Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਯੂਥ ਆਫ ਪੰਜਾਬ ਵੱਲੋਂ ਸਿੱਖ ਰਾਸ਼ਟਰਵਾਦ ਵਿਸ਼ੇ ਤੇ ੧੭ ਅਪ੍ਰੈਲ ਨੂੰ ਸੈਮੀਨਾਰ

ਸਿੱਖ ਯੂਥ ਆਫ ਪੰਜਾਬ ਵੱਲੋਂ ਸਿੱਖ ਰਾਸ਼ਟਰਵਾਦ ਵਿਸ਼ੇ ਤੇ ੧੭ ਅਪ੍ਰੈਲ ਨੂੰ ਸੈਮੀਨਾਰ

ਆਨੰਦਪੁਰ ਸਾਹਿਬ: ਸਿੱਖ ਯੂਥ ਆਫ ਪੰਜਾਬ ਨੇ ਖਾਲਸਾ ਸਾਜਨਾ ਦਿਹਾੜੇ ਨੂੰ ਸਿੱਖ ਕੌਮੀ ਦਿਵਸ ਵਜੋਂ ਮਨਾਉਦਿਆਂ ਸਿੱਖ ਰਾਸ਼ਟਰਵਾਦ ਦੇ ਵਿਸ਼ੇ ਤੇ ਇੱਕ ਵਿਚਾਰ ਗੋਸ਼ਟੀ ਕਰਵਾਉਣ ਦਾ ਫੈਸਲਾ ਕੀਤਾ ਹੈ। ਇਹ ਸਮਾਗਮ ਆਨੰਦਪੁਰ ਸਾਹਿਬ ਵਿਖੇ ੧੭ ਅਪ੍ਰੈਲ ਨੂੰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਵਿਖੇ ਆਯੋਜਿਤ ਕੀਤਾ ਜਾਵੇਗਾ, ਜਿਸ ਵਿੱਚ ਸਿੱਖ ਸੱਭਿਆਚਾਰ ਅਤੇ ਨਿਆਰੀ ਪਛਾਣ ਸਬੰਧੀ ਗੰਭੀਰ ਅਤੇ ਡੂੰਘੀਆਂ ਵੀਚਾਰਾਂ ਕੀਤੀਆਂ ਜਾਣਗੀਆਂ।

ਸਿੱਖ ਯੂਥ ਆਫ ਪੰਜਾਬ ਜੋ ਕਿ ਦਲ ਖਾਲਸਾ ਦਾ ਯੂਥ ਵਿੰਗ ਹੈ, ਦੇ ਆਗੂਆਂ ਪਰਮਜੀਤ ਸਿੰਘ ਟਾਂਡਾ, ਗੁਰਪ੍ਰੀਤ ਸਿੰਘ ਖੁਡਾ ਅਤੇ ਸੁਖਵਿੰਦਰ ਸਿੰਘ ਭਰਤਗੜ੍ਹ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਮਾਗਮ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ-ਸਤਿਕਾਰ ਅਤੇ ਸਿੱਖਾ ਦੀ ਅੱਡਰੀ ਪਛਾਣ ਨੂੰ ਬਹਾਲ ਰੱਖਣ ਲਈ ਸ਼ਹਾਦਤਾਂ ਪਾਉਣ ਵਾਲੇ ਕੌਮੀ ਯੋਧਿਆਂ ਨੂੰ ਸਮਰਪਿਤ ਹੋਵੇਗਾ।

ਉਨ੍ਹਾਂ ਕਿਹਾ ਕਿ ਬੁਲਾਰਿਆਂ ਵੱਲੋਂ ਨੌਜਵਾਨਾਂ ਨੂੰ ਸਿੱਖੀ ਸਿਧਾਂਤਾਂ ਅਨੁਸਾਰ ਉਚੇ-ਸੁੱਚੇ ਕਿਰਦਾਰ ਦੇ ਧਾਰਨੀ ਬਣਨ ਅਤੇ ਆਪਣੇ ਅੰਦਰ ਖਾਲਸਾਈ ਰੂਹ ਦਾ ਪ੍ਰਕਾਸ਼ ਕਰਨ ਲਈ ਪ੍ਰੇਰਿਆ ਜਾਵੇਗਾ।ਉਨ੍ਹਾਂ ਕਿਹਾ ਕਿ ਬੁਲਾਰੇ ਖਾਲਸਾਈ ਨਿਆਰੇਪਨ ਦੇ ਕਈ ਪਹਿਲੂਆਂ ਜਿਵੇਂ ਸੱਭਿਆਚਾਰ, ਸਮਾਜ ਅਤੇ ਬੋਲੀ ਦੀ ਮਹੱਤਤਾ ਬਾਰੇ ਚਾਨਣਾ ਪਾਉਣਗੇ।

ਸਿੱਖ ਰਾਸ਼ਟਰਵਾਦ ਵਿਸ਼ੇ ਤੇ ਵਿਚਾਰ-ਚਰਚਾ ਕਰਵਾਉਣ ਦੇ ਉਦੇਸ਼ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਅੱਜ ਭਾਰਤ ਵਿੱਚ ਹਿੰਦੂਤਵੀ ਤਾਕਤਾਂ ਵੱਲੋਂ ‘ਰਾਸ਼ਟਰਵਾਦ’ ਦੀ ਨਵੀ ਪ੍ਰਭਾਸ਼ਾ ਦੀ ਆੜ ਹੇਠ ਘੱਟਗਿਣਤੀ ਕੌਮਾਂ ਅਤੇ ਦਲਿਤਾਂ ਤੇ ਜਬਰੀ ਥੋਪਣ ਦੀਆਂ ਕੋਸ਼ਿਸ਼ਾਂ ਸਦਕਾ ਇੱਕ ਖੌਫ ਵਾਲਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਹੌਲ ਅਤੇ ਹਾਲਾਤਾਂ ਵਿੱਚ ਸਿੱਖ ਨੌਜਵਾਨਾਂ ਨੂੰ ਆਪਣੇ ਖਾਲਸਾਈ ਨਿਆਰੇਪਨ ਅਤੇ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਉਣਾ ਸਮੇ ਦੀ ਪ੍ਰਮੁੱਖ ਲੋੜ ਹੈ ਤਾਂ ਜੋ ਉਹ ਜਾਗਰੁਕ ਹੋਕੇ ਮੋਜੂਦਾ ਸਮੇਂ ਦੀਆਂ ਚੁਣੋਤੀਆਂ ਦਾ ਮੁਕਾਬਲਾ ਕਰ ਸਕਣ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੀ 11 ਨਵੰਬਰ ਨੂੰ ਦਲ ਖ਼ਾਲਸਾ ਦੇ ਯੂਥ ਵਿੰਗ, ਸਿੱਖ ਯੂਥ ਆਫ ਪੰਜਾਬ ਦੇ ਕਾਰਜਕਰਤਾਵਾਂ ਨੇ ਬੰਦੀ ਛੋੜ ਦਿਵਸ ਦੀ ਪੂਰਵ ਸੰਧਿਆ ਮੌਕੇ ਸੱਚਖੰਡ ਦਰਬਾਰ ਸਾਹਿਬ ਵਿਖੇ ਬੰਦੀ ਸਿੰਘਾਂ ਦੀ
ਲੰਘੀ 11 ਨਵੰਬਰ ਨੂੰ ਦਲ ਖ਼ਾਲਸਾ ਦੇ ਯੂਥ ਵਿੰਗ, ਸਿੱਖ ਯੂਥ ਆਫ ਪੰਜਾਬ ਦੇ ਕਾਰਜਕਰਤਾਵਾਂ ਨੇ ਬੰਦੀ ਛੋੜ ਦਿਵਸ ਦੀ ਪੂਰਵ ਸੰਧਿਆ ਮੌਕੇ ਸੱਚਖੰਡ ਦਰਬਾਰ ਸਾਹਿਬ ਵਿਖੇ ਬੰਦੀ ਸਿੰਘਾਂ ਦੀ
ਜੂਨ 1984 ਵਿੱਚ ਹਿੰਦੁਸਤਾਨੀ ਫੌਜ ਵਲੋਂ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਉਪਰ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਮੂਹ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਮਿਤੀ
26 ਜਨਵਰੀ ਨੂੰ ਟਰੈਕਟਰ ਪਰੇਡ ਮੌਕੇ ਲਾਲ ਕਿਲੇ ਵਿਖੇ ਵਾਪਰੀਆਂ ਘਟਨਾਵਾਂ ਦੇ ਦੋਸ਼ ਤਹਿਤ ਪੰਜਾਬ ਭਰ ਦੇ ਅਲੱਗ-ਅਲੱਗ ਇਲਾਕਿਆਂ ਨਾਲ ਸੰਬੰਧਿਤ ਤਕਰੀਬਨ 122 ਨੌਜਵਾਨ ਦਿੱਲੀ ਪੁਲੀਸ ਨੇ ਗ੍ਰਿਫ਼ਤਾਰ ਕੀਤੇ ਹਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: