Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਦਾਲਤੀ ਮਨਾਹੀ ਦੇ ਬਾਵਜੂਦ ਤਾਮਿਲ ਨਾਡੂ ਵਿੱਚ ਨਾ.ਸੋ.ਕਾ. ਵਿਰੁੱਧ ਜਬਰਦਸਤ ਮੁਜ਼ਾਹਰੇ ਹੋਏ

ਅਦਾਲਤੀ ਮਨਾਹੀ ਦੇ ਬਾਵਜੂਦ ਤਾਮਿਲ ਨਾਡੂ ਵਿੱਚ ਨਾ.ਸੋ.ਕਾ. ਵਿਰੁੱਧ ਜਬਰਦਸਤ ਮੁਜ਼ਾਹਰੇ ਹੋਏ

ਚੰਡੀਗੜ੍ਹ/ਚੇਨਈ: ਬੁੱਧਵਾਰ (19 ਫਰਵਰੀ) ਨੂੰ ਤਾਮਿਲ ਨਾਡੂ ਵਿੱਚ ਨਾਗਰਿਕਤਾ ਸੋਧ ਕਾਨੂੰਨ (ਨਾ.ਸੋ.ਕਾ.), ਨਾਗਰਿਕਤਾ ਰਜਿਸਟਰ (ਨਾ.ਰਜਿ.) ਅਤੇ ਜਨਸੰਖਿਆ ਰਜਿਸਟਰ (ਜ.ਰਜਿ.) ਦੇ ਵਿਰੋਧ ਵਿੱਚ ਵੱਡੇ ਪੱਧਰ ਉੱਤੇ ਵਿਰੋਧ ਵਿਖਾਵੇ ਹੋਏ।

 

ਇਹ ਵਿਰੋਧ ਵਿਖਾਵੇ ਕਈ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਉੱਤੇ ਕੀਤੇ ਗਏ।

ਮਦਰਾਸ ਹਾਈ ਕੋਰਟ ਦੇ ਮਨਾਹੀ ਦੇ ਹੁਕਮਾਂ ਦੇ ਬਾਵਜੂਦ ਚੇਨਈ ਵਿੱਚ ਇੱਕ ਬਹੁਤ ਵੱਡਾ ਕਾਫਲਾ ਸੈਕਟਰੀਏਟ ਵੱਲ ਵਧਿਆ ਜਿਸ ਨੂੰ ਰੋਕਣ ਲਈ ਪੁਲਿਸ ਨੂੰ ਕਾਫੀ ਮੁਸ਼ੱਕਤ ਕਰਨੀ ਪਈ।

ਕਈ ਜਿਲ੍ਹਿਆਂ ਵਿੱਚ ਵਿਖਾਵਾਕਾਰੀਆਂ ਵੱਲੋਂ ਕਲੈਕਟਰ ਦਫਤਰਾਂ ਦਾ ਘਿਰਾਓ ਕੀਤਾ ਗਿਆ।

ਵਿਖਾਵਾਕਾਰੀ ਤਾਮਿਲਨਾਡੂ ਦੀ ਸਰਕਾਰ ਤੋਂ ਇਹ ਮੰਗ ਕਰ ਰਹੇ ਹਨ ਕਿ ਸਰਕਾਰ ਵੱਲੋਂ ਨਾਗਰਿਕਤਾ ਸੋਧ ਕਾਨੂੰਨ, ਨਾਗਰਿਕਤਾ ਰਜਿਸਟਰ ਅਤੇ ਜਨਸੰਖਿਆ ਰਜਿਸਟਰ ਵਿਰੁੱਧ ਮਤਾ ਪਾਸ ਕੀਤਾ ਜਾਵੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਯੁਨਾਇਟਡ ਨੇਸ਼ਨਜ਼ ਦੇ ਮੀਤ ਜਨਰਲ ਸਕੱਤਰ ਅਦਾਮਾ ਡਾਈਂਗ, ਜੋ ਕਿ ਯੁਨਾਇਟਡ ਨੇਸ਼ਨਜ਼ ਦੇ ਨਸਲਕੁਸ਼ੀ ਦੀ ਰੋਕਥਾਮ ਲਈ ਖਾਸ ਸਲਾਹਕਾਰ ਵੀ ਹਨ, ਨੇ ਮੋਦੀ ਸਰਕਾਰ ਵੱਲੋਂ ਨਾਗਰਿਕਤਾ ਸੋਧ ਕਾਨੂੰਨ (ਨਾ.ਸੋ.ਕਾ.) ਬਣਾਏ
ਕੈਨੇਡਾ ਨੇ ਵੀ ਭਾਰਤ ਕੋਲ ਦਿੱਲੀ ਕਤਲੇਆਮ, ਨਾਗਰਿਕਤਾ ਸੋਧ ਬਿੱਲ ਅਤੇ ਧਾਰਮਿਕ ਘੱਟ ਗਿਣਤੀਆਂ ਦੇ ਹੱਕਾਂ ਦੇ ਘਾਣ ਬਾਰੇ ਇਤਰਾਜ਼ ਜਤਾਇਆ ਹੈ।
ਉੱਤਰੀ ਪੂਰਬੀ ਦਿੱਲੀ ਦੇ ਕਈ ਇਲਾਕਿਆਂ ’ਚ ਬੀਤੇ ਕੁੱਝ ਦਿਨਾਂ ਤੋਂ ਨਾਗਰਿਕਤਾ ਸੋਧ ਕਾਨੂੰਨ (ਨਾ.ਸੋ.ਕਾ.) ਵਿਰੁੱਧ ਹੋ ਰਹੇ ਸ਼ਾਂਤਮਈ ਵਿਖਾਵਿਆਂ ਬਾਰੇ ਅਚਾਨਕ ਹਿੰਸਾ ਦੀ ਸਥਿੱਤੀ ਬਣ ਜਾਣੀ ਬੇਹੱਦ ਅਫ਼ਸੋਸਨਾਕ ਤੇ
ਨਾਗਰਿਕਤਾ ਸੋਧ ਕਾਨੂੰਨ (ਨਾ.ਸੋ.ਕਾ.) ਅਤੇ ਤਜਵੀਜੀ ਨਾਗਰਿਕਤਾ ਰਜਿਸਟਰ (ਨਾ.ਰਜਿ.) ਵਿਰੁੱਧ ਦਿੱਲੀ ਦੇ ਸ਼ਾਹੀਨ ਬਾਗ ਵਿਖੇ ਚੱਲ ਰਹੇ ਧਰਨੇ ਦਾ ਪ੍ਰਬੰਧ ਕਰਨ ਵਾਲੀਆਂ ਬੀਬੀਆਂ ਅਤੇ ਭਾਰਤੀ ਸੁਪਰੀਮ ਕੋਰਟ ਵੱਲੋਂ ਨਿਯੁਕਤ ਕੀਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: