਇਤਿਹਾਸ ਨਾਲ ਨਾਇਨਸਾਫੀ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: