Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਕੌਮ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੰ ਆਪਣਾ ਆਗੂ ਮੰਨ ਕੇ ਕੌਮੀ ਏਕਤਾ ਦਾ ਮਿਸ਼ਨ ਆਰੰਭੇ: ਭਾਈ ਹਵਾਰਾ

ਸਿੱਖ ਕੌਮ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੰ ਆਪਣਾ ਆਗੂ ਮੰਨ ਕੇ ਕੌਮੀ ਏਕਤਾ ਦਾ ਮਿਸ਼ਨ ਆਰੰਭੇ: ਭਾਈ ਹਵਾਰਾ

ਜਲੰਧਰ (6 ਦਸੰਬਰ, 2015): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ‘ਚ ਦਿੱਲੀ ਦੀ ਤਿਹਾੜ ਜੇਲ੍ਹ ‘ਚ ਸਜ਼ਾ ਭੁਗਤ ਰਹੇ ਭਾਈ ਜਗਤਾਰ ਸਿੰਘ ਹਵਾਰਾ ਨੇ ਸਮੁੱਚੇ ਸਿੱਖ ਪੰਥ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਆਗੂ ਮੰਨ ਕੇ ਕੌਮੀ ਏਕਤਾ ਤੇ ਚੜ੍ਹਦੀਕਲਾ ਦੇ ਮਿਸ਼ਨ ਨੂੰ ਆਰੰਭਣ ਦਾ ਸੁਨੇਹਾ ਦਿੱਤਾ । ਇਹ ਸੁਨੇਹਾ ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਪੇਸ਼ੀ ਦੌਰਾਨ ਸਿੱਖ ਆਗੂਆਂ ਤੇ ਆਪਣੇ ਵਕੀਲਾਂ ਰਾਹੀਂ ਭਾਈ ਹਵਾਰਾ ਨੇ ਭੇਜਿਆ ਹੈ ।

 ਭਾਈ ਜਗਤਾਰ ਸਿੰਘ ਹਵਾਰਾ(ਫਾਈਲ ਫੋਟੋ)
ਭਾਈ ਜਗਤਾਰ ਸਿੰਘ ਹਵਾਰਾ(ਫਾਈਲ ਫੋਟੋ)

ਉਨ੍ਹਾਂ ਕਿਹਾ ਕਿ ਜੇਕਰ ਸਿੱਖ ਪੰਥ ਚੜ੍ਹਦੀਕਲਾ ‘ਚ ਹੋਵੇਗਾ ਤਾਂ ਉਹ ਕਾਲ ਕੋਠੜੀਆਂ ‘ਚ ਵੀ ਚੜ੍ਹਦੀਕਲਾ ‘ਚ ਹੀ ਰਹਿਣਗੇ ।

ਬੇਅਦਬੀ ਦੀਆਂ ਘਟਨਾਵਾਂ ਬਾਰੇ ਭਾਈ ਹਵਾਰਾ ਨੇ ਕਿਹਾ ਕਿ ਸਿੱਖ ਕੌਮ ਨੂੰ ਸਰਕਾਰਾਂ ਤੋਂ ਆਸ ਛੱਡ ਕੇ ਖੁਦ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਸੁਚੇਤ ਹੋਣਾ ਪਵੇਗਾ ।

ਇਸ ਮੌਕੇ ਐਡਵੋਕੇਟ ਅਮਰ ਸਿੰਘ ਚਾਹਲ, ਐਡਵੋਕੇਟ ਹਰਪਾਲ ਸਿੰਘ ਚੀਮਾ, ਆਮ ਆਦਮੀ ਪਾਰਟੀ ਦੇ ਆਗੂ ਅਤੇ ਰਾਗੀ ਭਾਈ ਬਲਦੀਪ ਸਿੰਘ, ਕੁਮਿੱਕਰ ਸਿੰਘ ਮੁਕੰਦਪੁਰ, ਐਡਵੋਕੇਟ ਮਨਿੰਦਰ ਸਿੰਘ, ਹਰਵਿੰਦਰ ਸਿੰਘ ਦਿੱਲੀ, ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ ਸ. ਕਰਨੈਲ ਸਿੰਘ ਪੀਰਮੁਹੰਮਦ ਸਮੇਤ ਵੱਡੀ ਗਿਣਤੀ ‘ਚ ਸਿੱਖ ਨੌਜਵਾਨ ਹਾਜ਼ਰ ਸਨ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਬੀਤੇ ਦਿਨੀ ਖਬਰਖਾਨੇ ਵਿੱਚ ਇਹ ਖਬਰ ਨਸ਼ਰ ਹੋਈ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਖਿਲਾਫ ਵੱਖ-ਵੱਖ ਅਦਾਲਤਾਂ ਵਿੱਚ ਤੀਹ ਤੋਂ ਵੱਧ ਮੁਕਦਮੇ ਬਕਾਇਆ ਹਨ। ਇਹ ਖਬਰ ਸਾਲ 2016 ਤੋਂ ਪੰਜਾਬ
ਬੀਤੇ ਦਿਨੀ ਖਬਰਖਾਨੇ ਵਿੱਚ ਇਹ ਖਬਰ ਨਸ਼ਰ ਹੋਈ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਖਿਲਾਫ ਵੱਖ-ਵੱਖ ਅਦਾਲਤਾਂ ਵਿੱਚ ਤੀਹ ਤੋਂ ਵੱਧ ਮੁਕਦਮੇ ਬਕਾਇਆ ਹਨ। ਇਹ ਖਬਰ ਸਾਲ 2016 ਤੋਂ ਪੰਜਾਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: