ਟੋਰਾਂਟੋ ( 17 ਦਸੰਬਰ, 2014): ਪਿੱਛਲੇ ਸਮੇਂ ਦੌਰਾਨ ਪੰਜਾਬ ਵਿੱਚ ਚਲੀ ਖਾੜਕੂ ਲਹਿਰ ਦੌਰਾਨ ਸਿੱਖ ਕੌਮੀ ਦੀ ਵਿਗੜੀ ਸੰਵਾਰਨ ਲਈ ਆਪਣਾ ਸਭ ਕੁਝ ਦਾਅ ‘ਤੇ ਲਾਕੇ ਚੱਲਣ ਵਾਲੇ ਸਿੱਖ ਯੋਧਿਆਂ ਨੂੰ ਭਾਰਤ ਸਰਕਾਰ ਵੱਲੋਂ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰਨ ਉਪਰੰਤ ਵੀ ਜੇਲਾਂ ਵਿੱਚੋਂ ਰਿਹਾਅ ਨਹੀਂ ਕੀਤਾ ਜਾ ਰਿਹਾ।
ਸਜ਼ਾ ਪੂਰੀ ਕਰ ਚੁੱਕੇ ਇਨ੍ਹਾਂ ਸਿੱਖ ਰਾਜਸੀ ਨਜ਼ਰਬੰਦਾਂ ਦੀ ਰਿਹਾਈ ਲਈ ਅੰਬਾਲਾ ਵਿੱਚ ਭਾਈ ਗੁਰਬਖਸ਼ ਸਿੰਘ ਵੱਲੋਂ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ਭੁੱਖ ਹੜਤਾਲ ਨੂੰ ਇੱਕ ਮਹੀਨੇ ਤੋਂ ਉਪਰ ਦਾ ਸਮਾਂ ਹੋ ਗਿਆ ਹੈ। ਇਸ ਦੌਰਾਨ ਭਾਈ ਖਾਲਸਾ ਵੱਲੋਂ ਸ਼ੁਰੂ ਕੀਤੀ ਬੰਦੀ ਸਿੰਘ ਰਿਹਾਈ ਮੁਹਿੰਮ ਨੂੰ ਤਕੜਾ ਹੁੰਗਾਰਾ ਮਿਲ ਰਿਹਾ ਹੈ।

ਇਸੇ ਤਹਿਤ ਹੀ ਭਾਰਤ ਵਿੱਚ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ‘ਚ ਬੰਦ ਸਿੱਖਾਂ ਦੀ ਰਿਹਾਈ ਲਈ ਕੈਨੇਡਾ ਦੇ ਸਿੱਖਾਂ ਨੇ ਅਤੇ ਉਂਟਾਰੀਓ ‘ਚ ਗੁਰਦੁਆਰਿਆਂ ਦੀ ਸਭ ਤੋਂ ਵੱਡੀ ਸੰਸਥਾ, ਉਂਟਾਰੀਓ ਸਿੱਖ ਐਾਡ ਗੁਰਦੁਆਰਾ ਕੌਾਸਲ (ਓ.ਐਸ.ਜੀ.ਸੀ.) ਦੇ ਆਗੂਆਂ ਨੇ ਭਾਰਤ ਦੇ ਕੌਾਸਲ ਜਨਰਲ ਅਖਿਲੇਸ਼ ਮਿਸ਼ਰਾ ਨੂੰ ਇਕ ਮੰਗ ਪੱਤਰ ਸੌਾਪਿਆ ਹੈ।
ਓ.ਐਸ.ਜੀ.ਸੀ. ਦੇ ਚੇਅਰਮੈਨ ਰਣਜੀਤ ਸਿੰਘ ਦੂਲੇ ਦੀ ਅਗਵਾਈ ਵਿਚ ਅੱਧੀ ਦਰਜਨ ਤੋਂ ਵੱਧ ਕੈਨੇਡੀਅਨ ਸਿੱਖ ਆਗੂਆਂ ਨੇ ਟੋਰਾਂਟੋ ਵਿਖੇ ਭਾਰਤੀ ਕੌਾਸਲਖਾਨੇ ਵਿਖੇ ਪਹੁੰਚ ਕੇ ਬੀਤੇ ਕੱਲ੍ਹ ਮਿਸ਼ਰਾ ਨਾਲ ਮੁਲਾਕਾਤ ਕੀਤੀ ਅਤੇ ਭਾਈ ਗੁਰਬਖਸ਼ ਸਿੰਘ ਖਾਲਸਾ ਵੱਲੋਂ ਸਿੱਖਾਂ ਦੀ ਰਿਹਾਈ ਲਈ ਕੀਤੀ ਜਾ ਰਹੀ ਭੁੱਖ ਹੜਤਾਲ ਅਤੇ ਉਨ੍ਹਾਂ ਦੀਆਂ ਮੰਗਾਂ ਬਾਰੇ ਮੀਟਿੰਗ ਕੀਤੀ।
ਅਜੀਤ ਦੇ ਪੱਤਰਕਾਰ ਦੇ ਇਕ ਸਵਾਲ ਦੇ ਜਵਾਬ ਵਿੱਚ ਸ੍ਰੀ ਮਿਸ਼ਰਾ ਨੇ ਦੱਸਿਆ ਕਿ ਕੈਨੇਡਾ ‘ਚ ਭਾਰਤ ਸਰਕਾਰ ਦੇ ਨੁਮਾਇੰਦੇ ਵਜੋਂ ਉਹ ਸਥਾਨਕ ਸਿੱਖਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹਨ ਅਤੇ ਸਿੱਖ ਕੌਮ ਦੇ ਮੁੱਦਿਆਂ ਬਾਰੇ ਉਸਾਰੂ ਪਹੁੰਚ ਅਪਨਾਉਣ ਵਿਚ ਯਕੀਨ ਰੱਖਦੇ ਹਨ।
ਇਸ ਮੌਕੇ ‘ਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ: ਦੂਲੇ ਨੇ ਕਿਹਾ ਕਿ ਓ.ਐਸ.ਜੀ.ਸੀ. ਅਤੇ ਉਂਟਾਰੀਓ ਗੁਰਦੁਆਰਾਜ਼ ਕਮੇਟੀ (ਉਂਟਾਰੀਓ ‘ਚ ਗੁਰਦੁਆਰਿਆਂ ਦੀ ਇਕ ਹੋਰ ਸੰਸਥਾਂ) ਨੇ ਭਾਈ ਖਾਲਸਾ ਦੇ ਸੰਘਰਸ਼ ਦਾ ਪੂਰਨ ਸਮਰਥਨ ਕਰਨ ਦਾ ਐਲਾਨ ਕੀਤਾ ਹੋਇਆ ਹੈ ਕਿਉਂਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖਾਂ ਦੀ ਰਿਹਾਈ ਹੋਣਾ ਜ਼ਰੂਰੀ ਹੈ ।
ਉਨ੍ਹਾਂ ਦੱਸਿਆ ਕਿ ਮੰਗ-ਪੱਤਰ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਦੇ ਮਾਮਲੇ ‘ਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿੱਜੀ ਦਖਲ ਦੀ ਮੰਗ ਕੀਤੀ ਗਈ ਹੈ ।