Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਪ੍ਰਚਾਰਕਾਂ ਦਾ ਆਪਸੀ ਕਲੇਸ਼ ਵਧਿਆ: ਢੱਡਰੀਆਵਾਲਿਆ ਨੂੰ ਧਮਕੀ ਬਾਰੇ ਮੁੱਖ ਮੰਤਰੀ ਨੇ ਕਾਰਵਾਈ ਦੇ ਹੁਕਮ ਦਿੱਤੇ

ਸਿੱਖ ਪ੍ਰਚਾਰਕਾਂ ਦਾ ਆਪਸੀ ਕਲੇਸ਼ ਵਧਿਆ: ਢੱਡਰੀਆਵਾਲਿਆ ਨੂੰ ਧਮਕੀ ਬਾਰੇ ਮੁੱਖ ਮੰਤਰੀ ਨੇ ਕਾਰਵਾਈ ਦੇ ਹੁਕਮ ਦਿੱਤੇ

ਚੰਡੀਗੜ੍ਹ: ਸਿੱਖ ਪੰਥ ਜਿਥੇ ਬਾਹਰੀ ਹਮਲਿਆਂ ਦਾ ਸ਼ਿਕਾਰ ਹੈ ਉਥੇ ਧੜੇਬੰਦੀਆਂ ਦੀ ਅੰਦਰੂਨੀ ਖਿੱਚੋਤਾਣ ਨੇ ਹਾਲਾਤ ਹੋਰ ਵੀ ਨਾਜ਼ੁਕ ਕਰ ਦਿੱਤੇ ਹਨ। ਸਿਆਸੀ ਪਿੜ ਤੋਂ ਸ਼ੁਰੂ ਹੋਈ ਪਾਟੋਧਾੜ ਤੇ ਸ਼ਰੀਕੇਬਾਜ਼ੀ ਦੀ ਅਲਾਮਤ ਹੁਣ ਧਾਰਮਿਕ ਪ੍ਰਚਾਰਕ ਵਰਗ ਨੂੰ ਵੀ ਆਪਣੀ ਮਾਰ ਹੇਠ ਲੈ ਚੁੱਕੀ ਹੈ।

ਭਾਈ ਰਣਜੀਤ ਸਿੰਘ ਢੱਡਰੀਆਂਵਾਲੇ

ਸਿੱਖ ਪਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਤੇ ਬਾਬਾ ਹਰਨਾਮ ਸਿੰਘ ਧੁੰਮਾਂ ਦੀ ਅਗਵਾਈ ਵਾਲੀ ਦਮਦਮੀ ਟਕਸਾਲ (ਮਹਿਤਾ) ਵਿੱਚ ਤਕਰਾਰ ਗੰਭੀਰ ਹੁੰਦੀ ਜਾ ਰਹੀ ਹੈ। ਪਹਿਲਾਂ ਵੀ ਇਹ ਤਕਰਾਰ ਉਸ ਸਮੇਂ ਖੂਨੀ ਰੂਪ ਧਾਰ ਗਈ ਸੀ ਜਦੋਂ ਦਮਦਮੀ ਟਕਸਾਲ ਦੇ ਪੈਰੋਕਾਰਾਂ ਨੇ ਲੁਧਿਆਣਾ ਨੇੜੇ ਢੱਡਰੀਆਂਵਾਲਿਆਂ ਦੇ ਕਾਫਲੇ ‘ਤੇ ਹਮਲਾ ਕਰ ਦਿੱਤਾ ਸੀ ਜਿਸ ਵਿੱਚ ਭਾਈ ਰਣਜੀਤ ਸਿੰਘ ਮਸਾਂ ਬਚੇ ਸਨ ਪਰ ਇਕ ਹੋਰ ਪ੍ਰਚਾਰਕ ਭਾਈ ਭੁਪਿੰਦਰ ਸਿੰਘ ਦੀ ਮੌਤ ਹੋ ਗਈ ਸੀ। ਹੁਣ ਇਕ ਵਾਰ ਫਿਰ ਦਮਦਮੀ ਟਸਕਾਲ ਨਾਲ ਸਬੰਧਿਤ ਇਕ ਵਿਅਕਤੀ ਵੱਲੋਂ ਢੱਡਰੀਆਂਵਾਲਿਆਂ ਨੂੰ ਧਮਕੀ ਦਿੰਦਿਆਂ ਵੀਡੀਓ ਜਾਰੀ ਕਰਨ ਤੋਂ ਬਾਅਦ ਇਹ ਮਾਮਲਾ ਫਿਰ ਤੋਂ ਗੰਭੀਰ ਹੋ ਗਿਆ ਹੈ।

ਬਾਬਾ ਹਰਨਾਮ ਸਿੰਘ ਧੁੰਮਾ

ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਬਿਆਨ ਜਾਰੀ ਕੀਤਾ ਹੈ। ਸਰਕਾਰੀ ਬਿਆਨ ਅਨੁਸਾਰ ਮੁੱਖ ਮੰਤਰੀ ਨੇ ਦਮਦਮੀ ਟਕਸਾਲ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਤੇ ‘ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਦੀ ਕਿਸੇ ਵੀ ਕੋਸ਼ਿਸ਼ ਖਿਲਾਫ਼ ਸਾਵਧਾਨ ਕੀਤਾ ਹੈ’।

ਮੁੱਖ ਮੰਤਰੀ ਨੇ ਭਾਈ ਢੱਡਰੀਆਂਵਾਲਿਆਂ ਦੀ ਸੁਰੱਖਿਆ ਵਧਾਉਣ ਦੇ ਹੁਕਮ ਦਿੱਤੇ ਹਨ। ਸਰਕਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਨੇ ਉਸ ਵੀਡੀਓ ਦੀ ਵਿਸਥਾਰਤ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਜਿਸ ਵਿੱਚ ਭਾਈ ਢੱਡਰੀਆਂਵਾਲਿਆ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੋਣ ਦੀ ਗੱਲ ਜਾਪਦੀ ਹੈ।

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ “ਇਹ ਵੀਡੀਓ 20 ਮਈ, 2018 ਨੂੰ ਵਾਇਰਲ ਹੋਈ ਹੈ ਜਿਸ ਵਿੱਚ ਦਮਦਮੀ ਟਕਸਾਲ ਦੇ ਬੁਲਾਰੇ ਚਰਨਜੀਤ ਸਿੰਘ ਜੱਸੋਵਾਲ ਨੇ ਸਿੱਖ ਪ੍ਰਚਾਰਕ ਢੱਡਰੀਆਂਵਾਲੇ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਮੁੱਖ ਮੰਤਰੀ ਨੇ ਜੱਸੋਵਾਲ ਦੀ ਵੀਡੀਓ ਨਾਲ ਸਬੰਧਤ ਰਿਪੋਰਟਾਂ ਦਾ ਖੁਦ ਨੋਟਿਸ ਲਿਆ ਹੈ”।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਆਖਿਆ ਕਿ ਕਿਸਾਨ ਅੰਦੋਲਨ ਪ੍ਰਤੀ ਮੋਦੀ ਸਰਕਾਰ ਦੀ ਗੈਰ ਸੰਜੀਦਗੀ ਅਰਾਜਕਤਾ ਪੈਦਾ ਕਰੇਗੀ। ਮੋਦੀ ਸਰਕਾਰ ਵੱਲੋਂ ਕਿਸਾਨੀ ਮਾਮਲੇ ਨੂੰ ਸੁਲਝਾਉਣ
ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਜੂਨ '84 ਦੇ ਸਮੂਹ ਸ਼ਹੀਦਾਂ ਦੀ ਯਾਦ ਦਿਲ ਹਿਰਦਿਆਂ ਵਿਚ ਵਸਾਉਂਦਿਆਂ ਘਰਾਂ ਵਿਚ ਬੈਠ ਕੇ ਗੁਰਬਾਣੀ ਦਾ ਪਾਠ ਕਰਨ, ਜਾਪ
ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਸੰਬੰਧਿਤ ਅਹੁਦੇਦਾਰ ਵਕੀਲਾਂ ਵੱਲੋਂ ਸਿੱਖ ਨੌਜਵਾਨਾਂ ਦੇ ਕਤਲ ਦੇ ਦੋਸ਼ਾਂ ਦਾ ਸਾਹਮਣਾ
ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਨੇ ਪੰਜਾਬ ਵਿਚ ਕਰੋਨੇ ਦੇ ਕੇਸਾਂ ਵਿਚ ਹੋਏ ਵਾਧੇ ਲਈ ਸੱਚਖੰਡ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਪਰਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: