Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੁਖਬੀਰ ਲਈ ਸ਼੍ਰੋਮਣੀ ਕਮੇਟੀ ਦਾ ਕੋਈ ਸੁਤੰਤਰ ਵਜੂਦ ਨਹੀ: ਦਲ ਖਾਲਸਾ

ਸੁਖਬੀਰ ਲਈ ਸ਼੍ਰੋਮਣੀ ਕਮੇਟੀ ਦਾ ਕੋਈ ਸੁਤੰਤਰ ਵਜੂਦ ਨਹੀ: ਦਲ ਖਾਲਸਾ

ਚੰਡੀਗੜ ( 17 ਜੁਲਾਈ 2014): ਦਲ ਖਾਲਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਵਿਵਾਦਗ੍ਰਸਤ ਚਾਰਟਰਡ ਅਕਾਉਂਟੇਂਟ ਐਸ ਐਸ ਕੋਹਲੀ ਨੂੰ ਬਰਖਾਸਤ ਕਰਨ ਦੇ ੨੪ ਘੰਟ ਅੰਦਰ ਹੀ ਮੁੜ ਬਹਾਲ ਕਰਕੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਇਹ ਸਿੱਧ ਕਰ ਦਿਤਾ ਹੈ ਕਿ ਉਹ ਸ਼੍ਰੋਮਣੀ ਕਮੇਟੀ ਤੋਂ ਉਪਰ ਹਨ।

ਜ਼ਿਕਰਯੋਗ ਹੈ ਕਿ ਕੋਹਲੀ ਨੂੰ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਸੇਵਾ-ਮੁਕਤ ਕਰਨ ਦਾ ਫੈਸਲਾ ਹੋਇਆ ਸੀ ਅਤੇ ਇਸ ਬਾਰੇ ਉਹਨਾਂ ਨੂੰ ਕਲ ਹੀ ਦਸਿਆ ਗਿਆ ਸੀ। ਕੋਹਲੀ, ਸੁਖਬੀਰ ਬਾਦਲ ਦਾ ਨੇੜਲਾ ਵਫਾਦਾਰ ਹੈ ਅਤੇ ਸ਼੍ਰੋਮਣੀ ਕਮੇਟੀ ਦਾ ਉਚ-ਕੋਟੀ ਦਾ ਮੁਲਾਜ਼ਮ ਜਿਸ ਦੀ ਸਾਲ ਭਰ ਦੀ ਤਨਖਾਹ ਇਕ ਕਰੋੜ ਦੇ ਆਸ-ਪਾਸ ਹੈ।

ਪਾਰਟੀ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਦੇ ਇਸ ਇੱਕ ਕਦਮ ਨੇ ਸਿੱਧ ਕਰ ਦਿਤਾ ਹੈ ਕਿ ਸੁਖਬੀਰ ਲਈ ਸ਼੍ਰੋਮਣੀ ਕਮੇਟੀ ਦਾ ਕੋਈ ਸੁਤੰਤਰ ਵਜੂਦ ਨਹੀ ਹੈ। ਉਹਨਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਮੱਕੜ ਵਿੱਚ ਜੇਕਰ ਕੋਈ ਸਵੈ-ਸਨਮਾਨ ਹੈ ਤਾਂ ਉਹ ਤੁਰੰਤ ਕਮੇਟੀ ਦੀ ਪ੍ਰਧਾਨਗੀ ਪੱਦ ਤੋਂ ਅਸਤੀਫਾ ਦੇ ਦੇਣ।

ਉਹਨਾਂ ਕਿਹਾ ਕਿ ਸੁਖਬੀਰ ਵਲੋਂ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦੇ ਫੈਸਲੇ ਨੂੰ ਉਲਟਾਉਣਾ ਸਿੱਖ ਸੰਸਥਾ ਦੀ ਹੋਂਦ, ਭਰੋਸੇਯੋਗਤਾ ਅਤੇ ਅਧਿਕਾਰ ਉਤੇ ਸਵਾਲੀਆ ਚਿੰਨ੍ਹ ਲਾਉਂਦਾ ਹੈ। ਉਹਨਾਂ ਕਿਹਾ ਪਿਛਲੇ ਕੁਝ ਸਮਿਆਂ ਦੀਆਂ ਘਟਨਾਵਾਂ ਦਰਸਾਉਦੀਆਂ ਹਨ ਕਿ ਸ਼੍ਰੋਮਣੀ ਕਮੇਟੀ ਆਪਣੇ ਵਿਨਾਸ਼ ਵੱਲ ਨੂੰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਉਹ ਬੇਹੱਦ ਹੈਰਾਨ ਹਨ ਕਿ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਇਸ ਹੱਦ ਤੱਕ ਬੇਬਸ ਹਨ ਕਿ ਉਹ ਗਲਤ ਨੂੰ ਗਲਤ ਵੀ ਨਹੀ ਆਖ ਸਕਦੇ।

ਉਹਨਾਂ ਕਿਹਾ ਕਿ ਹਰਿਆਣਾ ਕਮੇਟੀ ਦੇ ਬਨਣ ਕਾਰਨ ਇਸ ਸੰਸਥਾ ਦੇ ਦੋਫਾੜ ਹੋਣ ਤੋਂ ਵੀ ਵੱਧ ਨੁਕਸਾਨ ਬਾਦਲ ਪਰਿਵਾਰ ਵਲੋਂ ਰਾਜਨੀਤਿਕ ਕਾਰਨਾਂ ਕਰਕੇ ਸ਼੍ਰੋਮਣੀ ਕਮੇਟੀ ਦੇ ਕੀਤੇ ਜਾ ਰਹੇ ਸ਼ੋਸ਼ਣ ਅਤੇ ਅਕਾਲ ਤਖਤ ਸਾਹਿਬ ਦੀ ਦੁਰਵਰਤੋਂ ਨਾਲ ਹੋ ਰਿਹਾ ਹੈ।  ਪ੍ਰਕਾਸ਼ ਸਿੰਘ ਬਾਦਲ ਵਲੋਂ ਹਰਿਆਣਾ ਕਮੇਟੀ ਬਨਣ ਦੇ ਦੁਖ ਵਜੋਂ ਵਿਰਲਾਪ ਕਰਨ ਦੀ ਖਬਰ ਦਾ ਹਵਾਲਾ ਦੇਂਦਿੰਆਂ ਉਹਨਾਂ ਪੁਛਿਆ ਕਿ ਕੀ ਬਾਦਲ ਸਾਹਿਬ ਦੱਸਣ ਦੀ ਖੇਚਲ ਕਰਨਗੇ ਕਿ ਉਹਨਾਂ ਦੀ ਪਾਰਟੀ ਵਲੋਂ ਜਥੇਦਾਰ ਅਕਾਲ ਤਖਤ ਦੀ ਪਦਵੀ ਅਤੇ ਮੋਹਰ ਅਤੇ ਸਿੱਖ ਸੰਸਥਾਵਾਂ ਦੀ ਦੁਰਵਰਤੋਂ ਕਰਨ ਕਰਕੇ ਉਹਨਾਂ ਦੀ ਆਤਮਾ ਨੇ ਕਦੇ ਉਹਨਾਂ ਨੂੰ ਝੰਜੋੜਿਆ ਹੈ ?

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸੁਖਬੀਰ ਬਾਦਲ ਹਮਲਾ ਕੇਸ ਵਿੱਚ ਭਾਈ ਨਰਾਇਣ ਸਿੰਘ ਚੌੜਾ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਹੋਏ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਮਾਮਲਾ ਗਵਾਹੀਆਂ ਦੇ ਪੜਾਅ ’ਤੇ ਹੈ ਅਤੇ ਅਗਲੀ ਤਰੀਕ
ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: