Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹੋਲੇ ਮੁਹੱਲੇ ਦੇ ਜੋੜ ਮੇਲੇ ਮੌਕੇ ਰਾਜਸੀ ਪਾਰਟੀਆਂ ਵੱਲੋਂ ਕੀਤੀਆਂ ਗਈਆਂ ਕਾਨਫਰੰਸਾਂ

ਹੋਲੇ ਮੁਹੱਲੇ ਦੇ ਜੋੜ ਮੇਲੇ ਮੌਕੇ ਰਾਜਸੀ ਪਾਰਟੀਆਂ ਵੱਲੋਂ ਕੀਤੀਆਂ ਗਈਆਂ ਕਾਨਫਰੰਸਾਂ

ਸ੍ਰੀ ਅਨੰਦਪੁਰ ਸਾਹਿਬ (5 ਮਾਰਚ, 2015): ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੇ ਇਤਿਹਾਸਕ ਦਿਨ ਉਪਰ ਬਾਦਲ ਦਲ, ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਅੰਮ੍ਰਿਤਸਰ ਆਦਿ ਵੱਖ- ਵੱਖ ਸਿਆਸੀ ਪਾਰਟੀਆਂ ਵੱਲੋਂ ਰਾਜਸੀ ਕਾਨਫਰੰਸਾਂ ਕੀਤੀਆਂ ਗਈਆਂ।

ਬਾਦਲ ਦਲ ਵੱਲੋਂ ਕੀਤੀ ਗਈ ਕਾਨਫ਼ਰੰਸ ਵਿਚ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਉਪ-ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਲੀਡਰਸ਼ਿਪ ਨੇ ਪਹਿਲੀ ਵਾਰ ਖੁੱਲ੍ਹ ਕੇ ਮੋਦੀ ਸਰਕਾਰ ਦੀ ਸਰਾਹਨਾ ਕੀਤੀ। ਪਹਿਲੀ ਕੇਂਦਰ ਦੀ ਕਾਂਗਰਸ ਸਰਕਾਰ ਉੱਪਰ ਪੰਜਾਬ ਨਾਲ ਵਿਤਕਰੇ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਹੁਣ ਕੇਂਦਰ ਵਿਚ ਆਪਣੀ ਭਾਈਵਾਲੀ ਸਰਕਾਰ ਬਣ ਗਈ ਹੈ ਤੇ ਪੰਜਾਬ ਆਉਂਦੇ ਦਿਨਾਂ ਵਿਚ ਤਰੱਕੀ ਦੇ ਰਾਹ ਉੱਪਰ
ਚੱਲੇਗਾ।

ਬਾਦਲ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਕੀਤੀਆਂ ਗਈਆਂ ਕਾਨਫਰੰਸਾਂ ਦਾ ਦ੍ਰਿਸ਼
ਬਾਦਲ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਕੀਤੀਆਂ ਗਈਆਂ ਕਾਨਫਰੰਸਾਂ ਦਾ ਦ੍ਰਿਸ਼

ਗਿਣਤੀ ਪੱਖੋਂ ਕਾਫ਼ੀ ਸੀਮਤ ਰਹੀ ਕਾਨਫ਼ਰੰਸ ਵਿਚ ਅਕਾਲੀ ਲੀਡਰਸ਼ਿਪ ਨੇ ਕਿਸਾਨਾਂ ਦੀ ਜ਼ਮੀਨ ਪ੍ਰਾਪਤੀ ਬਿੱਲ, ਪੰਜਾਬ ਨੂੰ ਕਰਜ਼ਾ ਸੰਕਟ ਵਿਚੋਂ ਕੱਢਣ ਲਈ ਆਰਥਿਕ ਪੈਕੇਜ ਦੀ ਮੰਗ ਰੱਦ ਕਰਨ ਅਤੇ ਕਣਕ ਤੇ ਝੋਨੇ ਦੀ ਖਰੀਦ ਤੋਂ ਹੱਥ ਪਿੱਛੇ ਖਿੱਚਣ ਅਤੇ ਮੱਕੀ ਦੀ ਫ਼ਸਲ ਲਈ ਘੱਟੋ-ਘੱਟ ਸਮਰਥਨ ਮੁੱਲ ਦੇਣ ਤੋਂ ਨਾਂਹ ਕਰਨ ਦੀਆਂ ਗੱਲਾਂ ਤੋਂ ਪੂਰੀ ਤਰ੍ਹਾਂ ਅੱਖਾਂ ਮੀਚਦਿਆਂ ਮੋਦੀ ਸਰਕਾਰ ਨੂੰ ਆਪਣੀ ਅਤੇ ਪੰਜਾਬ ‘ਚ ਵਿਕਾਸ ਦੀ ਨਵੀਂ ਲੀਹ ਤੋਰਨ ਲਈ ਫੰਡਾਂ ਦੀ ਵਰਖਾ ਕਰਨ ਦੀ ਹੁੱਬ ਕੇ ਪ੍ਰਸੰਸਾ ਕੀਤੀ।

ਮੋਦੀ ਸਰਕਾਰ ਬਣਨ ਨਾਲ ਪੰਜਾਬ ਲਈ ਦਿਨ ਬਦਲ ਗਏ, ਦਾ ਦਾਅਵਾ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਰਾਜ ਵੇਲੇ ਸਾਨੂੰ ਸੜਕਾਂ ਮਨਜ਼ੂਰ ਕਰਵਾਉਣ ਲਈ ਚੱਕਰ ਮਾਰਨੇ ਪੈਂਦੇ ਸਨ, ਪਰ ਫਿਰ ਵੀ ਪੱਲੇ ਕੁਝ ਨਹੀਂ ਸੀ ਪੈਂਦਾ। ਪਰ ਹੁਣ ਜਦ ਤੋਂ ਆਪਣੀ ਸਰਕਾਰ ਆਈ ਹੈ ਤਾਂ ਪੰਜਾਬ ਨੂੰ ਸਭ ਸੜਕਾਂ ਬਣਾਉਣ ਲਈ ਮਨਜ਼ੂਰੀ ਮਿਲ ਗਈ ਹੈ ਅਤੇ ਇਸ ਸਾਲ ਦੇ ਅੰਦਰ ਹੀ ਪਿੰਡਾਂ ਦੀਆਂ ਸਾਰੀਆਂ ਸੜਕਾਂ ਦੀ ਵੀ ਮੁਰੰਮਤ ਹੋ ਜਾਵੇਗੀ।

ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਕੌਮੀ ਜੋੜ ਮੇਲਾ ਹੋਲਾ ਮਹੱਲਾ ਮੌਕੇ ਆਪਣੀ ਪਾਰਟੀ ਦੀ ਪਹਿਲੀ ਰਾਜਸੀ ਕਾਨਫੰਰਸ ਦੌਰਾਨ ਕਿਹਾ ਕਿ ਪੰਜਾਬ ਦੇ ਕ੍ਰਾਂਤੀਕਾਰੀ ਲੋਕ ਬਦਲਾਅ ਦੀ ਉਡੀਕ ਵਿਚ ਬੈਠੇ ਹਨ ਤਾਂ ਜੋ ਸੂਬੇ ‘ਤੇ ਲੰਬਾ ਸਮਾਂ ਸੱਤਾ ਦਾ ਸੁੱਖ ਪ੍ਰਾਪਤ ਕਰ ਚੁੱਕੇ ਬਾਦਲ ਪਰਿਵਾਰ ਅਤੇ ਕਾਂਗਰਸ ਨੂੰ ਸਬਕ ਸਿਖਾਇਆ ਜਾ ਸਕੇ ।ਛੋਟੇਪੁਰ ਨੇ ਕਿਹਾ ਕਿ ਪੰਜਾਬ ਅੰਦਰ ਬਾਦਲ ਪਰਿਵਾਰ ਵੱਲੋਂ ਪੁਲਿਸ ਦੇ ਡੰਡੇ ਦੇ ਜ਼ੋਰ ਨਾਲ ਹਰੇ ਵਰਗ ਨਾਲ ਧੱਕੇਸ਼ਾਹੀ ਕੀਤੀ ਜਾ ਹਰੀ ਹੈ ਤੇ ਸੂਬਾ ਪੂਰੀ ਤਰ੍ਹਾਂ ਨਸ਼ੇ ਦੀ ਜਕੜ ਵਿੱਚ ਆ ਚੱਕਾ ਹੈ।

ਉਦਯੋਗ ਖਤਮ ਤੇ ਰਿਸ਼ਵਤਖੋਰੀ ਦਾ ਪੂਰੀ ਤਰ੍ਹਾਂ ਬੋਲ-ਬਾਲਾ ਹੈ। ਸ. ਛੋਟੇਪੁਰ ਨੇ ਕਿਹਾ ਕਿ ਪਾਰਟੀ ਵੱਲੋਂ 2017 ਦੀਆਂ ਅਗਾਮੀ ਵਿਧਾਨ ਸਭਾ ਚੋਣਾ ਇੱਕਲੇ ਤੌਰ ‘ਤੇ ਲੜੀਆਂ ਜਾਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗੁਰੂਆਂ, ਪੀਰਾਂ ਦੀ ਧਰਤੀ ਦੀ ਸੇਵਾ ਕਰਨ ਦਾ ਸਾਨੂੰ ਇੱਕ ਵਾਰ ਮੌਕਾ ਦਿਉ ਅਸੀਂ ਪੰਜਾਬ ਦੀ ਨੁਹਾਰ ਬਦਲ ਦਿਆਂਗੇ। ਇਸ ਮੌਕੇ ਮੈਂਬਰ ਲੋਕ ਸਭਾ ਹਰਿੰਦਰ ਸਿੰਘ ਖਾਲਸਾ, ਡਾ: ਐਚ. ਐਸ. ਚੀਮਾ, ਕਸ਼ਮੀਰ ਸਿੰਘ ਧਾਰੀਵਾਲ, ਵਰਿੰਦਰ ਸਿੰਘ ਪਰਹਾਰ, ਸਮੇਤ ਵੱਡੀ ਗਿਣਤੀ ਵਿਚ ‘ਆਪ’ ਵਰਕਰ ਹਾਜ਼ਰ ਸਨ।

ਅਕਾਲੀ ਦਲ ਅੰਮ੍ਰਿਤਸ ਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਾਨਫਰੰਸ ੋਵਿੱ ਤਕਰੀਰ ਕਰਦਿਆਂ ਕਿਹਾ ਕਿ ਸੰਤ ਜਰਨੈਲ ਸਿਘ ਖਾਲਸਾ ਭਿੰਡਰਾਵਾਲਿਆਂ ਦੀ ਸੋਚ ਖਾਲਿਸਤਾਨ ਤੋਂ ਬਿਨਾ ਪੰਜਾਬ ਤੇ ਖਾਸ ਕਰਕੇ ਸਿੱਖਾਂ ਦੀ ਭਲਾਈ ਲਈ ਕੁਝ ਨਹੀਂ ਹੋ ਸਕਦਾ। ਇਸ ਲਈ ਸਾਰੇ ਪੰਜਾਬ ਦੇ ਲੋਕ ਅਕਾਲੀ ਦਲ ਅੰਮਿ੍ਤਸਰ ਨਾਲ ਜੁੜਨ।

ਸ: ਮਾਨ ਨੇ ਕਿਹਾ ਕਿ ਸੂਬੇ ਅੰਦਰ ਹਰੇਕ ਪਾਸੇ ਪੁਲਿਸ ਦਾ ਡੰਡਾ ਰਾਜ ਹੈ, ਪ੍ਰੰਤੂ ਦੂਜੇ ਪਾਸੇ ਬਰਤਾਨੀਆ ਵੱਲੋਂ ਆਪਣੀ ਫੌਜ ਵਿਚ ਸਿੱਖ ਰੈਜੀਮੈਂਟ ਕਾਇਮ ਕੀਤੀ ਹੋਈ ਹੈ ਜੋ ਕਿ ਬਹੁਤ ਹੀ ਸ਼ਲਾਘਾਯੋਗ ਗੱਲ ਹੈ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: