Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਜੱਥੇਬੰਦੀ ਵੱਲੋਂ ਬਰਾਕ ਉਬਾਮਾ ਵੱਲੋਂ ਭਾਰਤ ਨੂੰ ਧਾਰਮਕਿ ਸਹਿਣਸ਼ੀਲਤਾ ਦਾ ਪਾਠ ਪੜਾਉਣ ਦਾ ਧੰਨਵਾਦ

ਸਿੱਖ ਜੱਥੇਬੰਦੀ ਵੱਲੋਂ ਬਰਾਕ ਉਬਾਮਾ ਵੱਲੋਂ ਭਾਰਤ ਨੂੰ ਧਾਰਮਕਿ ਸਹਿਣਸ਼ੀਲਤਾ ਦਾ ਪਾਠ ਪੜਾਉਣ ਦਾ ਧੰਨਵਾਦ

ਨਿਊਯਾਰਕ (29 ਜਨਵਰੀ, 2015): ਅਮਰੀਕਾ ਵਿੱਚ ਸਿੱਖ  ਹਿੱਤਾਂ ਲਈ ਕੰਮ ਕਰਦੀ ਸਿੱਖ ਜੱਥੇਬੰਦੀ ਸਿੱਖ ਜਥੇਬੰਦੀ ਸਿਖਸ ਫਾਰ ਜਸਟਿਸ ਨੇ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਵੱਲੋਂ ਭਾਰਤ ਨੂੰ ਮਜ਼੍ਹਬੀ ਅਤੇ ਨਸਲੀ ਵਿਤਕਰੇ ਪ੍ਰਤੀ ਨਸੀਹਤ ਦੇਣ ਦਾ ਸਵਾਗਤ ਕੀਤਾ ਹੈ।

barack-obama-300x300
ਬਰਾਕ ਓਬਾਮਾ

ਜਥੇਬੰਦੀ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪਨੂੰ ਨੇ  ਕਿਹਾ ਹੈ ਕਿ ਰਾਸ਼ਟਰਪਤੀ ਓਬਾਮਾ ਵੱਲੋਂ ਭਾਰਤ ਨੂੰ ਧਾਰਮਿਕ ਆਜ਼ਾਦੀ ਬਾਰੇ ਸਬਕ ਪੜ੍ਹਾਉਣ ਦਾ ਉਹ ਸਤਿਕਾਰ ਕਰਦੇ ਹਨ ਅਤੇ ਅਮਰੀਕੀ  ਸਿੱਖਾਂ ਦੀ ਆਵਾਜ਼ ਬਣਨ ਦੀ ਉਹ ਸ਼ਲਾਘਾ ਕਰਦੇ ਹਨ।

ਜ਼ਿਕਰਯੋਗ ਹੈ ਕਿ ਨਵੀਂ ਦਿੱਲੀ ‘ਚ ਵਿਦਿਆਰਥੀਆਂ ਅਤੇ ਸਮਾਜਿਕ ਕਾਰਕੁਨਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਓਬਾਮਾ ਨੇ ਕਿਹਾ ਸੀ ਕਿ ਭਾਰਤ ਤਾਂ ਹੀ ਤਰੱਕੀ ਕਰ ਸਕਦਾ ਹੈ ਜੇਕਰ ਉਹ ਧਰਮ ਦੇ ਮੁੱਦੇ ‘ਤੇ ਵੰਡਿਆ ਨਾ ਗਿਆ।

ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੇ ਧਾਰਮਿਕ ਸਹਿਣਸ਼ੀਲਤਾ ਦੀ ਜ਼ੋਰਦਾਰ ਪੈਰਵੀ ਕਰਦਿਆਂ ਭਾਰਤ ਨੂੰ ਖਬਰਦਾਰ ਕੀਤਾ ਕਿ ਭਾਰਤ ਤਾਂ ਹੀ ਸਫਲ ਹੋ ਸਕੇਗਾ ਜੇ ਇਹ ਆਪਣੇ ਆਪ ਨੂੰ ਧਾਰਮਿਕ ਲੀਹਾਂ ’ਤੇ ਪਾਟੋ-ਧਾੜ ਹੋਣ ਤੋਂ ਬਚਾ ਸਕੇਗਾ।

 ਉਨ੍ਹਾਂ ਕਿਹਾ ਕਿ ਦੁਨੀਆਂ ਭਰ ਵਿੱਚ ਅਜਿਹੇ ਲੋਕਾਂ ਵੱਲੋਂ ਅਸਹਿਣਸ਼ੀਲਤਾ, ਹਿੰਸਾ ਅਤੇ ਦਹਿਸ਼ਤ ਫੈਲਾਈ ਜਾ ਰਹੀ ਹੈ ਜੋ ਆਪਣੇ ਅਕੀਦੇ ’ਤੇ ਪਹਿਰਾ ਦੇਣ ਦੀ ਗੱਲ ਕਰਦੇ ਹਨ। ਅਮਰੀਕਾ ਦੇ ਬੁਨਿਆਦੀ ਦਸਤਾਵੇਜ਼ਾਂ ਅਤੇ ਭਾਰਤ ਦੇ ਸੰਵਿਧਾਨ, ਦੋਵਾਂ ਵਿੱਚ ਧਾਰਮਿਕ ਆਜ਼ਾਦੀ ਦਰਜ ਕੀਤੀ ਗਈ ਹੈ ਅਤੇ ਸਰਕਾਰ ਤੇ ਹਰੇਕ ਨਾਗਰਿਕ ਦਾ ਫਰਜ਼ ਹੈ ਕਿ ਉਹ ਇਸ ਬੁਨਿਆਦੀ ਅਧਿਕਾਰ ਦੀ ਰਾਖੀ ਕਰੇ।

ਸਿੱਖ ਜਥੇਬੰਦੀ ਨੇ ਆਨਲਾਈਨ ਪਟੀਸ਼ਨ ਪਾ ਕੇ ਸ੍ਰੀ ਓਬਾਮਾ ਨੂੰ ਬੇਨਤੀ ਕੀਤੀ ਹੈ ਕਿ ਉਹ ਭਾਰਤ ਸਰਕਾਰ ਨੂੰ ਇਹ ਸਵਾਲ ਕਰਨ ਕਿ ਭਾਰਤੀ ਸੰਵਿਧਾਨ ਸਿੱਖਾਂ ਨੂੰ ਹਿੰਦੂ ਕਿਉਂ ਗਰਦਾਨਦਾ ਹੈ। ਇਸ ਪਟੀਸ਼ਨ ‘ਤੇ ਸਵਾ ਲੱਖ ਤੋਂ ਵੱਧ ਲੋਕਾਂ ਦੇ ਦਸਤਖਤ ਹੋ ਚੁੱਕੇ ਹਨ ਅਤੇ ਹੁਣ ਵਾਈਟ ਹਾਉਸ ਦੇ ਜਵਾਬ ਦੀ ਉਡੀਕ ਕੀਤੀ ਜਾ ਰਹੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਈਸਟ ਕੋਸਟ ਅਮਰੀਕਾ ਦੀਆਂ 85 ਗੁਰਦੁਆਰਾ ਕਮੇਟੀਆਂ ਅਤੇ ਪੰਥਕ ਜਥੇਬੰਦੀਆਂ ਦੀ ਇੱਕਮੁੱਠਤਾ ਨਾਲ 3 ਸਾਲ ਪਹਿਲਾਂ ਹੋਂਦ ਵਿੱਚ ਆਈ ਈਸਟ ਕੋਸਟ ਸਿੱਖ ਕੋਆਰਡੀਨੇਸ਼ਨ ਕਮੇਟੀ ਵੱਲੋਂ ਸਥਾਨਕ 'ਵਰਲਡ ਫੇਅਰ ਮਰੀਨਾ' ਵਿਖੇ
ਵਾਈਟ ਹਾਊਸ ਵੱਲੋਂ ਜਾਰੀ ਇਕ ਬਿਆਨ ਅਨੁਸਾਰ ਅਜੇਪਾਲ ਸਿੰਘ ਬੰਗਾ ਇਸ 9 ਮੈਂਬਰੀ ਕਮਿਸ਼ਨ ਵਿਚੋਂ ਇਕ ਹਨ। ਇਸ ਮੌਕੇ ਓਬਾਮਾ ਨੇ ਕਿਹਾ ਕਿ ਮੈ ਇਸ ਕਮਿਸ਼ਨ ਨੂੰ ਦੇਸ਼ ਦੀ ਸਾਈਬਰ
ਕੈਨੇਡਾ ਦੇ ਪਹਿਲੇ ਸਿੱਖ ਰੱਖਿਆ ਮੰਤਰੀ ਸ੍ਰ: ਹਰਜੀਤ ਸਿੰਘ ਸਜਣ ਦਾ ਪ੍ਰਧਾਨ ਮੰਤਰੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਨਾਲ ਅਮਰੀਕਾ ਪਹੁੰਚਣ ‘ਤੇ ਅਮਰੀਕੀ ਰਾਸ਼ਟਰਪਤੀ ਬਰਾਕ ਉਬਾਮਾ ਨੇ ਨਿੱਘਾ
ਅਮਰੀਕਾ ਵਿੱਚ ਸਿੱਖਾਂ ‘ਤੇ ਹੋਰ ਲਗਾਤਾਰ ਹਮਲਿਆਂ ਕਾਰਣ ਅਮਰੀਕੀ ਰਾਸ਼ਟਰਪਤੀ ਬਰਾਕ ਉਬਾਮਾ ਨੇ ਸਿੱਖਾਂ ਨੂੰ ਮੁੜ ਸੁਰੱਖਿਆ ਦਾ ਭਰੋਸਾ ਦਿੱਤਾ ਹੈ। ਸ਼੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: