Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੰਤ ਭਿੰਡਰਾਂਵਾਲ਼ਿਆਂ ਦੇ ਫਲੈਕਸ ਲਾਹੁਣ ਵਾਲਿਆਂ ਖਿਲਾਫ ਪੁਲਿਸ ਨੇ ਪਰਚਾ ਦਰਜ਼ ਕੀਤਾ, ਇੱਕ ਗ੍ਰਿਫਤਾਰ

ਸੰਤ ਭਿੰਡਰਾਂਵਾਲ਼ਿਆਂ ਦੇ ਫਲੈਕਸ ਲਾਹੁਣ ਵਾਲਿਆਂ ਖਿਲਾਫ ਪੁਲਿਸ ਨੇ ਪਰਚਾ ਦਰਜ਼ ਕੀਤਾ, ਇੱਕ ਗ੍ਰਿਫਤਾਰ

ਲੁਧਿਆਣਾ( 5 ਜੂਨ, 2015): ਕਾਂਗਰਸ ਦੇ ਸਾਬਕਾ ਕੌਸਲਰ ਪਰਮਿੰਦਰ ਮਹਿਤਾ ਅਤੇ ਉਸਦੇ ਭਤੀਜ਼ੇ ਤੀਕਸ਼ਨ ਮਹਿਤਾ ਖਿਲਾਫਸਿੱਖ ਗੁਰੂ ਸਾਹਿਬਾਨਾਂ ਅਤੇ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲ਼ਿਆਂ ਸਬੰਧੀ ਅਪਮਾਣਜਨਕ ਬੋਲੀ ਬੋਲਣ ਕਰਕੇ ਪੁਲਿਸ ਨੇ ਪਰਚਾ ਦਰਜ਼ ਕਰ ਲਿਆ ਹੈ। ਤੀਕਸ਼ਨ ਮਹਿਤਾ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ ਜਦਕਿ ਪਰਮਿੰਦਰ ਮਹਿਤਾ ਪੁਲਿਸ ਦੀ ਪਕੜ ਤੋਂ ਹਾਲ ਦੀ ਘੜੀ ਬਾਹਰ ਹੈ।

ਪਰਮਿੰਦਰ ਮਹਿਤਾ ਹੋਰਾਂ ਨਾਲ ਸੰਤ ਭਿੰਡਰਾਂਵਾਲ਼ਿਆਂ ਦੀ ਤਸਵੀਰ ਲਾਹੁੰਦਾ ਹੋਇਆ
ਪਰਮਿੰਦਰ ਮਹਿਤਾ ਹੋਰਾਂ ਨਾਲ ਸੰਤ ਭਿੰਡਰਾਂਵਾਲ਼ਿਆਂ ਦੀ ਤਸਵੀਰ ਲਾਹੁੰਦਾ ਹੋਇਆ

ਲੁਧਿਆਣਾ ਦੇ ਕੋਤਵਾਲੀ ਪੁਲਿਸ ਥਾਣੇ ਦੇ ਮੁਖੀ ਇੰਸਪੈਕਟਰ ਧਰਮਪਾਲ ਨੇ ਦੱਸਿਆ ਕਿ ਉਕਤ ਦੋਹਾਂ ਵਿਅਕਤੀਆਂ ਖਿਲਾਫ ਧਾਰਾ 295 ਏ ( ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ) ਅਤੇ ਧਾਰਾ 120-ਬੀ ਤਹਿਤਪਰਚਾ ਦਰਜ਼ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਉਕਤ ਵਿਅਕਤੀਆਂ ਨੇ ਆਪਣੇ ਮੋਬਾਇਲ ਫੋਨ ਰਾਹੀਂ ਵੈਟਸਅਪ ਰਾਹੀ ਸਿੱਖ ਗੁਰੂ ਸਹਿਬਾਨਾਂ ਅਤੇ ਭਿੰਡਰਾਂਵਾਲ਼ਿਆਂ ਖਿਲਾਫ ਬੜੀ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ।ਉਨ੍ਹਾਂ ਦੇ ਵੈਟਸਐਪ ‘ਤੇ ਭੇਜੇ ਸੁਨੇਹਾ ਕਾਫੀ ਜਿਆਦਾ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣੇ ਹਨ।

ਸਿੱਖ ਨੌਜਵਾਨਾਂ ਦੇ ਇੱਕ ਜੱਥੇ ਨੇ ਮਹਿਤਾ ਖਿਲਾਫ ਮਿਉਂਸ਼ਪਲ ਦਫਤਰ ਦੇ ਬਾਹਰ 5 ਜੂਨ ਨੂੰ ਮੁਜ਼ਾਹਰਾ ਕਰਕੇ ਉਕ ਤ ਦੋਹਾਂ ਬਦਮਾਸ਼ਾਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ। ਬਾਦਲ ਦਲ ਦੇ ਆਗੂ ਮਨਪ੍ਰੀਤ ਸਿੰਘ ਬੰਟੀ ਦੀ ਅਗਵਾਈ ਵਿੱਚ ਮੁਜ਼ਾਹਰਾਕਾਰੀਆਂ ਨੇ ਪੁਲਿਸ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਦਿੱਤਾ।

ਇਸੇ ਦੌਰਾਨ ਕਾਂਗਰਸ ਨੇ ਪਰਮਿੰਦਰ ਮਹਿਤਾ ਦੇ ਮਾਮਲੇ ਤੋਂ ਆਪਣੇ ਆਪ ਨੂੰ ਅਲੱਗ ਕਰਦਿਆਂ ਮਹਿਤਾ ਨੂੰ ਉਸ ਨੂੰ ਪਾਰਟੀ ਵਿੱਚੋਂ ਬਰਖਾਸਤ ਕਰ ਦਿੱਤਾ ਹੈ।ਮਹਿਤਾ ਵੱਲੋਂ ਕੀਤੀ ਇਸ ਕਾਰਵਾਈ ਦੀ ਨਿਖੇਧੀ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਾਰਟੀ ਦਾ ਅਜਿਹੀਆਂ ਭੜਕਾਓੂ ਗਤੀਵਿਧੀਆਂ ਨਾਲ ਕੋਈ ਸਬੰਧ ਨਹੀਂ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਤਰਾਂ ਲੱਗਦਾ ਹੈ ਕਿ ਮਹਿਤਾ ਕਿਸੇ ਹੋਰ ਦੀ ਸ਼ਹਿ ‘ਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਅਜਿਹੀਆਂ ਭੜਕਾਓੁ ਕਾਰਵਾਈਆਂ ਕਰ ਰਿਹਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: