Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਜਨਮ ਦਿਹਾੜਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿੱਖੇ ਮਨਾਇਆ ਗਿਆ

ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਜਨਮ ਦਿਹਾੜਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿੱਖੇ ਮਨਾਇਆ ਗਿਆ

ਨਨਕਾਣਾ ਸਾਹਿਬ ( 14 ਫਰਵਰੀ 2015): ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ।

ਇਸ ਸਬੰਧੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਨਿੰਦਰ ਸਿੰਘ ਨੇ ਦੱਸਿਆ ਕਿ ਸੰਤ ਜਰਨੈਲ ਸਿੰਘ ਭਿੰਡਰਾਵਾਲਿਆਂ ਦੀ ਯਾਦ ਨੂੰ ਸਮਰਪਿਤ ਪਾਕਿਸਤਾਨ ਸਿੱਖ ਸੰਗਤਾਂ ਦੇ ਸਾਂਝੇ ਉਪਰਾਲੇ ਸਦਕਾ ਬੀਤੀ ਰਾਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ।

Sant Jarnail Singh
ਸੰਤ ਜਰਨੈਲ ਸਿੰਘ ਭਿੰਡਰਾਂਵਾਲੇ

ਉਨ੍ਹਾਂ ਦੱਸਿਆ ਕਿ ਇਸ ਸਮਾਗਮ ਮੌਕੇ ਸ੍ਰੀ ਨਨਕਾਣਾ ਸਾਹਿਬ ਜੀ ਦੇ ਹਜ਼ੂਰੀ ਰਾਗੀ ਜਥੇ, ਸਿੱਖ ਪਰਿਵਾਰਾਂ ਦੇ ਪੂਰਨ ਤੌਰ ‘ਤੇ ਗੁਰਸਿੱਖ ਬੱਚਿਆਂ ਵੱਲੋਂ ਕਥਾਂ ਕੀਰਤਨ, ਢਾਡੀ ਵਾਰਾਂ ਰਾਹੀਂ ਸ੍ਰੀ ਨਨਕਾਣਾ ਸਾਹਿਬ, ਲਾਹੋਰ ਤੋਂ ਪੁੱਜੀਆਂ ਸੰਗਤਾਂ ਨੂੰ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਙ

ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ.ਸ਼ਾਮ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆ ਸਭ ਤੋਂ ਪਹਿਲਾ ਸੰਤ ਜੀ ਦੇ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਅੱਜ ਸੰਤ ਜੀ ਦੇ ਜਨਮ ਦਿਨ ਦੇ ਮੌਕੇ ਤੇ ਮੈਂਨੂੰ ਉਹਨਾਂ ਦੇ ਆਖਰੀ ਬੋਲ ਵੀ ਯਾਦ ਆ ਰਹੇ ਹਨ ਕਿ ‘ਜਿਸ ਦਿਨ ਹਿੰਦੋਸਤਾਨ ਦੀ ਸਰਕਾਰ ਵੱਲੋਂ ਹਰਿਮੰਦਰ ਸਾਹਿਬ ਤੇ ਹਮਲਾ ਕੀਤਾ ਗਿਆ।ਸਮਝ ਲੋ ਉਸ ਦਿਨ ਖਾਲਿਸਤਾਨ ਦੀ ਨੀਂਹ ਰੱਖੀ ਜਾਏਗੀ’।

ਅਸੀਂ ਹਰ ਰੋਜ਼ ਰਾਜ ਕਰੇਗਾ ਖਾਲਸਾ ਦੇ ਨਾਹਰੇ ਲਗਾਉਂਦੇ ਹਾਂ ਪਰ ਵੀਚਾਰ ਨਹੀਂ ਕਰਦੇ ਕਿ ਅਸੀਂ ਕਹਿ ਕੀ ਰਹੇ ਹਾਂ।ਅੱਜ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਵਾਲੇ ਦਾ ਜਨਮ ਦਿਨ ਮਨਾਇਆ ਤਾਂ ਹੀ ਸਫ਼ਲ ਹੈ ਜੇ ਅਸੀਂ ਸੰਤਾਂ ਦੇ ਪਾਏ ਪੁਰਨਿਆਂ ਤੇ ਚਲੀਏ ।

ਇਸ ਮੌਕੇ ‘ਤੇ ਬੋਲਦਿਆਂ ਪੰਜਾਬੀ ਸਿੱਖ ਸੰਗਤ ਦੇ ਚੇਅਰਮੈਂਨ ਸ੍ਰ. ਗੋਪਾਲ ਸਿੰਘ ਚਾਵਲਾ ਨੇ ਕਿਹਾ ਕਿ ਸੰਤ ਜੀ ਦਾ ਜਨਮ ਦਿਹਾੜਾ ਮਨਾਉਣ ਦਾ ਜੋ ਉਦਮ ਨਨਕਾਣਾ ਸਾਹਿਬ ਦੀਆਂ ਸੰਗਤਾਂ ਤੇ ਨੌਜਵਾਨਾਂ ਨੇ ਕੀਤਾ ਹੈ ਮੈਂ ਤਹਿਦਿਲੋਂ ਉਹਨਾਂ ਦਾ ਧੰਨਵਾਦ ਕਰਦਾ ਹਾਂ।

ਇਸ ਸਮੇਂ ਸੰਤ ਜਰਨੈਲ ਸਿੰਘ ਜੀ ਖਾਲਸਾ ਦੀ ਤਸਵੀਰ ਗੁਰਦੁਆਰਾ ਸ੍ਰੀ ਜਨਮ ਅਸਥਾਨ ਲਗਾਉਣ ਦਾ ਫੈਸਲਾ ਕੀਤਾ ਗਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 26 ਜਨਵਰੀ 1986 ਨੂੰ ਹੋਏ ਇਤਿਹਾਸਕ 'ਸਰਬੱਤ ਖ਼ਾਲਸਾ' ਦੀ ਅੱਜ 40ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ। "ਇਹ ਸਰਬੱਤ ਖ਼ਾਲਸਾ ਸਿੱਖ ਇਤਿਹਾਸ ਦਾ ਇੱਕ ਅਹਿਮ ਪੜਾਅ
ਸਿੱਖ ਇਤਿਹਾਸ ਵਿੱਚ ਤੀਜੇ ਘੱਲੂਘਾਰੇ ਵਜੋਂ ਯਾਦ ਕੀਤੇ ਜਾਦੇ ੧੯੮੪ ਦੇ ਘਟਨਾਕ੍ਰਮ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਸ਼ਖਸੀਅਤ ਨੂੰ ਸਮਰਪਿਤ ਕਿਤਾਬ ‘ਜਾਂਬਾਜ਼ ਰਾਖਾ’ ਮਿਤੀ 2 ਨਵੰਬਰ 2025 ਨੂੰ ਤਖਤ
ਕਿਤਾਬ “ਜਾਂਬਾਜ ਰਾਖਾ” ਅਨੁਸਾਰ ਸੰਨ 1984 ਦੀ ਸਿੱਖ ਨਸਲਕੁਸ਼ੀ ਕੋਈ ਅਚਾਨਕ ਵਾਪਰੀਆਂ ਘਟਨਾਵਾਂ ਨਹੀਂ ਸਨ, ਸਗੋਂ ਇਹ ਇੱਕ ਸੋਚੀ-ਸਮਝੀ, ਯੋਜਨਾਬੱਧ ਨਸਲਕੁਸ਼ੀ ਸੀ। ਸਿੱਖਾਂ ਨਸਲਕੁਸ਼ੀ ਰਾਜਨੀਤਿਕ ਮੁਫਾਦਾਂ ਲਈ ਕੇਂਦਰ ਸਰਕਾਰ, ਖਾਸ
ਜੂਨ ਅਤੇ ਨਵੰਬਰ ੧੯੮੪ ਦੇ ਘਟਨਾਕ੍ਰਮਾਂ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਸ਼ਖਸੀਅਤ ਨੂੰ ਸਮਰਪਿਤ ਕਿਤਾਬ ‘ਜਾਂਬਾਜ਼ ਰਾਖਾ’ ਕੱਲ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਲੱਖੀ ਜੰਗਲ ਖਾਲਸਾ ਜਥੇ ਵੱਲੋਂ ਆਪਣੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: