Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹਕੂਮਤਾਂ ਵੱਲੋਂ ਸਮੇਂ ਸਮੇਂ ਧਾਰਮਿਕ ਅਜ਼ਾਦੀ ’ਤੇ ਹਮਲੇ ਦੇਸ਼ ਲਈ ਸਦਾ ਨੁਕਸਾਨਦੇਹ ਰਹੇ -ਗਿਆਨੀ ਹਰਪ੍ਰੀਤ ਸਿੰਘ

ਹਕੂਮਤਾਂ ਵੱਲੋਂ ਸਮੇਂ ਸਮੇਂ ਧਾਰਮਿਕ ਅਜ਼ਾਦੀ ’ਤੇ ਹਮਲੇ ਦੇਸ਼ ਲਈ ਸਦਾ ਨੁਕਸਾਨਦੇਹ ਰਹੇ -ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਹਜ਼ਾਰਾਂ ਸੰਗਤਾਂ ਨੇ ਸ਼ਿਰਕਤ ਕੀਤੀ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਿਥੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੇ ਫ਼ਲਸਫੇ ਤੋਂ ਸੰਗਤ ਨੂੰ ਜਾਣੂ ਕਰਵਾਇਆ, ਉਥੇ ਹੀ ਸਮੇਂ ਸਮੇਂ ਹਕੂਮਤਾਂ ਵੱਲੋਂ ਘਟਗਿਣਤੀਆਂ ਨੂੰ ਦਬਾਉਣ ਲਈ ਚਲੀਆਂ ਜਾਂਦੀਆਂ ਚਾਲਾਂ ਨੂੰ ਦੇਸ਼ ਲਈ ਘਾਤਕ ਦੱਸਿਆ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਸਮੁੱਚਾ ਜੀਵਨ ਮਨੁੱਖਤਾ ਲਈ ਪ੍ਰੇਰਣਾ ਸਰੋਤ ਅਤੇ ਉਨ੍ਹਾਂ ਦੀ ਸ਼ਹਾਦਤ ਸੰਸਾਰ ਅੰਦਰ ਵਿਲੱਖਣ ਅਤੇ ਅਦੁੱਤੀ ਹੈ। ਉਨ੍ਹਾਂ ਆਖਿਆ ਕਿ ਜਦੋਂ ਗੁਰੂ ਸਾਹਿਬ ਜੀ ਦੀ ਪਾਵਨ ਸ਼ਹਾਦਤ ਹੋਈ ਉਸ ਸਮੇਂ ਔਰੰਗਜ਼ੇਬ ਖਾਸ ਨੀਤੀ ਤਹਿਤ ਗੈਰ ਮੁਸਲਮਾਨਾਂ ਨੂੰ ਦਬਾ ਰਿਹਾ ਸੀ। ਇਸੇ ਜਬਰੀ ਧਰਮ ਪ੍ਰਵਰਤਨ ਦੀ ਨੌਵੇਂ ਪਾਤਸ਼ਾਹ ਨੇ ਸਖ਼ਤ ਵਿਰੋਧਤਾ ਕੀਤੀ ਅਤੇ ਮਨੁੱਖੀ ਹੱਕਾਂ ਦੀ ਰਖਵਾਲੀ ਲਈ ਆਪਣੀ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਵੀ ਦੇਸ਼ ਦੇ ਹਾਲਾਤ ਅਜਿਹਾ ਹੀ ਦ੍ਰਿਸ਼ ਪੇਸ਼ ਕਰ ਰਹੇ ਹਨ। ਅੱਜ ਦੇ ਹਾਕਮ ਇਕ ਧਰਮ ਦਾ ਰਾਸ਼ਟਰ ਬਣਾਉਣ ਦੀ ਨੀਤੀ ’ਤੇ ਹੀ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀ ਨੀਤੀ ਦੇਸ਼ ਲਈ ਹਮੇਸ਼ਾ ਨੁਕਸਾਨਦੇਹ ਰਹੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦੇਸ਼ ਅੰਦਰ ਵੱਖ-ਵੱਖ ਧਰਮਾਂ, ਰੀਤੀ ਰਿਵਾਜਾਂ ਅਤੇ ਫਿਰਕਿਆਂ ਦੇ ਲੋਕ ਵੱਸਦੇ ਹਨ, ਜਿਨ੍ਹਾਂ ਦੀ ਧਾਰਮਿਕ ਅਜ਼ਾਦੀ ਅਤੇ ਹੱਕ ਹਕੂਕ ਗੁਰੂ ਸਾਹਿਬ ਵੱਲੋਂ ਦਿਖਾਏ ਮਾਰਗ ਅਨੁਸਾਰ ਸੁਰੱਖਿਅਤ ਰਹਿਣੇ ਚਾਹੀਦੇ ਹਨ। ਉਨ੍ਹਾਂ ਨੌਵੇਂ ਪਾਤਸ਼ਾਹ ਜੀ ਦੇ ਫਲਸਫੇ ਦੀ ਗੱਲ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਤਿਆਗ ਅਤੇ ਬੈਰਾਗ ਦੀ ਨਵੀਂ ਪ੍ਰੀਭਾਸ਼ਾ ਕਾਇਮ ਕੀਤੀ, ਜਿਸ ਨੇ ਸਮਾਜ ਅੰਦਰ ਰਹਿੰਦਿਆਂ ਨਿਰਲੇਪ ਜੀਵਨ ਜਿਊਣ ਲਈ ਪ੍ਰੇਰਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬੀਤੇਂ ਕਈ ਦਿਨਾਂ ਤੋਂ ਪੰਜਾਬ ਵਿਚ ਸਿੱਖ ਪੱਤਰਕਾਰਾਂ ਉੱਤੇ ਲਾਈਆਂ ਜਾ ਰਹੀਆਂ ਰੋਕਾਂ, ਉਹਨਾ ਦੇ ਫੇਸਬੁੱਕ ਤੇ ਟਵਿੱਟਰ ਖਾਤੇ ਤੇ ਰੋਕ ਅਤੇ ਪੁਲਿਸ ਵੱਲੋਂ ਪੱਤਰਕਾਰਾਂ ਨੂੰ ਬੁਲਾ ਕੇ ਪਰੇਸ਼ਾਨ ਕੀਤਾ
ਬੀਤੇਂ ਕਈ ਦਿਨਾਂ ਤੋਂ ਪੰਜਾਬ ਵਿਚ ਸਿੱਖ ਪੱਤਰਕਾਰਾਂ ਉੱਤੇ ਲਾਈਆਂ ਜਾ ਰਹੀਆਂ ਰੋਕਾਂ, ਉਹਨਾ ਦੇ ਫੇਸਬੁੱਕ ਤੇ ਟਵਿੱਟਰ ਖਾਤੇ ਤੇ ਰੋਕ ਅਤੇ ਪੁਲਿਸ ਵੱਲੋਂ ਪੱਤਰਕਾਰਾਂ ਨੂੰ ਬੁਲਾ ਕੇ ਪਰੇਸ਼ਾਨ ਕੀਤਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: