Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹਰਿਆਣਾ, ਮਹਾਰਾਸ਼ਟਰ ਵਿਧਾਨ ਸਭਾਵਾਂ ਦੀਆਂ ਹੋਈਆਂ ਚੋਣਾਂ ਦੇ ਨਤੀਜੇ ਅੱਜ

ਹਰਿਆਣਾ, ਮਹਾਰਾਸ਼ਟਰ ਵਿਧਾਨ ਸਭਾਵਾਂ ਦੀਆਂ ਹੋਈਆਂ ਚੋਣਾਂ ਦੇ ਨਤੀਜੇ ਅੱਜ

ਨਵੀਂ ਦਿੱਲੀ (18 ਅਕਤੂਬਰ, 2014): ਮਹਾਰਾਸ਼ਟਰ ਦੀ 288 ਮੈਂਬਰਾਂ ਵਾਲੀ ਵਿਧਾਨ ਸਭਾ ਅਤੇ ਹਰਿਆਣਾ ਦੀ 90 ਮੈਂਬਰਾਂ ਵਾਲੀ ਵਿਧਾਨ ਸਭਾ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਜਾਵੇਗੀ, ਜਿਸ ਲਈ ਵੋਟਾਂ 15 ਅਕਤੂਬਰ ਨੂੰ ਪਈਆਂ ਸਨ। ਗਿਣਤੀ ਸ਼ੁਰੂ ਹੋਣ ਤੋਂ ਕੁੱਝ ਹੀ ਦੇਰ ਬਾਅਦ ਰੁਝਾਨ ਆਉਣੇ ਸ਼ੁਰੂ ਹੋ ਜਾਣਗੇ।

haryana-assembly-elections-2014-3
ਹਰਿਆਣਾ ਵਿਧਾਨਸਭਾ ਚੋਣਾਂ

ਚੋਣ ਨਤੀਜੇ ਆਉਣ ਤੋਂ ਇਕ ਦਿਨ ਪਹਿਲਾਂ ਸਾਰੀਆਂ ਪਾਰਟੀਆਂ ਅਪਣੇ ਪੱਤੇ ਬੰਦ ਰਖ ਰਹੀਆਂ ਹਨ, ਜਦਕਿ ਜ਼ਿਆਦਾਤਰ ਚੋਣ ਸਰਵੇਖਣਾਂ ‘ਚ ਕਿਸੇ ਵੀ ਪਾਰਟੀ ਨੂੰ ਬਹੁਮਤ ਨਾ ਮਿਲਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਜਿੱਥੇ ਭਗਵਾ ਸਹਿਯੋਗੀ – ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼ਿਵ ਸੈਨਾ ਇਕ ਵਾਰ ਮੁੜ ਇਕੱਠਿਆਂ ਆਉਣ ਦੀਆਂ ਸੰਭਾਵਨਾਵਾਂ ਨੂੰ ਖਾਰਜ ਕਰ ਰਹੀਆਂ ਹਨ ਅਤੇ ਇਕੱਲੇ ਦਮ ‘ਤੇ ਪੂਰਨ ਬਹੁਮਤ ਲੈਣ ਦਾ ਦਾਅਵਾ ਕਰ ਰਹੀਆਂ ਹਨ, ਉੱਥੇ ਐਨ.ਸੀ.ਪੀ. ਨੇ ਵੀ ਭਰੋਸਾ ਜ਼ਾਹਰ ਕੀਤਾ ਹੈ ਕਿ ਉਹ ਸਰਕਾਰ ਦੇ ਗਠਨ ‘ਚ ਪ੍ਰਮੁੱਖ ਭੂਮਿਕਾ ਨਿਭਾਏਗੀ।

ਹਰਿਆਣਾ ‘ਚ ਹੁਣ ਤਕ ਦੀ ਸੱਭ ਤੋਂ ਜ਼ਿਆਦਾ 76.54 ਫ਼ੀ ਸਦੀ ਵੋਟਿੰਗ ਹੋਈ ਸੀ ਜਦਕਿ ਮਹਾਰਾਸ਼ਟਰ ‘ਚ 63.13 ਫ਼ੀ ਸਦੀ ਵੋਟਰਾਂ ਨੇ ਅਪਣੇ ਵੋਟ ਦੇ ਹੱਕ ਦਾ ਪ੍ਰਯੋਗ ਕੀਤਾ। ਐਗਜ਼ਿਟ ਪੋਲ ‘ਚ ਭਾਵੇਂ ਜ਼ਿਆਦਾਤਰ ਸਰਵੇਖਣਾਂ ‘ਚ ਭਾਜਪਾ ਦੇ ਹੀ ਸੱਭ ਤੋਂ ਵੱਡੀ ਪਾਰਟੀ ਵਜੋਂ ਉੱਭਰਨ ਦੀ ਭਵਿੱਖਬਾਣੀ ਕੀਤੀ ਹੈ ਪਰ ਬਹੁਮਤ ਤੋਂ ਪਿੱਛੇ ਰਹਿਣ ਦੀ ਗੱਲ ਕੀਤੀ ਗਈ ਹੈ।

ਹਰਿਆਣਾ ‘ਚ ਕਲ ਵੋਟਾਂ ਦੀ ਗਿਣਤੀ ਤੋਂ ਬਾਅਦ ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ ਵਾਲੀ ਸਰਕਾਰ ਦੀ ਕਿਸਮਤ ਦਾ ਫ਼ੈਸਲਾ ਹੋ ਜਾਵੇਗਾ ਜੋ ਸੂਬੇ ਅੰਦਰ ਲਗਾਤਾਰ ਤੀਜੀ ਵਾਰੀ ਸੱਤਾ ‘ਚ ਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਪਹਿਲਾਂ ਸੂਬੇ ਅੰਦਰ ਮੁਕਾਬਲਾ ਮੁੱਖ ਤੌਰ ‘ਤੇ ਕਾਂਗਰਸ ਅਤੇ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਵਿਚਕਾਰ ਹੁੰਦਾ ਸੀ ਪਰ ਇਸ ਵਾਰੀ ਭਾਜਪਾ ਸਮੇਤ ਕੁੱਝ ਹੋਰ ਪਾਰਟੀਆਂ ਮੁਕਾਬਲੇ ‘ਚ ਉੱਤਰੀਆਂ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ
1 ਫਰਵਰੀ 2023 ਨੂੰ ਜਾਰੀ ਕੀਤੇ ਗਏ ਇੰਡੀਆ ਦੇ ਕੇਂਦਰੀ ਬਜਟ ਵਿੱਚ ਇਸ ਵਾਰ ਰੱਖਿਆ/ਫੌਜ ਵਾਸਤੇ 5.94 ਲੱਖ ਕਰੋੜ ਰੁਪਏ ਰੱਖੇ ਗਏ ਹਨ, ਜੋ ਪਿਛਲੇ ਸਾਲ ਦੇ ਬਜਟ ਅਨੁਮਾਨਾਂ ਨਾਲੋਂ
1 ਫਰਵਰੀ 2023 ਨੂੰ ਜਾਰੀ ਕੀਤੇ ਗਏ ਇੰਡੀਆ ਦੇ ਕੇਂਦਰੀ ਬਜਟ ਵਿੱਚ ਇਸ ਵਾਰ ਰੱਖਿਆ/ਫੌਜ ਵਾਸਤੇ 5.94 ਲੱਖ ਕਰੋੜ ਰੁਪਏ ਰੱਖੇ ਗਏ ਹਨ, ਜੋ ਪਿਛਲੇ ਸਾਲ ਦੇ ਬਜਟ ਅਨੁਮਾਨਾਂ ਨਾਲੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: