Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਨਸਲਕੁਸ਼ੀ ਦੀ ਯਾਦ ਵਿੱਚ ਲੱਗੇ ਖੂਨਦਾਨ ਕੈਪਾਂ ਵਿੱਚ ਰਿਕਾਰਡ ਤੋੜ ਹਿੱਸਾ ਲੈਕੇ ਕਨੇਡਾ ਦੀ ਜੰਮਪਲ ਨਵੀ ਸਿੱਖ ਪੀੜੀ ਨੇ ਕੌਮੀ ਇਨਸਾਫ ਲਈ ਦ੍ਰਿੜਤਾ ਦਾ ਸਬੂਤ ਦਿੱਤਾ

ਸਿੱਖ ਨਸਲਕੁਸ਼ੀ ਦੀ ਯਾਦ ਵਿੱਚ ਲੱਗੇ ਖੂਨਦਾਨ ਕੈਪਾਂ ਵਿੱਚ ਰਿਕਾਰਡ ਤੋੜ ਹਿੱਸਾ ਲੈਕੇ ਕਨੇਡਾ ਦੀ ਜੰਮਪਲ ਨਵੀ ਸਿੱਖ ਪੀੜੀ ਨੇ ਕੌਮੀ ਇਨਸਾਫ ਲਈ ਦ੍ਰਿੜਤਾ ਦਾ ਸਬੂਤ ਦਿੱਤਾ

ਵੈਨਕੂਵਰ (21 ਨਵੰਬਰ, 2014): ਕੈਨੇਡਾ ‘ਚ ਵਸਦੇ ਸਿੱਖਾਂ ਵੱਲੋਂ ਅੱਜ ਤੋਂ 30 ਸਾਲ ਪਹਿਲਾਂ ਭਾਰਤ ਦੀ ਰਾਜਧਾਨੀ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸ਼ਹਿਰਾਂ ਵਿੱਚ 1984 ‘ਚ ਭਾਰਤ ਅੰਦਰ ਹਜ਼ਾਰਾਂ ਸਿੱਖ ਮਰਦਾਂ, ਔਰਤਾਂ ਅਤੇ ਬੱਚਿਆਂ ਦੀ ਹੋਈ ਨਸਲਕੁਸ਼ੀ ਦੇ ਦੁਖਾਂਤ ਨੂੰ ਯਾਦ ਕਰਦਿਆਂ ਕੌਮੀ ਪੱਧਰ ‘ਤੇ ਖੂਨਦਾਨ ਕੈਂਪ ਲਾਏ ਗਏ।

blood donatation camp
ਖੂਨ ਭੇਟ ਕੈਂਪ ਵਿੱਚ ਖੂਨ ਭੇਟ ਕਰਦੇ ਸਿੱਖ

ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰਾਂ ਵੈਨਕੂਵਰ, ਸਰੀ, ਐਬਟਸਫੋਰਡ, ਵਿਕਟੋਰੀਆ, ਪ੍ਰਿੰਸ ਜੌਰਜ, ਕਲੋਨਾ, ਕੈਮਲੂਪਸ, ਵਿਲੀਅਮਜ਼ ਲੇਕ, ਨਿਊਵੈਸਟ ਮਿਨਿਸਰ, ਮਿਸ਼ਨ, ਔਲੀਵਰ ਅਤੇ ਪੰਟਿੰਕਟਨ ਸਮੇਤ ਸਾਰੇ ਪ੍ਰਮੁੱਖ ਸ਼ਹਿਰਾਂ ‘ਚ ਹਜ਼ਾਰਾਂ ਕੈਨੇਡੀਅਨ ਸਿੱਖਾਂ ਨੇ ਖੂਨਦਾਨ ਕੀਤਾ ਅਤੇ ਨਿਰਦੋਸ਼ ਸਿੱਖਾਂ ਦੀ ਹੋਈ ਨਸਲਕੁਸ਼ੀ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਉਭਾਰਨ ਦਾ ਪ੍ਰਣ ਕੀਤਾ।

ਸਿੱਖ ਕੌਮ ਦੇ ਕੈਨੇਡੀਅਨ ਜੰਮਪਲ ਬੱਚਿਆਂ ਨੇ ਇਸ ਵਾਰ ਰਿਕਾਰਡਤੋੜ ਪੱਧਰ ‘ਤੇ ਖੂਨਦਾਨ ਕੈਂਪਾਂ ‘ਚ ਹਿੱਸਾ ਲੈ ਕੇ ਇਨਸਾਫ਼ ਲਈ ਦ੍ਰਿੜ੍ਹਤਾ ਦਾ ਸਬੂਤ ਪੇਸ਼ ਕੀਤਾ।

ਗ਼ੈਰ-ਸਿੱਖ ਕੈਨੇਡੀਅਨ ਲੋਕਾਂ ਨੂੰ ਇਨ੍ਹਾਂ ਲੜੀਵਾਰ ਕੈਂਪਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਕ ਪਾਸੇ ਭਾਰਤ ਅੰਦਰ ਸਿੱਖ ਹੋਣ ਕਾਰਨ ਉਨ੍ਹਾਂ ਦਾ ਖੂਨ ਡੋਲ੍ਹਿਆ ਗਿਆ ਸੀ, ਦੂਜੇ ਪਾਸੇ ਉਹ ਦੁਨੀਆ ਭਰ ‘ਚ ਖੂਨ ਦੇ ਕੇ ਮਨੁੱਖੀ ਜਾਨਾਂ ਬਚਾਅ ਰਹੇ ਹਨ। ਕੈਨੇਡੀਅਨ ਬਲੱਡ ਸਰਵਸਿਜ਼ ਨੇ ਸਿੱਖਾਂ ਵੱਲੋਂ ਲਗਾਏ ਕੈਂਪਾਂ ਨੂੰ ਇਤਿਹਾਸਕ ਯੋਗਦਾਨ ਕਰਾਰ ਦਿੱਤਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਐਡਮਿੰਟਨ ਗੁਰਦੁਆਰਾ ਹਮਲੇ ਵਿੱਚ ਦੋ ਸੇਵਾਦਾਰ ਜ਼ਖਮੀ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਹੋਈ। ਸਿੱਖ ਫੈਡਰੇਸ਼ਨ ਕੈਨੇਡਾ ਨੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਪ੍ਰਵਾਸੀ-ਵਿਰੋਧੀ ਬਿਆਨਬਾਜ਼ੀ,
ਵਰਲਡ ਸਿੱਖ ਆਰਗੇਨਾਈਜ਼ੇਸ਼ਨ (ਡਬਲਯੂ.ਐੱਸ.ਓ.) ਨੇ ਸੰਯੁਕਤ ਰਾਸ਼ਟਰ ਦੇ ਪੰਜ ਵਿਸ਼ੇਸ਼ ਰਿਪੋਰਟਰਾਂ ਵੱਲੋਂ ਸਿੱਖ ਕਾਰਕੁਨ ਮੋਨਿੰਦਰ ਸਿੰਘ ਬੂਆਲ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਜਤਾਈ ਗਈ ਚਿੰਤਾ ਦਾ ਸਵਾਗਤ ਕੀਤਾ ਹੈ। ਸੰਸਥਾ
ਯੂ.ਐੱਨ. ਦੇ ਪੰਜ ਸਪੈਸ਼ਲ ਰਿਪੋਰਟਰਾਂ ਨੇ ਕਨੇਡਾ ਨੂੰ ਲਿਖੀ ਇੱਕ ਸਾਂਝੀ ਚਿੱਠੀ ਵਿੱਚ ਸਿੱਖ ਫੈਡਰੇਸ਼ਨ ਕਨੇਡਾ ਦੇ ਕੌਮੀ ਬੁਲਾਰੇ ਭਾਈ ਮਨਿੰਦਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਦਾ ਮੁੱਦਾ ਚੁੱਕਿਆ ਹੈ।
ਯੁਕਤ ਰਾਸ਼ਟਰ ਦੇ ਪੰਜ ਸੀਨੀਅਰ ਅਧਿਕਾਰੀਆਂ ਨੇ ਸਿੱਖ ਫੈਡਰੇਸ਼ਨ ਦੇ ਭਾਈ ਮੋਨਿੰਦਰ ਸਿੰਘ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਅਤੇ ਚੇਤਾਵਨੀਆਂ ਬਾਰੇ ਕੈਨੇਡਾ ਸਰਕਾਰ ਨੂੰ ਸਾਂਝੇ ਤੌਰ ’ਤੇ ਜਨਤਕ ਪੱਤਰ ਲਿਖਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: