Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਕਤਲੇਆਮ ਦੀ ਤੀਹ ਸਾਲ ਬਾਅਦ ਵੀ ਕੋਈ ਇਨਸਾਫ ਨਹੀ: ਸਾਬਕਾ ਜਸਟਿਸ

ਸਿੱਖ ਕਤਲੇਆਮ ਦੀ ਤੀਹ ਸਾਲ ਬਾਅਦ ਵੀ ਕੋਈ ਇਨਸਾਫ ਨਹੀ: ਸਾਬਕਾ ਜਸਟਿਸ

ਅਹਿਮਦਾਬਾਦ ( 12ਮਈ, 2015): ਭਾਰਤੀ ਨਿਆਇਕ ਵਿਵਸਥਾ ਦੀ ਕਰੜੀ ਆਲੋਚਨਾ ਕਰਦਿਆਂ ਬੰਬੇ ਹਾਈਕੋਰਟ ਦੇ ਸਾਬਕਾ ਜੱਜ ਹੋਸਬੇਟ ਸੂਰੇਸ਼ ਨੇ ਕਿਹਾ ਕਿ ਸਿੱਖ ਕੌਮ ਵਿਰੁੱਧ ਕੀਤੇ ਗਏ ਸਿੱਖ ਨਸਲਕੁਸ਼ੀ ਦੇ ਮਾਮਲੇ ਵਿੱਚ ਇਨਸਾਫ ਅਜੇ ਵੀ ਪੀੜਤਾਂ ਦੀ ਪਹੁੰਚ ਤੋਂ ਬਾਹਰ ਹੈ।

ਜੱਜ ਸੁਰੇਸ਼ ਇੱਥੇ ਮਨੁੱਖੀ ਹੱਕਾਂ ਦੇ ਕਾਰਕੂਨ ਅਤੇ ਵਕੀਲ ਮੁਕਲ ਸਿਨਹਾ ਦੀ ਪਹਿਲੀ ਬਰਸੀ ‘ਤੇ ਅਯੋਜਿਤ ਕੰਨਵੈਨਸ਼ਨ ਵਿੱਚ ਬੋਲ ਰਹੇ ਸਨ।ਉਨ੍ਹਾਂ ਨੇ ਤਾਮਿਲਨਾਡੂ ਦੀ ਸਾਬਕਾ ਮੁੱਖ ਮੰਤਰੀ ਜੈਲਿਲਤਾ ਨੂੰ ਹਾਈਕੋਰਟ ਵੱਲੋਂ ਆਮਦਨ ਦੇ ਸਾਧਨਾ ਤੋਂ ਵੱਧ ਜਾਇਦਾਦ ਦੇ ਕੇਸ ਵਿੱਚੋਂ ਬਰੀ ਕਰਨ ‘ਤੇ ਵੀ ਸ਼ੰਕਾ ਜ਼ਾਹਿਰ ਕੀਤੀ।

Hosbet-Suresh-retired-Bombay-High-Court-Judge
ਹੋਸਬੇਟ ਸੂਰੇਸ਼ ਬੰਬੇ ਹਾਈਕੋਰਟ ਦੇ ਸਾਬਕਾ ਜੱਜ

ਉਨ੍ਹਾਂ ਨੇ ਗੁਜਰਾਤ ਵਿੱਚ ਹੋਏ ਸਾਲ 2002 ਵਿੱਚ ਮੁਸਲਮਾਨਾਂ ਦੇ ਕਤਲੇਆਮ ਬਾਰੇ ਗੱਲ ਕਰਦਿਆਂ ਕਿਹਾ ਕਿ ਇਸ ਕੇਸ ਵਿੱਚ ਵੀ ਨਿਆ ਨਹੀਂ ਮਿਲਿਆ।ਇਸ ਦੇਸ਼ ਦੀ ਇਹੀ ਸਮੱਸਿਆ ਹੈ, ਕਿ ਫਿਰਕੂ ਕਤਲੇਆਮਾਂ ਵਿੱਚ ਇਨਸਾਫ ਦੇਣ ਲਈ ਅਕਸਰ ਹੀ ਦੇਰ ਕਰ ਦਿੱਤੀ ਜਾਂਦੀ ਹੈ।

ਉਨ੍ਹਾਂ ਨੇ ਅੱਗੇ ਬੋਲਦਿਆਂ ਕਿਹਾ ਕਿ ਸਾਲ 1984 ਵਿੱਚ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ, ਜਿਸ ਵਿੱਚ 31 ਸਾਲ ਬੀਤ ਜਾਣ ‘ਤੇ ਵੀ ਅੱਜ ਤੱਕ ਇਨਸਾਫ ਨਹੀਂ ਮਿਲਿਆ।ਇਹ ਸਭ ਇਸ ਦੇਸ਼ ਵਿੱਚ ਵਾਪਰ ਰਿਹਾ ਹੈ।

ਉਨ੍ਹਾਂ ਨੇ ਪਿੱਛੇ ਜਿਹੇ ਆਧਰਾਂ ਪ੍ਰਦੇਸ਼ ਵਿੱਚ ਪੁਲਿਸ ਵੱਲੋਂ ਮਾਰੇ ਗਏ 20 ਵਿਅਕਤੀਆਂ ਨੂੰ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰਨ ਦਾ ਸ਼ੱਕ ਜ਼ਾਹਿਰ ਕੀਤਾ। ਆਂਧਰਾ ਪ੍ਰਦੇਸ਼ ਦੀ ਪੁਲਿਸ ਵੱਲੋਂ ਚਿੱਤੂਰ ਜਿਲੇ ਵਿੱਚ 20 ਮਜਦੂਰਾਂ ਨੂੰ ਜੰਗਲ ਵਿੱਚ ਲਿਜਾ ਕੇ ਮਾਰ ਦਿੱਤਾ ਸੀ।ਉਨ੍ਹਾਂ ਕਿਹਾ ਕਿ ਉਹ ਲੋਕਾਂ ਦੇ ਇੱਕ ਵਫਦ ਨਾਲ ਉੱਥੇ ਗਿਆ ਸੀ।

ਉਨ੍ਹਾਂ ਨੇ ਕਿਹਾ ਕਿ ਅਸੀਂ ਸਾਰੇ ਮਾਮਲੇ ਦੀ ਜਾਂਚ ਕਰਕੇ , ਸਾਰੇ ਸਬੂਤ ਇਕੱਠੇ ਕੀਤੇ ਅਤੇ ਇੱਕ ਰਿਪੋਰਟ ਬਣਾਈ। ਅਸੀਂ ਉਨ੍ਹਾਂ ਲੋਕਾਂ ਦੇ ਨਾਮ ਦੱਸੇ ਜਿੰਨ੍ਹਾਂ ਨੇ ਇਸ 20 ਬੇਕਸੂਰ ਲੋਕਾਂ ਦੇ ਕਤਲੇਆਮ ਦਾ ਹੁਕਮ ਦਿੱਤਾ ਸੀ, ਪਰ ਅਜੇ ਤੱਕ ਉਨ੍ਹਾਂ ‘ਤੇ ਕੋਈ ਕਾਰਵਾਈ ਨਹੀਂ ਹੋਈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਸਿੱਖ ਸਿਆਸਤ ਦੁਆਰਾ ਪੇਸ਼ ਅਤੇ ਸਰਦਾਰ ਇਸ਼ਵਿੰਦਰ ਸਿੰਘ ਦੱਤਾ ਵਲੋਂ ਨਵੰਬਰ 1984 ਵਿੱਚ ਆਪਣੇ ਪਰਿਵਾਰ ਨਾਲ ਵਾਪਰੇ ਹਾਦਸੇ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਭੁੰਤਰ, ਹਿਮਾਚਲ ਪ੍ਰਦੇਸ਼ ਵਿੱਚ ਹੋਈ ਘਟਨਾ
ਪਿਛਲੇ ਦਿਨੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗੀ ਝੜਪਾਂ ਹੋਈਆਂ ਹਨ। ਇਸ ਸਬੰਧੀ ਸਿੱਖ ਨੀਤੀ ਬਾਰੇ ਕਈ ਤਰ੍ਹਾਂ ਦੇ ਵਿਚਾਰ ਸਾਹਮਣੇ ਆਏ ਹਨ। ਅਸੀਂ ਭਾਵੇਂ ਜੰਗ ਦੇ ਪੱਖ ਵਿੱਚ ਨਹੀਂ ਹਾਂ,
ਪੰਥ ਸੇਵਕ ਸਖਸ਼ੀਅਤਾਂ ਦੇ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਇੰਡੀਆ ਤੇ ਪਾਕਿਸਤਾਨ ਦਰਮਿਆਨ ਆਪਸੀ ਤਲਖੀ ਵਧਣ ਕਾਰਨ ਹੋਈ ਹਾਲੀਆ ਜੰਗ ਬਾਰੇ ਸਾਂਝਾ ਬਿਆਨ ਜਾਰੀ ਕੀਤਾ ਹੈ। ਉਹਨਾ ਕਿਹਾ ਕਿ 1947

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: