Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੈਨਹੋਜੇ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ ਗਿਆ

ਸੈਨਹੋਜੇ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ ਗਿਆ

ਕੈਲੀਫੋਰਨੀਆ (3 ਮਾਰਚ, 2015): ਗੁਰਦੁਆਰਾ ਸਾਹਿਬ ਸੈਨਹੋਜੇ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ ਗਿਆ ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਮਗਰੋਂ ਗੁਰੂ ਘਰ ਦੇ ਕੀਰਤਨੀ ਜਥਿਆਂ, ਢਾਡੀ ਜਥਿਆਂ, ਕਥਾਵਾਚਕ ਅਤੇ ਬੁਲਾਰਿਆਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ।

ਸਮਾਗਮ ਮੌਕੇ ਸਿਰੋਪਾਉ ਬਖਸ਼ਿਸ਼ ਪ੍ਰਾਪਤ ਵਿਅਕਤੀ ਪ੍ਰਬੰਧਕਾਂ ਨਾਲ
ਸਮਾਗਮ ਮੌਕੇ ਸਿਰੋਪਾਉ ਬਖਸ਼ਿਸ਼ ਪ੍ਰਾਪਤ ਵਿਅਕਤੀ ਪ੍ਰਬੰਧਕਾਂ ਨਾਲ

ਸਿੱਖ ਧਰਮ ਦੇ ਸੁਨਹਿਰੀ ਅਸੂਲਾਂ, ਜਿਨ੍ਹਾਂ ਵਿਚ ਵਿਸ਼ੇਸ਼ ਤੌਰ ‘ਤੇ ਗੁਰੂ ਸਾਹਿਬਾਨਾਂ ਨੇ ਜਾਤਪਾਤ ਦੇ ਕੋਹੜ ਨੂੰ ਖਤਮ ਕਰਕੇ ਸਭ ਨੂੰ ਬਰਾਬਰਤਾ ਬਖਸ਼ ਕੇ ਮਾਣ-ਸਨਮਾਨ ਨਾਲ ਜਿਊਣ ਦਾ ਹੱਕ ਦਿੱਤਾ, ਬਾਰੇ ਸੰਗਤ ਦਾ ਧਿਆਨ ਕੇਂਦਰਿਤ ਕੀਤਾ ।

ਸਾਰੇ ਬੁਲਾਰਿਆਂ ਨੇ ਗੁਰਦੁਆਰਾ ਕਮੇਟੀ ਦੀ ਭਗਤ ਰਵਿਦਾਸ ਦਾ ਜਨਮ ਦਿਹਾੜਾ ਕੌਮਾਂਤਰੀ ਪੱਧਰ ‘ਤੇ ਮਨਾਉਣ ਦੀ ਸ਼ਲਾਘਾ ਕੀਤੀ ।ਇਸ ਸਮੇਂ ਭਗਤ ਰਵਿਦਾਸ ਜੀ ਨਾਲ ਸੰਬੰਧਿਤ ਸੰਸਥਾਵਾਂ ਅਤੇ ਗੁਰਦੁਆਰਾ ਸਾਹਿਬਾਨਾਂ ਦੇ ਪ੍ਰਬੰਧਕ ਜੋ ਦੂਰੋਂ-ਨੇੜਿਉਂ ਹਾਜ਼ਰੀਆਂ ਭਰਨ ਆਏ ਸਨ ਜਿਨ੍ਹਾਂ ਵਿਚ ਵਿਸ਼ੇਸ਼ ਤੌਰ ‘ਤੇ ਜਗਦੇਵ ਰਾਮਪਾਲ, ਅਜੇਪਾਲ, ਵਿਨੋਦ ਕੁਮਾਰ ਚੁੰਬਰ, ਸੋਮਨਾਥ ਭਾਟੀਆ, ਬਲਬੀਰ ਮੱਲ, ਜਸਵਿੰਦਰ ਬੰਗਾ, ਸੰਤੋਖ ਸਿੰਘ ਸਰੋਆ, ਜਗਤਾਰ ਭਾਟੀਆ, ਵਿਨੋਦ ਜੱਖੂ, ਕੁਲਵੰਤ ਸਿੰਘ ਸਿੱਧੂ, ਤਰਸੇਮ ਲਾਲ ਮੁਦਰਾ, ਸੁਰਿੰਦਰ ਸਿੰਘ ਪਟਵਾਰੀ, ਗੁਪਾਲ ਸਿੰਘ, ਬਲਜੀਵਨ ਧਾਰੀਵਾਲ, ਓਮ ਪ੍ਰਕਾਸ਼ ਚੁੰਬਰ, ਹਰਬੰਸ ਮਹੇ ਅਤੇ ਸੁਖਦੇਵ ਸਿੰਘ ਗ੍ਰੰਥੀ ਗੁਰਦੁਆਰਾ ਸਾਹਿਬ ਪਿਟਸਬਰਗ ਦਾ ਸੈਨਹੋਜੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ।

ਇਸ ਸਮੇਂ ਸਮੁੱਚੀ ਸੈਨਹੋਜੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਮੇਟੀ ਦੇ ਸਹਿਯੋਗੀ ਹਾਜ਼ਰ ਸਨ ।ਸਟੇਜ ਸਕੱਤਰ ਦੀ ਸੇਵਾ ਪ੍ਰੀਤਮ ਸਿੰਘ ਗਰੇਵਾਲ ਨੇ ਨਿਭਾਈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅਮਰੀਕੀ ਸਿੱਖ ਅਦਾਕਾਰ ਤੇ ਡਿਜ਼ਾਈਨਰ ਵਾਰਿਸ ਸਿੰਘ ਆਹਲੂਵਾਲੀਆ ਨੂੰ ਉਸ ਦੀ ਦਸਤਾਰ ਕਾਰਨ ਜਹਾਜ ਚੜਨ ਤੋਂ ਰੋਕਣ ਲਈ ਸਿੱਖਾਂ ਵੱਲੋਂ ਆਲੋਚਨਾ ਦਾ ਸ਼ਿਕਾਰ ਹੋ ਰਹੀ ਮੈਕਸੀਕੋ ਦੀ ਏਅਰੋਮੈਕਸੀਕੋ ਏਅਰਲਾਈਨਜ਼ ਨੇ
ਆਪਣੀਆਂ ਜਾਨਾਂ ਨੂੰ ਦਾਅ ‘ਤੇ ਲਾਕੇ ਵਿਦੇਸ਼ਾਂ ਵਿੱਚ ਜਾ ਕੇ ਵੱਸਣ ਦੀ ਪ੍ਰਵਿਰਤੀ ਪੰਜਾਬੀ ਨੌਜਵਨਾਂ ‘ਤੇ ਇਸ ਕਦਰ ਭਾਰੂ ਹੈ ਕਿ ਅਨੇਕਾਂ ਜਾਨ ਲੇਵਾ ਹਦਸਿਆਂ ਦੇ ਵਾਪਰਨ ਦੇ ਬਾਵਜ਼ੂਦ ਪੰਜਾਬ
ਸਿੱਖ ਸਿਧਾਤਾਂ 'ਤੁ ਚੋਟ ਕਰਦੀ ਹਰਿੰਦਰ ਸਿੱਕਾ ਦੀ ਵਿਵਾਦਤਮਈ ਫਿਲਮ ਨਾਨਕਸ਼ਾਹ ਫਕੀਰ ਜਿਸ ਵਿੱਚ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ, ਭਾਈ ਮਰਦਾਨਾ ਜੀ ਅਤੇ ਬੇਬੇ ਨਾਨਕੀ ਜੀ ਨੂੰ ਫਿਲਮੀ
ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਕਮੇਟੀ ਵੱਲਂ ਜਾਰੀ ਕੈਲੰਡਰ ਨੂੰ ਰੱਦ ਕਰਦਿਆਂ ਮੂਲ ਨਾਨਕਸ਼ਾਹੀ ਕੈਲੰਡਰ ਜਾਰੀ ਕਰ ਦਿੱਤਾ ਹੈ ਅਤੇ ਆਖਿਆ ਕਿ ਉਸ ਇਸ ਕੈਲੰਡਰ ਮੁਤਾਬਕ ਹੀ ਗੁਰਪੁਰਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: