Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਕਾਲ ਤਖਤ ਸਾਹਿਬ ਹਿੰਸਾ ਮਾਮਲਾ: ਸ਼੍ਰੋਮਣੀ ਕਮੇਟੀ ਵੱਲੋਂ ਕੇਸ ਵਾਪਸ ਲੈਣ ਨਾਲ ਹੀ ਹੋਵੇਗੀ ਨੌਜਵਾਨਾਂ ਦੀ ਰਿਹਾਈ

ਅਕਾਲ ਤਖਤ ਸਾਹਿਬ ਹਿੰਸਾ ਮਾਮਲਾ: ਸ਼੍ਰੋਮਣੀ ਕਮੇਟੀ ਵੱਲੋਂ ਕੇਸ ਵਾਪਸ ਲੈਣ ਨਾਲ ਹੀ ਹੋਵੇਗੀ ਨੌਜਵਾਨਾਂ ਦੀ ਰਿਹਾਈ

ਅੰਮਿ੍ਤਸਰ (5 ਜੁਲਾਈ 2014): ਭਾਰਤੀ ਫੋਜ ਵੱਲੋਂ ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ‘ਤੇ ਕੀਤੇ ਹਮਲੇ ਦੀ 30ਵੀਂ ਵਰੇਗੰਢ ਮੌਕੇ ਹੋਏ ਸ਼ਹੀਦੀ ਸਮਾਗਮ ਸਮੇਂ ਹੋਈ ਹਿੰਸਕ ਘਟਨਾ ਸਬੰਧੀ ਪੁਲਿਸ ਵੱਲੋਂ ਗ੍ਰਿਫਤਰ ਕੀਤੇ ਗਏ ਨੌਜਵਾਨਾ ਨੂੰ ਸ਼ੋਮਣੀ ਕਮੁਟੀ ਵੱਲੋਂ ਬਣਾਈ ਹੋਈ ਜਾਂਚ ਕਮੇਟੀ ਨੇ ਆਪਣੀ ਰਿਪੋਰਟ ਵਿੱਚ ਉਕਤ ਜੇਲ ਵਿੱਚ ਬੰਦ ਨੌਜਵਾਨਾ ਨੂੰ ਮੁਆਫ ਕਰ ਦੇਣ ਦੀ ਸਿਫਾਰਸ਼ ਕੀਤੀ ਸੀ।ਇਸਤੇ ਜੱਥੇਦਾਰ ਅਕਾਲ ਤਖਤ ਸਾਹਿਬ ਨੇ ਸ਼੍ਰੋਮਣੀ ਕਮੇਟੀ ਨੂੰ ਨਿਰਦੇਸ਼ ਕੀਤੇ ਹਨ ਕਿ ਉਹ ਨੌਜਵਾਨਾਂ ਵਿਰੁੱਧ ਕੇਸ ਦਰਜ਼ ਵਾਪਸ ਲਵੇ।

ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ: ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸਿੰਘ ਸਾਹਿਬ ਦੇ ਨਿਰਦੇਸ਼ਾਂ ‘ਤੇ ਸ਼ੋ੍ਰਮਣੀ ਕਮੇਟੀ ਨੌਜਵਾਨਾਂ ਵਿਰੁੱਧ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਦਰਜ ਕਰਵਾਇਆ ਮਾਮਲਾ ਵਾਪਸ ਲੈਣ ਲਈ ਤਿਆਰ ਹੈ ਪਰ ਕਾਨੂੰਨੀ ਪੇਚੀਦਗੀਆਂ ਕਾਰਨ ਅਜੇ ਇਸ ਲਈ ਕੁੱਝ ਸਮਾਂ ਲੱਗੇਗਾ ।

 ਉਨ੍ਹਾਂ ਦੱਸਿਆ ਕਿ ਮਾਮਲਾ 307 ਦਾ ਹੋਣ ਕਾਰਨ ਦਰਜ਼ ਪਰਚਾ ਰੱਦ ਕਰਵਾਉਣ ਲਈ ਹਾਈਕੋਰਟ ਵਿੱਚ ਪਹੁੰਚ ਕਰਨੀ ਪਵੇਗੀ।ਉਨ੍ਹਾਂ ਦੱਸਿਆ ਕਿ ਸਿੰਘ ਸਾਹਿਬ ਵੱਲੋਂ ਨੌਜਵਾਨਾਂ ਦੇ ਗਲਤੀ ਸਵੀਕਾਰਨ ‘ਤੇ ਉਨ੍ਹਾਂ ਨੂੰ ਆਮ ਮੁਆਫ਼ੀ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ ।  ਜਿਸ ਸਬੰਧੀ ਸ਼ੋ੍ਰਮਣੀ ਕਮੇਟੀ ਨੇ ਮਾਮਲਾ ਰੱਦ ਕਰਵਾਉਣ ਦੀ ਕਵਾਇਦ ਆਰੰਭ ਦਿੱਤੀ ਹੈ।

 ਇਸ ਸਬੰਧੀ ਕਾਨੂੰਨੀ ਨੁਕਤਿਆਂ ਦੀ ਜਾਣਕਾਰੀ ਲੈਣ ‘ਤੇ ਪਤਾ ਲੱਗਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਜ਼ਿਲ੍ਹਾ ਪੁਲਿਸ ਨੂੰ ਕੇਸ ਵਾਪਸ ਲੈਣ ਮਨਸ਼ਾ ਤੋਂ ਜਾਣੂੰ ਕਰਵਾਉਣ ਉਪਰੰਤ ਇਸ ‘ਤੇ ਕਾਨੂੰਨੀ ਪ੍ਰਕਿਰਿਆ ਆਰੰਭ ਹੋਵੇਗੀ ਅਤੇ ਇਸ ਮਾਮਲੇ ‘ਚੋਂ ਨੌਜਵਾਨਾਂ ਦੇ ਛੁਟਕਾਰੇ ‘ਤੇ ਕਾਨੂੰਨੀ ਮੋਹਰ ਉੱਚ ਅਦਾਲਤ ਵੱਲੋਂ ਲਗਾਈ ਜਾਵੇਗੀ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ
ਅਕਾਲ ਤਖ਼ਤ ਸਕੱਤਰੇਤ ਦਾ ਇਹ ਨੁਕਤਾ ਬਿਲਕੁਲ ਸਹੀ ਹੈ ਕਿ ਸਰਕਾਰ ਵੱਲੋਂ ਬਣਾਇਆ ਗਿਆ ਅਜਿਹਾ ਕਾਨੂੰਨ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਰਾਹ ਖੋਲ੍ਹਦਾ ਹੈ। ਪਰ ਦੂਜੇ ਪਾਸੇ ਅਕਾਲ ਤਖ਼ਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: