Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿਆਸੀ ਕਾਨਫਰੰਸ ਵਿੱਚ ਬਾਦਲ ਨੇ ਕਾਂਗਰਸ ਅਤੇ ਆਪ ‘ਤੇ ਕੀਤੇ ਤਿੱਖੇ ਹਮਲੇ

ਸਿਆਸੀ ਕਾਨਫਰੰਸ ਵਿੱਚ ਬਾਦਲ ਨੇ ਕਾਂਗਰਸ ਅਤੇ ਆਪ ‘ਤੇ ਕੀਤੇ ਤਿੱਖੇ ਹਮਲੇ

ਤਲਵੰਡੀ ਸਾਬੋ: ਖਾਲਸਾ ਸਾਜ਼ਾਨ ਦਿਹਾੜੇ ‘ਤੇ ਤਖਤ ਸ਼੍ਰੀ ਦਮਦਮਾ ਸਾਹਿਬ ਦੀ ਪਵਿੱਤਰ ਧਰਤੀ ‘ਤੇ ਬਾਦਲ ਦਲ ਦੀ ਰਾਜਸੀ ਰੈਲ਼ੀ ਵਿੱਚ ਬੋਲਦਿਆਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਦੋ ਫ਼ੀਸਦੀ ਆਬਾਦੀ ਵਾਲੇ ਪੰਜਾਬੀਆਂ ਦਾ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਿੱਚ 80 ਫ਼ੀਸਦੀ ਯੋਗਦਾਨ ਰਿਹਾ ਪਰ ਆਜ਼ਾਦੀ ਤੋਂ ਬਾਅਦ ਕੇਂਦਰ ਵਿੱਚ ਬਣੀਆਂ ਕਾਂਗਰਸ ਦੀਆਂ ਸਰਕਾਰਾਂ ਨੇ ਪੰਜਾਬ ਨਾਲ ਹਰ ਪੱਖ ’ਤੇ ਵਿਤਕਰੇਬਾਜ਼ੀ ਅਤੇ ਧੱਕੇਸ਼ਾਹੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਤਲੁਜ-ਯਮੁਨਾ ਲਿੰਕ ਨਹਿਰ ਕੱਢਣ ਦੀ ਨਾ ਕੋਈ ਲੋੜ ਸੀ, ਨਾ ਹੈ ਅਤੇ ਨਾ ਹੀ ਇਸ ਨੂੰ ਬਣਨ ਦਿੱਤਾ ਜਾਵੇਗਾ। ਚਾਹੇ ਅਕਾਲੀ ਦਲ ਨੂੰ ਕੋਈ ਵੀ ਕੁਰਬਾਨੀ ਕਿਉਂ ਨਾ ਦੇਣੀ ਪਵੇ।

 ਬਾਦਲ ਦਲ ਦੀ ਕਾਨਫਰੰਸ ਮੌਕੇ ਹਾਜ਼ਰ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ

ਬਾਦਲ ਦਲ ਦੀ ਕਾਨਫਰੰਸ ਮੌਕੇ ਹਾਜ਼ਰ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਸਾਖੀ ਮੇਲੇ ਮੌਕੇ ਅੱਜ ਇੱਥੇ ਕੀਤੀ ਗਈ ਸਿਆਸੀ ਕਾਨਫਰੰਸ ਵਿੱਚ ਜਿਥੇ ਐਸ.ਵਾਈ.ਐਲ. ਨਹਿਰ ਦਾ ਮੁੱਦਾ ਛਾਇਆ ਰਿਹਾ, ਉਥੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵਿਰੋਧੀ ਪਾਰਟੀਆਂ ਕਾਂਗਰਸ ਤੇ ਆਮ ਆਦਮੀ ਪਾਰਟੀ ’ਤੇ ਬੁਲਾਰਿਆਂ ਨੇ ਤਿੱਖੇ ਹਮਲੇ ਕਰ ਕੇ ਪੰਜਾਬ ਵਿੱਚ ਤੀਜੀ ਵਾਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਸੱਦਾ ਦਿੱਤਾ। ਇਸ ਮੌਕੇ ਆਗੂਆਂ ਨੇ ਆਪਣੀ ਸਰਕਾਰ ਦੇ ਸੋਹਲੇ ਵੀ ਗਾਏ।

ਮੁੱਖ ਮੰਤਰੀ ਨੇ ਇਸ ਮੁੱਦੇ ’ਤੇ ਕੈਪਟਨ ਅਮਰਿੰਦਰ ਸਿੰਘ ਤੇ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਨੂੰ ਕੋਸਿਆ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਲਈ ਜ਼ਿੰਮੇਵਾਰ ਕੇਂਦਰ ਵਿੱਚ ਬਣੀਆਂ ਕਾਂਗਰਸ ਸਰਕਾਰਾਂ ਹਨ, ਜਿਨ੍ਹਾਂ ਨੇ ਕਿਸਾਨੀ ਜਿਣਸਾਂ ਦੇ ਯੋਗ ਭਾਅ ਨਹੀਂ ਦਿੱਤੇ ਅਤੇ ਖੇਤੀ ਲਾਗਤ ਵਸਤਾਂ ਦੇ ਰੇਟਾਂ ਵਿੱਚ ਕਦੇ ਕਟੌਤੀ ਨਹੀਂ ਕੀਤੀ।

ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੂੰ ‘ਟੋਪੀ ਵਾਲਾ’ ਕਹਿ ਕੇ ਸੰਬੋਧਨ ਕਰਦਿਆਂ ਆਖਿਆ ਕਿ ਪਾਣੀਆਂ ਦੇ ਮੁੱਦੇ ’ਤੇ ਦੋਗਲੇ ਸਟੈਂਡ ਵਾਲੇ ਆਗੂ ਨੂੰ ਪੰਜਾਬ ਦੇ ਲੋਕ ਕਦੇ ਵੀ ਨਹੀਂ ਚਾਹੁਣਗੇ ਅਤੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਦੇ ਕੇ ਵਾਪਸ ਤੋਰਨਗੇ। ਉਨ੍ਹਾਂ ਕਾਂਗਰਸ ਪਾਰਟੀ ਨੂੰ ਸਿੱਖਾਂ ਅਤੇ ਪੰਜਾਬ ਦੀ ਵੱਡੀ ਦੁਸ਼ਮਣ ਆਖਦਿਆਂ ਕਿਹਾ ਕਿ ਇਸ ਪਾਰਟੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇੜੀ ਕਹਿ ਕੇ ਦੁਨੀਆ ਵਿੱਚ ਬਦਨਾਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਅਕਾਲੀ ਦਲ ਵਿਕਾਸ ਦੇ ਮੁੱਦੇ ‘ਤੇ ਲੜੇਗਾ ਅਤੇ ਤੀਜੀ ਵਾਰ ਸਰਕਾਰ ਬਣਾਏਗਾ।

ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ, ਲੋਕ-ਨਿਰਮਾਣ ਮੰਤਰੀ ਜਨਮੇਜਾ ਸਿੰਘ ਸੇਖੋਂ, ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦਡ਼, ਸਾਬਕਾ ਸੰਸਦ ਮੈਂਬਰ ਪਰਮਜੀਤ ਕੌਰ ਗੁਲਸ਼ਨ, ਬਲਬੀਰ ਸਿੰਘ ਘੁੰਨਸ, ਹਰਪ੍ਰੀਤ ਸਿੰਘ ਮਲੋਟ, ਪ੍ਰੇਮ ਮਿੱਤਲ (ਤਿੰਨੇ ਵਿਧਾਇਕ) ਤੇ ਜਗਦੀਪ ਸਿੰਘ ਨਕੱਈ ਨੇ ਵੀ ਸੰਬੋਧਨ ਕੀਤਾ। ਇਸ ਤੋਂ ਇਲਾਵਾ ਬਾਬਾ ਟੇਕ ਸਿੰਘ ਧਨੌਲਾ, ਕੌਮੀ ਯੂਥ ਆਗੂ ਸੁਖਬੀਰ ਸਿੰਘ ਚੱਢਾ, ਗੁਰਪ੍ਰੀਤ ਸਿੰਘ ਬਣਾਂਵਾਲੀ ਅੰਤਰਿੰਗ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ, ਦਰਬਾਰਾ ਸਿੰਘ ਗੁਰੂ, ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਆਦਿ ਆਗੂ ਸਟੇਜ ’ਤੇ ਸ਼ਾਮਲ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: