Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਕਤਲੇਆਮ ਸਬੰਧੀ ਕੇਂਦਰ ਵਲੋਂ ਬਣਾਈ ਸਿੱਟ ਨੇ ਬੰਦ ਕੀਤੇ 186 ਮਾਮਲਿਆਂ ਦੀ ਜਾਂਚ ਪੂਰੀ ਨਹੀਂ ਕੀਤੀ

ਸਿੱਖ ਕਤਲੇਆਮ ਸਬੰਧੀ ਕੇਂਦਰ ਵਲੋਂ ਬਣਾਈ ਸਿੱਟ ਨੇ ਬੰਦ ਕੀਤੇ 186 ਮਾਮਲਿਆਂ ਦੀ ਜਾਂਚ ਪੂਰੀ ਨਹੀਂ ਕੀਤੀ

ਨਵੀਂ ਦਿੱਲੀ: ਨਵੰਬਰ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਮਾਮਲਿਆਂ ’ਤੇ ਬੀਤੇ ਕਲ੍ਹ ਸੁਪਰੀਮ ਕੋਰਟ, ਦਿੱਲੀ ਹਾਈ ਕੋਰਟ ਤੇ ਪਟਿਆਲਾ ਹਾਊਸ ਅਦਾਲਤ ਵਿਖੇ ਸੁਣਵਾਈਆਂ ਹੋਈਆਂ। ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਚੀਫ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਵਾਲੇ ਬੈਂਚ ਨੂੰ ਪਟੀਸ਼ਨਰ ਦੇ ਵਕੀਲ ਨੇ ਅਹਿਮ ਜਾਣਕਾਰੀ ਦਿੰਦਿਆਂ ਕਿਹਾ ਕਿ ਬੀਤੇ ਜਨਵਰੀ ਮਹੀਨੇ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਕਤਲੇਆਮ ਨਾਲ ਸਬੰਧਤ ਬੰਦ ਕੀਤੇ 186 ਮਾਮਲਿਆਂ ਦੀ ਜਾਂਚ ਪੂਰੀ ਨਹੀਂ ਕੀਤੀ ਗਈ ਤੇ ਹਾਲੇ ਟੀਮ ਦੇ ਤੀਜੇ ਮੈਂਬਰ ਦੀ ਨਿਯੁਕਤੀ ਹੋਣੀ ਵੀ ਬਾਕੀ ਹੈ।

ਗ਼ੌਰਤਲਬ ਹੈ ਕਿ ਸਿੱਟ ਨੇ 8 ਅਗਸਤ ਨੂੰ ਪਹਿਲੀ ਰਿਪੋਰਟ ਦੇਣੀ ਹੈ, ਪਰ ਅਜੇ ਇਸ ਵੱਲੋਂ ਕੰਮ ਵੀ ਪੂਰੀ ਤਰ੍ਹਾਂ ਸ਼ੁਰੂ ਨਹੀਂ ਕੀਤਾ ਗਿਆ। ਪਟੀਸ਼ਨਰ ਦੇ ਵਕੀਲ ਮੁਤਾਬਕ ਤਿੰਨ ਮੈਂਬਰੀ ਜਾਂਚ ਟੀਮ ਵਿੱਚ ਤੀਜਾ ਮੈਂਬਰ ਸ਼ਾਮਲ ਹੀ ਨਹੀਂ ਕੀਤਾ ਗਿਆ। ਜਸਟਿਸ (ਰਿਟਾ.) ਐਸ.ਐਨ. ਢੀਂਗਰਾ ਦੀ ਅਗਵਾਈ ਵਾਲੀ ਸਿੱਟ ਵਿੱਚ ਸਾਬਕਾ ਆਈਪੀਐਸ ਅਧਿਕਾਰੀਆਂ ਰਾਜਦੀਪ ਸਿੰਘ ਅਤੇ ਅਭਿਸ਼ੇਕ ਦੱਤ ਨੂੰ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ ਸੀ ਪਰ ਰਾਜਦੀਪ ਸਿੰਘ ਨੇ ਇਸ ਦਾ ਹਿੱਸਾ ਬਣਨ ਤੋਂ ਨਾਂਹ ਕਰ ਦਿੱਤੀ ਸੀ।

ਦਿੱਲੀ ਹਾਈ ਕੋਰਟ ਵਿੱਚ ਨਵੰਬਰ 1984 ਦੇ ਪੀੜਤਾਂ ਨਿਰਪ੍ਰੀਤ ਕੌਰ ਤੇ ਜਗਸ਼ੇਰ ਸਿੰਘ ਦੀ ਅਪੀਲ ਉਪਰ ਕਾਰਜਕਾਰੀ ਚੀਫ਼ ਜਸਟਿਸ ਗੀਤਾ ਮਿੱਤਲ ਦੀ ਅਦਾਲਤ ਵਿੱਚ ਸੁਣਵਾਈ ਜਾਰੀ ਰਹੀ। ਸੱਜਣ ਕੁਮਾਰ ਨੂੰ ਸਿੱਖ ਕਤਲੇਆਮ ਦੇ ਦੋਸ਼ਾਂ ਤੋਂ ਬਰੀ ਕੀਤੇ ਜਾਣ ਨੂੰ ਦਿੱਤੀ ਚੁਣੌਤੀ ਦੇ ਮੱਦੇਨਜ਼ਰ ਸੱਜਣ ਕੁਮਾਰ ਤੇ ਸਾਥੀਆਂ ਵੱਲੋਂ ਵਕੀਲ ਅਮਿਤ ਸਿੱਬਲ ਪੇਸ਼ ਹੋਏ ਤੇ ਬਹਿਸ ਕੀਤੀ।

ਪਟਿਆਲਾ ਹਾਊਸ ਅਦਾਲਤ ਵਿੱਚ ਸੁਲਤਾਨਪੁਰੀ ਕਤਲ ਮਾਮਲੇ ਵਿੱਚ ਸ਼ੀਲਾ ਕੌਰ ਵੱਲੋਂ ਦਿੱਤੀ ਹੋਈ ਗਵਾਹੀ ’ਤੇ ਬਚਾਓ ਧਿਰ ਦੇ ਵਕੀਲਾਂ ਨੇ ਬਹਿਸ ਕੀਤੀ। ਸ਼ੀਲਾ ਕੌਰ ਦੀ ਗਵਾਹੀ ਬਾਰੇ 7 ਅਗਸਤ ਨੂੰ ਬਹਿਸ ਕੀਤੀ ਜਾਵੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਨਵੰਬਰ 1984 ਦੀ ਸਿੱਖ ਨਸ਼ਲਕੁਸ਼ੀ ਨੂੰ ਹੱਡੀ ਹੱਡੀ ਹਡਾਉਣ ਵਾਲੀਆਂ ਸਿੱਖ ਬੀਬੀਆਂ ਦੀ ਚਾਰ ਦਹਾਕਿਆਂ ਦੀ ਨਿਆਂ-ਲੜਾਈ ਨੂੰ ਕੇਂਦਰ ਬਣਾਕੇ ਤਿਆਰ ਕੀਤੀ ਡਾਕੂਮੈਂਟਰੀ ‘ਦ ਕੌਰਸ ਆਫ 1984: ਹਾਉ ਸਿੱਖ ਵੂਮੈਨ
ਭਾਰਤ ਦੀ ਹਕੂਮਤ ਵੱਲੋਂ ਜੂਨ 84 ਵਿੱਚ ਸ਼੍ਰੀ ਦਰਬਾਰ ਸਾਹਿਬ ਤੇ 37 ਹੋਰ ਗੁਰਧਾਮਾਂ ਤੇ ਫੌਜੀ ਹਮਲਾ ਕਰਕੇ ਵਰਤਾਏ ਖੂਨੀ ਘੱਲੂਘਾਰੇ ਦੀ 40ਵੀ ਵਰ੍ਹੇ ਗੰਢ ਤੇ ਭਾਰਤੀ ਕੌਸਲੇਟ ਫਰੈਕਫੋਰਟ ਸਾਹਮਣੇ
ਭਾਰਤ ਦੀ ਹਕੂਮਤ ਵੱਲੋਂ ਜੂਨ 84 ਵਿੱਚ ਸ਼੍ਰੀ ਦਰਬਾਰ ਸਾਹਿਬ ਤੇ 37 ਹੋਰ ਗੁਰਧਾਮਾਂ ਤੇ ਫੌਜੀ ਹਮਲਾ ਕਰਕੇ ਵਰਤਾਏ ਖੂਨੀ ਘੱਲੂਘਾਰੇ ਦੀ 40ਵੀ ਵਰ੍ਹੇ ਗੰਢ ਤੇ ਭਾਰਤੀ ਕੌਸਲੇਟ ਫਰੈਕਫੋਰਟ ਸਾਹਮਣੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: