Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਖ਼ਬਾਰਾਂ ਵਿਚ ਪੀਲੀਭੀਤ ਜੇਲ੍ਹ ਕਾਂਡ ਦੀ ਚਰਚਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੀ ਨੀਂਦ ਖੁੱਲੀ

ਅਖ਼ਬਾਰਾਂ ਵਿਚ ਪੀਲੀਭੀਤ ਜੇਲ੍ਹ ਕਾਂਡ ਦੀ ਚਰਚਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੀ ਨੀਂਦ ਖੁੱਲੀ

ਅੰਮ੍ਰਿਤਸਰ: ਦਿੱਲੀ ਕਮੇਟੀ ਵਲੋਂ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਪਹੁੰਚ ਕਰਨ ਦੇ ਬਿਆਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰਨ ਦਾ ਐਲਾਨ ਕੀਤਾ ਹੈ।

ਪੀਲੀਭੀਤ ਜੇਲ੍ਹ ਅੰਦਰ ਕੁੱਟ-ਕੁੱਟ ਕੇ ਮਾਰੇ ਗਏ ਦਸ ਸਿੱਖ ਟਾਡਾ ਬੰਦੀਆਂ ਦੇ ਪਰਿਵਾਰਾਂ ਨੂੰ ਇਨਸਾਫ ਦੀ ਆਸ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਵਲੋਂ ਸਰਗਰਮ ਭੂਮਿਕਾ ਨਿਭਾਉਣ ਲਈ ਸੁਪਰੀਮ ਕੋਰਟ ਤਕ ਕੇਸ ਲੜਨ ਦੀ ਤਿਆਰੀ ਕਰ ਲਈ ਹੈ।

ਸੁਖਵੰਤ ਕੌਰ ਆਪਣੇ ਪਰਿਵਾਰ ਨਾਲ। ਉਸ ਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਦੀ ਪੀਲੀਭੀਤ ਜੇਲ੍ਹ ਵਿੱਚ ਕੁੱਟਮਾਰ ਕੀਤੀ ਗਈ ਸੀ। ਉਨ੍ਹਾਂ ’ਚੋਂ ਇੱਕ ਦੀ ਮੌਤ ਹੋ ਗਈ ਸੀ ਤੇ ਦੂਜੇ ਨੂੰ ਰਿਹਾਅ ਹੋਣ ਮਗਰੋਂ ਅੰਮ੍ਰਿਤਸਰ ਤਬਦੀਲ ਕੀਤਾ ਗਿਆ ਸੀ। ਉਸ ਦੇ ਪਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ
ਸੁਖਵੰਤ ਕੌਰ ਆਪਣੇ ਪਰਿਵਾਰ ਨਾਲ। ਉਸ ਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਦੀ ਪੀਲੀਭੀਤ ਜੇਲ੍ਹ ਵਿੱਚ ਕੁੱਟਮਾਰ ਕੀਤੀ ਗਈ ਸੀ। ਉਨ੍ਹਾਂ ’ਚੋਂ ਇੱਕ ਦੀ ਮੌਤ ਹੋ ਗਈ ਸੀ ਤੇ ਦੂਜੇ ਨੂੰ ਰਿਹਾਅ ਹੋਣ ਮਗਰੋਂ ਅੰਮ੍ਰਿਤਸਰ ਤਬਦੀਲ ਕੀਤਾ ਗਿਆ ਸੀ। ਉਸ ਦੇ ਪਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ

ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਦੱਸਿਆ ਕਿ ਪੀਲੀਭੀਤ ਕਾਂਡ ਸਬੰਧੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਦਿਆਂ ਗੰਭੀਰਤਾ ਨਾਲ ਮਜੀਦ ਪੜਤਾਲ ਕਰਵਾ ਕੇ ਜਲਦ ਤੋਂ ਜਲਦ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖਤ ਤੋਂ ਸਖਤ ਸਜ਼ਾ ਦਿਵਾਉਣ ਬਾਬਤ ਕਿਹਾ ਗਿਆ ਹੈ।

ਮੱਕੜ ਨੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਕਿਹਾ ਕਿ ਜਿੱਥੇ ਉਹ ਨਿਰਪੱਖ ਜਾਂਚ ਪੜਤਾਲ ਕਰਕੇ ਪੀੜਤਾਂ ਨੂੰ ਇਨਸਾਫ ਦਿਵਾਏ ਓਥੇ ਉਨ੍ਹਾਂ ਦੇ ਪਰਿਵਾਰਾਂ ਦੀ ਆਰਥਿਕ ਪੱਖੋਂ ਮਦਦ ਕਰਨ ਲਈ ਹਰ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਵੀ ਦੇਵੇ। ਉਨ੍ਹਾਂ ਕਿਹਾ ਕਿ ਪੀੜ੍ਹਤ ਪਰਿਵਾਰਾਂ ਨੂੰ ਰਾਹਤ ਦੇਣ ਲਈ ਸ਼੍ਰੋਮਣੀ ਕਮੇਟੀ ਜਿੱਥੇ ਕਾਨੂੰਨੀ ਕਾਰਵਾਈ ਆਪ ਲੜੇਗੀ ਓਥੇ ਉਨ੍ਹਾਂ ਵਲੋਂ ਮਾਲੀ ਮਦਦ ਵੀ ਦਿੱਤੀ ਜਾਵੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨਵੀ ਸਰਕਾਰ ਨੂੰ ਜਗਤਾਰ ਸਿੰਘ ਜੱਗੀ ਜੌਹਲ ਨੂੰ ਰਸਮੀ ਤੌਰ ’ਤੇ ਰਾਜਦੂਤੀ ਸੁਰੱਖਿਆ ਦੇਣ ਦੀ ਅਪੀਲ ਕੀਤੀ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਇਸ ਨਾਲ ਮਾਮਲਾ
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਨੇ ਸੰਯੁਕਤ ਰਾਸ਼ਟਰ ਦੀ ੮੧ਵੀਂ ਮਹਾਸਭਾ ਦੌਰਾਨ ਸਿੱਖ ਸਵੈ-ਨਿਰਣਾ ਅਤੇ ਸਿਆਸੀ ਹੱਕਾਂ ਦਾ ਮੁੱਦਾ ਉਠਾਇਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: