Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਕਾਲੀ ਦਲ(ਬਾਦਲ) ਕੇਂਦਰ ਸਰਕਾਰ ਤੋਂ ’84 ਦੇ ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਐਲਾਨ ਕਰਾਵੇ: ਸਰਨਾ

ਅਕਾਲੀ ਦਲ(ਬਾਦਲ) ਕੇਂਦਰ ਸਰਕਾਰ ਤੋਂ ’84 ਦੇ ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਐਲਾਨ ਕਰਾਵੇ: ਸਰਨਾ

ਚੰਡੀਗੜ: ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੇ ਸ੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਕਿਹਾ ਕਿ ਉਹ ਭਾਰਤ ਦੀ ਕੇਂਦਰ(ਭਾਜਪਾ) ਸਰਕਾਰ ਤੋਂ 1984 ਸਿੱਖ ਕਤਲੇਆਮ ਨੂੰ ਸਿਖ ਨਸਲਕੁਸ਼ੀ ਐਲਾਨ ਕਰਵਾਉਣ।

ਜਾਰੀ ਬਿਆਨ ਵਿੱਚ ਸਰਨਾ ਨੇ ਮਨਜੀਤ ਸਿੰਘ ਜੀਕੇ ਵੱਲੋਂ ਜਗਦੀਸ਼ ਟਾਈਟਲਰ ਦੇ ਸਿੱਖ ਨਸਲਕੁਸ਼ੀ ਵਿਚ ਸ਼ਾਮਲ ਹੋਣ ਬਾਰੇ ਜਾਰੀ ਕੀਤੀ ਵੀਡੀਓ ’ਤੇ ਭਰੋਸਾ ਜਤਾਉਂਦਿਆਂ ਕਿਹਾ ਕਿ ਪਿਛਲੇ 30 ਸਾਲਾਂ ਤੋਂ ਕੇਂਦਰ ਦੀਆਂ ਸਰਕਾਰਾਂ ਨੇ 1984 ਵਿਚ ਹੋਈ ਸਿੱਖ ਨਸਲਕੁਸ਼ੀ ਨੂੰ ਦੰਗਿਆਂ ਵਜੋਂ ਹੀ ਮੰਨਿਆ ਹੈ ਜਦੋਂਕਿ ਇਹ ਪੂਰਨ ਤੌਰ ’ਤੇ ਸਿੱਖ ਨਸਲਕੁਸ਼ੀ ਸੀ।

ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ

ਉਨ੍ਹਾਂ ਕਿਹਾ ਕਿ ਭਾਰਤੀ ਸਰਕਾਰਾਂ ਤੇ ਮੀਡੀਆ ਦੋਵਾਂ ਨੇ ਹੁਣ ਤੱਕ ਸਿੱਖ ਨਸਲਕੁਸ਼ੀ ਨੂੰ ਸਿੱਖ ਵਿਰੋਧੀ ਦੰਗੇ ਹੀ ਪ੍ਰਚਾਰਿਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਹੁਣ ਮੌਕਾ ਹੈ ਜਦੋਂ ਕੇਂਦਰ ਵਿਚ ਭਾਜਪਾ ਤੇ ਸ੍ਰੋਮਣੀ ਅਕਾਲੀ ਦਲ(ਬਾਦਲ) ਦੀ ਭਾਈਵਾਲੀ ਵਾਲੀ ਸਰਕਾਰ ਹੈ ਤੇ ਬਾਦਲ ਦਲ ਮੋਦੀ ਸਰਕਾਰ ਤੋਂ 1984 ਦੇ ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਐਲਾਨ ਕਰਵਾਉਣ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਖਾਲਸਾ ਪੰਥ ਦੇ ਤਖਤ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਦੇ ਕੇਂਦਰ ਹਨ। ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਅਗਵਾਈ ਵਾਲੀ ਭਾਰਤ ਸਰਕਾਰ ਸਿੱਖ ਤਖਤਾਂ ਨੂੰ ਸਿੱਧੇ ਸਰਕਾਰੀ ਕੰਟਰੋਲ ਹੇਠ ਲਿਆਉਣ
13 ਅਗਸਤ 2025 ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਆਰਮੀ ਰਾਕੇਟ ਫੋਰਸ ਕਮਾਂਡ (ARFC) ਬਣਾਉਣ ਦਾ ਐਲਾਨ ਕੀਤਾ ਹੈ—ਜਿਸਨੂੰ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ ਰਾਕੇਟ ਫੋਰਸ (PLARF) ਤੋਂ ਪ੍ਰੇਰਿਤ ਅਹਿਮ
11 ਅਗਸਤ 2025 ਨੂੰ ਬਾਦਲ ਪਰਿਵਾਰ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (SAD) ਤੋਂ ਵੱਖ ਹੋਏ ਹਿੱਸੇ ਨੇ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ ਕੀਤੀ ਗਿਆ ਹੈ। ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ
ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਅਤੇ ਸਿੱਖ ਜਥੇਬੰਦੀਆਂ ਵੱਲੋਂ "ਸ਼੍ਰੋਮਣੀ ਅਕਾਲੀ ਦਲ" ਦੀ ਨੀਤੀ, ਵਿਧਾਨ ਤੇ ਪੁਨਰਸੁਰਜੀਤੀ ਦੇ ਸੰਬੰਧ ਵਿੱਚ ਇੱਕ ਤਿੰਨ ਦਿਨਾਂ ਵਿਚਾਰ ਗੋਸ਼ਟੀ ਕਰਵਾਈ ਗਈ। ਪਰਮਜੀਤ ਸਿੰਘ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: