Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖਾਂ ‘ਤੇ ਚੁਟਕਲਿਆਂ ਵਿਰੁੱਧ ਦਿੱਲੀ ਕਮੇਟੀ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਵੀ ਪਟੀਸ਼ਨ ਦਾਇਰ ਕੀਤੀ

ਸਿੱਖਾਂ ‘ਤੇ ਚੁਟਕਲਿਆਂ ਵਿਰੁੱਧ ਦਿੱਲੀ ਕਮੇਟੀ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਵੀ ਪਟੀਸ਼ਨ ਦਾਇਰ ਕੀਤੀ

ਨਵੀਂ ਦਿੱਲੀ (17 ਮਾਰਚ, 2015): ਭਾਰਤੀ ਸੁਪਰੀਮ ਕੋਰਟ ਨੇ ਸਿੱਖ ਭਾਈਚਾਰੇ ਬਾਰੇ ਚੁਟਕਲਿਆਂ ਖਿ਼ਲਾਫ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਟੀਸ਼ਨ ‘ਤੇ ਸੁਣਵਾਈ ਮਨਜ਼ੂਰ ਕਰ ਲਈ ਹੈ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖਿਲ ਕਰਕੇ ਸਿੱਖਾਂ ‘ਤੇ ਬਣਾਏ ਜਾਣ ਵਾਲੇ ਚੁਟਕਲਿਆਂ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ ।

ਭਾਰਤੀ ਸਰਵ-ਉੱਚ ਅਦਾਲਤ
ਭਾਰਤੀ ਸਰਵ-ਉੱਚ ਅਦਾਲਤ

ਮੁੱਖ ਜੱਜ ਟੀ.ਐਸ. ਠਾਕੁਰ ਅਤੇ ਜੱਜ ਯੂ.ਯੂ. ਲਲਿਤ ਦੇ ਬੈਂਚ ਨੇ ਸ਼੍ਰੋਮਣੀ ਕਮੇਟੀ ਦੇ ਵਕੀਲ ਦੀਆਂ ਦਲੀਲਾਂ ਸੁਣਨ ਉਪਰੰਤ ਪਟੀਸ਼ਨ ਸਵੀਕਾਰ ਕਰ ਲਈ ਅਤੇ ਹੁਣ ਇਸ ਪਟੀਸ਼ਨ ‘ਤੇ 5 ਅਪ੍ਰੈਲ ਨੂੰ ਸੁਣਵਾਈ ਹੋਵੇਗੀ ।ਅਦਾਲਤ ਨੇ ਕਿਹਾ ਕਿ ਜੇਕਰ ਚੁਟਕਲਿਆਂ ਦੀ ਵਰਤੋਂ ਕੋਈ ਆਪਣੇ ਵਪਾਰ ਲਈ ਕਰ ਰਿਹਾ ਹੈ ਤਾਂ ਇਸ ‘ਤੇ ਤਤਕਾਲ ਰੋਕ ਲਗਾ ਦਿੱਤੀ ਜਾਵੇਗੀ ।

ਚੀਫ ਜਸਟਿਸ ਨੇ ਕਿਹਾ ਕਿ ਅਦਾਲਤ ਇਹ ਤੈਅ ਕਰੇਗੀ ਕਿ ਕਾਨੂੰਨ ਦੇ ਦਾਇਰੇ ‘ਚ ਕਿਸ ਨੂੰ , ਕਿੱਥੋਂ ਤੱਕ ਰੋਕਿਆ ਜਾ ਸਕਦਾ ਹੈ।ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਚੁਟਕਲਿਆਂ ਕਾਰਨ ਸਿੱਖਾਂ ਦੇ ਅਕਸ ‘ਤੇ ਮਾੜਾ ਪ੍ਰਭਾਵ ਪੈ ਰਿਹਾ ਹੈ ਜਿਸ ਦਾ ਅਸਰ ਬੱਚਿਆਂ ‘ਤੇ ਵੀ ਹੁੰਦਾ ਹੈ ।

ਚੀਫ ਜਸਟਿਸ ਟੀਐਸ ਠਾਕੁਰ ਤੇ ਜਸਟਿਸ ਯੂਯੂ ਲਲਿਤ ਦੇ ਬੈਂਚ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਤਾਜ਼ਾ ਪਟੀਸ਼ਨ ਨੂੰ ਇਸ ਮਾਮਲੇ ਨਾਲ ਸਬੰਧਤ ਹੋਰ ਪਟੀਸ਼ਨਾਂ ਨਾਲ ਜੋਡ਼ਿਆ ਜਾਵੇਗਾ ਤੇ ਇਨ੍ਹਾਂ ਦੀ ਸੁਣਵਾਈ ਪੰਜ ਅਪਰੈਲ ਨੂੰ ਹੋਵੇਗੀ। ਬੈਂਚ ਨੇ ਕਮੇਟੀ ਦੇ ਵਕੀਲ ਨੂੰ ਕਿਹਾ ਕਿ ਉਹ ਇਹ ਦੱਸਣ ਕਿ ਅਜਿਹੇ ਕਿਹਡ਼ੇ ਖੇਤਰ ਹਨ ਜਿਨ੍ਹਾਂ ਵਿੱਚ ਅਦਾਲਤ ਦਖਲ ਦੇ ਸਕਦੀ ਹੈ। ਅਦਾਲਤ ਯਕੀਨੀ ਤੌਰ ’ਤੇ ਇਸ ਮਾਮਲੇ ਵਿੱਚ ਗੌਰ ਕਰੇਗੀ।

ਜ਼ਿਕਰਯੋਗ ਹੈ ਕਿ ਸਿੱਖਾਂ ‘ਤੇ ਚੁਟਕਲਿਆਂ ਖਿਲਾਫ ਪਹਿਲੀ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲ ਦਾਇਰ ਪਟੀਸ਼ਨ ‘ਤੇ ਸੁਜ਼ਵਾਈ ਚੱਲ ਰਹੀ ਹੈ ਅਤੇ ਸੁਪਰੀਮ ਕੋਰਟ ਨੇ ਦਿੱਲੀ ਕਮੇਟੀ ਕੋਲੋਂ ਇਸ ਮਾਮਲੇ ਵਿੱਚ ਸੁਝਾਅ ਵੀ ਮੰਗੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: