Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਆਗੂ ਬਲਦੇਵ ਸਿੰਘ ਸਿਰਸਾ ਨੇ ਮੁੱਖ ਸਕੱਤਰ ਦੀ ਨਿਯੁਕਤੀ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੂੰ ਭੇਜਿਆ ਕਾਨੂੰਨੀ ਨੋਟਿਸ

ਸਿੱਖ ਆਗੂ ਬਲਦੇਵ ਸਿੰਘ ਸਿਰਸਾ ਨੇ ਮੁੱਖ ਸਕੱਤਰ ਦੀ ਨਿਯੁਕਤੀ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੂੰ ਭੇਜਿਆ ਕਾਨੂੰਨੀ ਨੋਟਿਸ

ਬਲਦੇਵ ਸਿੰਘ ਸਿਰਸਾ
ਬਲਦੇਵ ਸਿੰਘ ਸਿਰਸਾ

ਅੰਮ੍ਰਿਤਸਰ, (9 ਸਤੰਬਰ, 2015): ਵਿਵਾਦਤ ਸ਼੍ਰੋਮਣੀ ਕਮੇਟੀ ਦੇ ਪ੍ਰਮੁੱਖ ਸਕੱਤ ਰਦੀ ਨਿਯੁਕਤੀ ਦੇ ਵਿਰੁੱਧ ਸਿੱਖ ਆਗੂ ਆਗੂ ਬਲਦੇਵ ਸਿੰਘ ਸਿਰਸਾ ਵੱਲੋਂ ਅਦਾਲਤ ਵਿੱਚ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਜ ਆਪਣੇ ਵਕੀਲ ਮਨਿੰਦਰ ਸਿੰਘ ਰੰਧਾਵਾ ਰਾਹੀਂ ਸ਼੍ਰੋਮਣੀ ਕਮੇਟੀ ਨੂੰ ਨੋਟਿਸ ਭੇਜ ਕੇ 60 ਦਿਨਾਂ ਦੇ ਅੰਦਰ ਇਹ ਨਿਯੁਕਤੀ ਰੱਦ ਕਰਨ ਅਤੇ ਇਸ ਸੇਵਾ ਵਜੋਂ ਦਿੱਤੇ ਗਏ ਸੇਵਾ ਫਲ ਨੂੰ 18 ਫੀਸਦੀ ਵਿਆਜ ਸਮੇਤ ਵਸੂਲ ਕਰਨ ਲਈ ਆਖਿਆ ਹੈ।

ਸਿਰਸਾ ਵੱਲੋਂ ਭੇਜੇ ਗਏ ਨੋਟਿਸ ਵਿੱਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ, ਪ੍ਰਧਾਨ ਜਥੇਦਾਰ ਅਵਤਾਰ ਸਿੰਘ, ਸਕੱਤਰ ਰੂਪ ਸਿੰਘ ਅਤੇ ਮੁੱਖ ਸਕੱਤਰ ਹਰਚਰਨ ਸਿੰਘ ਨੂੰ ਧਿਰ ਬਣਾਇਆ ਗਿਆ ਹੈ। ਇਹ ਕਾਨੂੰਨੀ ਨੋਟਿਸ ਸਿੱਖ ਗੁਰਦੁਆਰਾ ਐਕਟ 1925 ਦੀ ਧਾਰਾ 143 ਹੇਠ ਭੇਜਿਆ ਗਿਆ ਹੈ, ਜਿਸ ਵਿੱਚ ਮੁੱਖ ਸਕੱਤਰ ਦੀ ਕੀਤੀ ਗਈ ਨਿਯੁਕਤੀ ਨੂੰ ਗੈਰਕਾਨੂੰਨੀ ਕਰਾਰ ਦਿੰਦਿਆਂ ਕਿਹਾ ਗਿਆ ਹੈ ਕਿ ਗੁਰਦੁਆਰਾ ਐਕਟ ਦੀ ਪ੍ਰਬੰਧ ਸਕੀਮ ਤਹਿਤ ਨੌਕਰੀ ’ਤੇ ਰੱਖਣ ਲਈ ਯੋਗਤਾਵਾਂ ਨਿਰਧਾਰਤ ਹਨ। ਇਸ ਤਹਿਤ 58 ਸਾਲ ਤੋਂ ਵਧੇਰੇ ਉਮਰ ਦੇ ਵਿਅਕਤੀ ਨੂੰ ਨੌਕਰੀ ’ਤੇ ਨਹੀਂ ਰੱਖਿਆ ਜਾ ਸਕਦਾ। ਇਸ ਤੋਂ ਇਲਾਵਾ ਪ੍ਰਬੰਧ ਸਕੀਮ ਹੇਠ ਮੁੱਖ ਸਕੱਤਰ ਕੋਈ ਅਹੁਦਾ ਨਹੀਂ ਹੈ। ਉਂਜ ਵੀ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਦਨ ਦੀ ਹੋਂਦ ਦਾ ਮਾਮਲਾ ਸੁਪਰੀਮ ਕੋਰਟ ਦੇ ਵਿਚਾਰਅਧੀਨ ਹੈ ਅਤੇ ਸੁਪਰੀਮ ਕੋਰਟ ਵੱਲੋਂ ਸਿੱਖ ਸੰਸਥਾ ਦਾ ਨਿੱਤ ਦਿਨ ਦਾ ਕੰਮ ਚਲਾਉਣ ਲਈ ਅੰਤ੍ਰਿੰਗ ਕਮੇਟੀ ਨੂੰ ਕੁਝ ਹੱਕ ਦਿਤੇ ਹੋਏ ਹਨ, ਜਿਸ ਤਹਿਤ ਇਹ ਵੱਡਾ ਫੈਸਲਾ ਨਹੀਂ ਲਿਆ ਜਾ ਸਕਦਾ।

ਉਨ੍ਹਾਂ ਆਖਿਆ ਕਿ ਇਹ ਫੈਸਲਾ ਲੈਣ ਤੋਂ ਪਹਿਲਾਂ ਜਨਰਲ ਹਾਊਸ ਦੀ ਪ੍ਰਵਾਨਗੀ ਜ਼ਰੂਰੀ ਹੈ। ਨਿਯਮਾਂ ਦੀ ਉਲੰਘਣਾ ਕਰਦਿਆਂ 72 ਸਾਲ ਉਮਰ ਦੇ ਵਿਅਕਤੀ ਨੂੰ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ ਅਤੇ ਇਸੇ ਤਰ੍ਹਾਂ ਨਿਯਮਾਂ ਦੀ ਉਲੰਘਣਾ ਕਰਦਿਆਂ ਤਿੰਨ ਲੱਖ ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ। ਉਨ੍ਹਾਂ ਨੇ ਕਾਨੂੰਨੀ ਨੋਟਿਸ ਰਾਹੀਂ ਚਿਤਾਵਨੀ ਦਿੱਤੀ ਕਿ ਜੇਕਰ 60 ਦਿਨਾਂ ਦੇ ਅੰਦਰ ਨਿਯੁਕਤ ਕੀਤੇ ਮੁੱਖ ਸਕੱਤਰ ਨੂੰ ਨਾ ਹਟਾਇਆ ਗਿਆ ਅਤੇ ਉਸ ਨੂੰ ਦਿੱਤਾ ਗਿਆ ਸੇਵਾ ਫਲ 18 ਫੀਸਦੀ ਵਿਆਜ ਨਾਲ ਵਸੂਲ ਨਾ ਕੀਤਾ ਗਿਆ ਤਾਂ ਉਹ ਇਸ ਸਬੰਧੀ ਅਦਾਲਤ ਵਿੱਚ ਕੇਸ ਦਾਇਰ ਕਰਨਗੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: